Bathinda News:ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੱਕਣ, ਨੌਜਵਾਨਾਂ ਵਿੱਚ ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ ਦੇ ਨਾਲ ਨਾਲ ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਤੇ ਅੱਜ ਪਹਿਲੇ ਦਿਨ ਬਲਾਕ ਨਥਾਣਾ ਅਤੇ ਰਾਮਪੁਰਾ ਦੇ ਖੇਡ ਮੁਕਾਬਲੇ ਹੋਏ ਜੋ ਕਿ 12 ਸਤੰਬਰ 2026 ਤੱਕ ਕਰਵਾਏ ਜਾਣਗੇ।
ਇਹ ਵੀ ਪੜ੍ਹੋ ਅੱਜ ਸੂਬੇ ਭਰ ਵਿਚ ਬੰਦ ਰਹਿਣਗੇ ਬੈਂਕ, ਮੁਲਾਜ਼ਮਾਂ ਨੇ ਕਰ ਦਿੱਤੀ ਹੜਤਾਲ
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸ. ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ: 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ, ਮਹਿਲਾ-ਪੁਰਸ਼ ਗੇਮ ਐਥਲੈਟਿਕਸ, ਫੁੱਟਬਾਲ, ਕਬੱਡੀ(ਨ.ਸ), ਕਬੱਡੀ(ਸ.ਸ), ਖੋਹ-ਖੋਹ, ਵਾਲੀਬਾਲ (ਸਮੈਸਿਗ), ਵਾਲੀਬਾਲ (ਸੂਟਿੰਗ) ਵਿੱਚ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਪੜਦਾ ਹੋਣਾ ਚਾਹੀਦਾ ਹੈ। ਉਸ ਕੋਲ ਸਬੂਤ ਲਈ ਰਿਹਾਇਸ਼ੀ ਸਰਟੀਫਿਕੇਟ ਜਾਂ ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਆਈ.ਡੀ ਕਾਰਡ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਖਿਡਾਰੀ ਨੂੰ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




