ਮਾਰਚ ਦੌਰਾਨ 08 ਕੇਸਾਂ ਵਿੱਚ ਕੁੱਲ 1,13,60,875/ ਰੁਪਏ ਦੀ ਪ੍ਰਾਪਰਟੀ ਕੀਤੀ ਜਬਤ
Mukatsar News: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ.ਐਸ.ਪੀ. ਡਾ: ਅਖਿਲ ਚੌਧਰੀ ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਵੱਲੋਂ ਨਸ਼ੇ ਦੇ ਸਮੱਗਲਰਾਂ ਨੂੰ ਕਾਬੂ ਕਰਨ ਅਤੇ ਨਸ਼ੇ ਦਾ ਖਾਤਮਾ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਮਾਰਚ ਮਹੀਨੇ ਦੌਰਾਨ ਜਿਲ੍ਹਾ ਪੁਲਿਸ ਵੱਲੋਂ ਨਸ਼ੇ ਦਾ ਧੰਦਾਂ ਕਰਨ ਵਾਲੇ 08 ਵਿਅਕਤੀਆਂ ਦੀ ਕੁੱਲ 1,13,60,875/ ਰੁਪਏ ਦੀ ਪ੍ਰਾਪਰਟੀ ਜਬਤ ਕਰਵਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਨਸ਼ੇ ਦੇ ਖਾਤਮੇ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜਿਸ ਦੇ ਚੱਲਦਿਆਂ ਜਿੱਥੇ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣ, ਨੌਜਵਾਨਾਂ ਨੂੰੰ ਖੇਡਾਂ ਵੱਲ ਅਕਰਸ਼ਿਤ ਕਰਨ ਆਦਿ ਲਈ ਵੱਖ—ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਨਸ਼ੇ ਦੇ ਸਮੱਗਲਰਾਂ ਨੂੰ ਕਾਬੂ ਕਰਨ ਅਤੇ ਨਸ਼ੇ ਦੇ ਕਾਰੋਬਾਰ ਤੋਂ ਬਣਾਈ ਗਈ ਪ੍ਰਾਪਰਟੀ ਜਬਤ ਕਰਨ ਲਈ ਵੀ ਠੋਸ ਕਦਮ ਚੱਕੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਜਿੰਨ੍ਹਾਂ ਪਰ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਸਨ, ਦੀ ਗੈਰ—ਵਸੀਲਿਆਂ ਤੋਂ ਬਣਾਈ ਗਈ ਜਾਇਦਾਦ ਦੀ ਪਹਿਚਾਣ ਕਰਕੇ, ਇਸ ਜਾਇਦਾਦ ਨੂੰ ਜਬਤ ਕਰਨ ਲਈ ਠੋਸ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਿਟੀ, ਨਵੀਂ ਦਿੱਲੀ ਨੂੰ ਭੇਜ ਕੇ, ਮਾਂਹ ਮਾਰਚ ਦੌਰਾਨ 08 ਕੇਸਾਂ ਵਿੱਚ ਕੁੱਲ 1,13,60,875/ ਰੁਪਏ ਦੀ ਪ੍ਰਾਪਰਟੀ ਜਬਤ ਕਰਵਾਈ ਗਈ ਹੈ। ਉਹਨਾਂ ਦੱਸਿਆ ਕਿ ਪ੍ਰਾਪਰਟੀ ਜਬਤ ਕਰਨ ਸਬੰਧੀ ਪ੍ਰਾਪਤ ਹੋਏ ਹੁਕਮਾਂ ਦੀਆਂ ਕਾਪੀਆਂ ਜਬਤ ਕੀਤੀ ਗਈ ਜਾਇਦਾਦ ਪਰ ਚਿਪਕਾਈਆਂ ਜਾ ਰਹੀਆਂ ਹਨ। ਜਿਲ੍ਹਾ ਪੁਲਿਸ ਮੁਖੀ ਵੱਲੋਂ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ,ਉਹਨਾਂ ਕਿਹਾ ਕਿ ਸਮੱਗਲਰਾਂ ਵੱਲੋਂ ਨਸ਼ੇ ਤੋਂ ਬਣਾਈ ਗਈ ਪ੍ਰਾਪਰਟੀ ਸਬੰਧੀ ਤਸਦੀਕ ਕਰਵਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਹੋਰ ਵੀ ਕੇਸਾਂ ਵਿੱਚ ਪ੍ਰਾਪਰਟੀ ਜਬਤ ਕਰਵਾਈ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਸਿਆ ਸਿਕੰਜਾ"