CM ਦੀ ਯੋਗਸ਼ਾਲਾ ਦਾ ਜ਼ਿਲ੍ਹਾ ਵਾਸੀ ਲੈ ਰਹੇ ਹਨ ਲਾਹਾ : ਡਿਪਟੀ ਕਮਿਸ਼ਨਰ

0
72
+1

👉23 ਯੋਗ ਟ੍ਰੇਨਰਾਂ ਵੱਲੋਂ ਦਿੱਤੀ ਜਾ ਰਹੀ ਹੈ ਸਿਖਲਾਈ
Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹੇ ਵਿੱਚ ਮੁਫ਼ਤ ਯੋਗਾ ਕਲਾਸਾਂ ਚੱਲ ਰਹੀਆਂ ਹਨ, ਜਿਸ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ  ਪਾਦਰੀ ਬਲਜਿੰਦਰ ਦੀ ਕੁੱਟਮਾਰ ਦਾ ਸ਼ਿਕਾਰ ਔਰਤ ਨੇ ਕੀਤੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਯੋਗ ਕਿਸੇ ਵੀ ਉਮਰ ਜਾਂ ਕਿਸੇ ਵੀ ਵਰਗ ਦਾ ਕੋਈ ਵੀ ਵਿਅਕਤੀ ਆਪਣੀ ਸਰੀਰਕ ਸ਼ਕਤੀ ਅਤੇ ਆਪਣੀ ਸਹੂਲਤ ਅਨੁਸਾਰ 30 ਤੋਂ 60 ਮਿੰਟ ਤੱਕ ਸ਼ਾਂਤ ਵਾਤਾਵਰਣ ਵਿੱਚ ਹਲਕੇ ਕੱਪੜੇ ਪਾ ਕੇ ਕਿਸੇ ਦਰੀ ਜਾਂ ਮੈਟ ਵਿਛਾ ਕੇ ਸਵੇਰੇ ਜਾਂ ਫਿਰ ਸਾਮ ਨੂੰ ਖਾਲੀ ਪੇਟ ਕੋਈ ਵੀ ਯੋਗ ਆਸਨ ਕਰ ਸਕਦਾ ਹੈ, ਸਿਰਫ ਬਿਮਾਰੀ ਦੀ ਹਾਲਤ ਵਿੱਚ ਯੋਗ ਨਹੀਂ ਕਰਨਾ ਚਾਹੀਦਾ। ਉਹਨਾਂ ਦੱਸਿਆ ਕਿ ਯੋਗ ਕਰਨ ਨਾਲ ਕਈ ਤਰਾਂ ਦੀਆਂ ਆਉਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ ਅਤੇ ਜੋ ਅੱਜ-ਕੱਲ ਸਾਡੇ ਆਹਾਰ-ਵਿਹਾਰ ਨਾਲ ਬਿਮਾਰੀਆਂ ਆ ਰਹੀਆਂ ਹਨ, ਉਹਨਾਂ ਨੂੰ ਵੀ ਰੋਕਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ  CM Mann ਦੀ ਧੀ ਦੇ ਪਹਿਲੇ ਜਨਮ ਦਿਨ ਮੌਕੇ ਲੱਗੀਆਂ ਰੌਣਕਾਂ

ਯੋਗ ਕਰਨ ਨਾਲ ਮਾਸਪੇਸੀਆਂ, ਨਸਾਂ, ਹਾਈ ਬਲੱਡ ਪ੍ਰੈਸਰ, ਸ਼ੂਗਰ, ਗਠੀਆ, ਮੋਟਾਪਾ, ਤਨਾਵ, ਥਾਇਰਾਇਡ, ਮਹਾਂਵਾਰੀ ਨਾਲ ਸੰਬੰਧਿਤ ਸਮੱਸਿਆਵਾਂ, ਸਾਹ ਪ੍ਰਣਾਲੀ ਨਾਲ ਸੰਬੰਧਿਤ ਬਿਮਾਰੀਆਂ ਨੂੰ ਕਾਫੀ ਹੱਦ ਤੱਕ ਕਾਬੂ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 132 ਕਲਾਸਾਂ ਚੱਲ ਰਹੀਆਂ ਹਨ ਅਤੇ ਕੁੱਲ 23 ਟ੍ਰੇਨਰ ਲੋਕਾਂ ਨੂੰ ਯੋਗਾ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਨਾਲ ਜ਼ਿਲ੍ਹੇ ਦੇ 5260 ਮੈਂਬਰ ਜੁੜ ਚੁੱਕੇ ਹਨ। ਇਨ੍ਹਾਂ ਯੋਗਾ ਕਲਾਸਾਂ ਨਾਲ ਜੁੜਨ ਲਈ ਟੋਲ ਫਰੀ ਮੋਬਾਇਲ ਨੰਬਰ 76694-00500 ਜਾਂ ਵੈਬ ਸਾਈਟ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here