ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐੱਸਓਆਈ ਦੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

Date:

spot_img
ਪਾਰਟੀ ਵਿਚ ਪੁੱਛ ਪ੍ਰਤੀਤ ਨਾ ਹੋਣ ਕਾਰਨ ਲਿਆ ਫ਼ੈਸਲਾ:ਅਕਸੈ ਕੁਮਾਰ ਬਿੱਲਾ
ਬਠਿੰਡਾ, 14 ਦਸੰਬਰ: ਪਹਿਲਾਂ ਹੀ ਝਟਕੇ ਸਹਿ ਰਹੇ ਸ਼੍ਰੌਮਣੀ ਅਕਾਲੀ ਦਲ ਦੇ ਨਾਲ ਸਬੰਧਤ ਵਿਦਿਆਰਥੀ ਜਥੇਬੰਦੀ ਐੱਸਓਆਈ ਦੇ ਜ਼ਿਲ੍ਹਾ ਪ੍ਰਧਾਨ ਅਕਸ਼ੈ ਕੁਮਾਰ ਬਿੱਲਾ ਨੇ ਅੱਜ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧ ਵਿੱਚ ਆਪਣੇ ਸਾਥੀਆਂ ਦੇ ਨਾਲ ਕੀਤੀ ਇਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆ ਉਨ੍ਹਾਂ ਦੋਸ਼ ਲਗਾਇਆ ਕਿ ਪਾਰਟੀ ਵਿਚ ਪੁੱਛ ਪ੍ਰਤੀਤ ਨਾ ਹੋਣ ਕਾਰਨ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਅਕਾਲੀ ਲੀਡਰਾਂ ਨੂੰ ਪਿੱਛੇ ਕਰਕੇ ਦੂਸਰੀਆਂ ਪਾਰਟੀਆਂ ਵਿੱਚੋ ਆਏ ਬੰਦਿਆਂ ਨੂੰ ਟਿਕਟਾਂ ਅਤੇ ਹਲਕਾ ਇੰਚਾਰਜ ਲਗਾਇਆ ਜਾ ਰਿਹਾ ਹੈ।
ਇਸਤੋਂ ਇਲਾਵਾ ਵਿਦਿਆਰਥੀ ਜਥੇਬੰਦੀ ਦੇ ਆਗੂਆਂ ਨੂੰ ਸਿਰਫ ਵੋਟਾਂ ਵੇਲੇ ਯਾਦ ਕੀਤਾ ਜਾਂਦਾ ਹੈ ਪਰੰਤੂ ਬਾਅਦ ਵਿੱਚ ਕਦੇ ਵੀ ਦੁੱਖ ਤਕਲੀਫ ਨਹੀਂ ਪੁੱਛੀ ਜਾਂਦੀ। ਵਿਦਿਆਰਥੀ ਆਗੂ ਨੇ ਕਿਹਾ ਕਿ ਪਾਰਟੀ ਦੇ ਐਨੇ ਬੁਰੇ ਹਲਾਤ ਹੋਣ ਦੇ ਬਾਵਜੂਦ ਵੀ ਉਨ੍ਹਾਂ ਨਾਲ ਸੰਪਰਕ ਸਿਰਫ ਪੀ ਏ ਰੱਖਦੇ ਹਨ ਅਤੇ ਲੀਡਰ ਦਾ ਸਿੱਧਾ ਸੰਪਰਕ ਨਹੀਂ ਹੈ । ਆਗੂ ਨੇ ਕਿਹਾ ਕਿ ਅਕਾਲੀ ਦਲ ਨੂੰ ਲੋਕਤਾਂਤ੍ਰਿਕ ਪਾਰਟੀ  ਨਾ ਰਹਿਕੇ ਸਾਜਿਸ਼ ਤਹਿਤ ਪ੍ਰਾਈਵੇਟ ਲਿਮਟਡ ਬਣਾਇਆ ਜਾ ਰਿਹਾ ਹੈ। ਇਹ ਵੀ ਕਿਹਾ ਕਿ ਗਲਤ ਨੀਤੀਆਂ ਕਾਰਨ ਲਗਾਤਾਰ ਕੌਂਸਲਰ ਅਤੇ ਆਗੂ ਪਾਰਟੀ ਛੱਡਦੇ ਜਾ ਰਹੇ ਹਨ।
spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...