ਦਿਹਾਤੀ ਮਜ਼ਦੂਰ ਸਭਾ ਦੀ ਜਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ

0
127

Bathinda News: ਦਿਹਾਤੀ ਮਜ਼ਦੂਰ ਸਭਾ ਦੀ ਬਠਿੰਡਾ ਜਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਇੱਥੋਂ ਦੇ ਟੀਚਰਜ ਹੋਮ ਵਿਖੇ ਸਾਥੀ ਗੁਰਮੀਤ ਸਿੰਘ ਜੈ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਮੀਟਿੰਗ ਨੂੰ ਸੂਬਾਈ ਆਗੂ ਸਾਥੀ ਮਹੀਪਾਲ ਨੇ ਸੰਬੋਧਨ ਕੀਤਾ।ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਜਿਲ੍ਹਾ ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਦੱਸਿਆ ਹੈ ਕਿ ਜਥੇਬੰਦੀ ਗੋਨਿਆਨਾ ਮੰਡੀ ਦੇ ਵਸਨੀਕ ਨਰਿੰਦਰ ਦੀਪ ਸਿੰਘ ਨੂੰ ਅਣਮਨੁੱਖੀ ਤਸੀਹੇ ਦੇ ਕੇ ਕਤਲ ਕਰਨ ਵਾਲੇ ਪੁਲਸ ਕਰਮਚਾਰੀਆਂ ਨੂੰ ਸਜ਼ਾਵਾਂ ਦਿਵਾਉਣ ਲਈ 5 ਜੂਨ ਨੂੰ ਬਠਿੰਡਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਵਿਚ ਪੂਰੀ ਸ਼ਕਤੀ ਨਾਲ ਸ਼ਾਮਲ ਹੋਵੇਗੀ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ 4 ਜਣਿਆਂ ਦੀ ਹੋਈ ਮੌ+ਤ, ਲਾ.ਸ਼ਾਂ ਨੂੰ ਕਟਰ ਨਾਲ ਕੱਟ ਕੇ ਕੱਢਿਆ

ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ 9 ਜੁਲਾਈ, 2025 ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਕਾਮਯਾਬੀ ਲਈ ਪ੍ਰਚਾਰ ਮੁਹਿੰਮ ਚਲਾਉਣ ਸਮੇਤ ਬਹੁ ਮੰਤਵੀ ਸਰਸਰਮੀਆਂ ਕਰਨ ਦਾ ਵੀ ਫੈਸਲਾ ਕੀਤਾ ਗਿਆ।ਆਉਣ ਵਾਲੀ 11 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਜਾ ਰਹੇ ਮਨਰੇਗਾ ਮਜ਼ਦੂਰਾਂ ਦੇ ਵਿਸ਼ਾਲ ਖੇਤਰੀ ਇਕੱਠ ਵਿਚ ਭਾਰੀ ਗਿਣਤੀ ਔਰਤਾਂ ਸਮੇਤ ਸੈਂਕੜੇ ਮਨਰੇਗਾ ਕਿਰਤੀ ਸ਼ਾਮਲ ਕਰਵਾਉਣ ਦੀ ਵੀ ਠੋਸ ਵਿਉਂਤਬੰਦੀ ਉਲੀਕੀ ਗਈ ਹੈ।

ਇਹ ਵੀ ਪੜ੍ਹੋ  ਲੁਧਿਆਣਾ ਉਪ ਚੋਣ ਤੋਂ ਪਹਿਲਾਂ ‘ਕਮਲਜੀਤ ਕੜਵਲ’ ਦੀ ਸਮੂਲੀਅਤ ਨੂੰ ਲੈ ਕੇ ਕਾਂਗਰਸ ’ਚ ਮੱਚਿਆ ਘਮਾਸਾਨ!

ਮੀਟਿੰਗ ਨੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਹੱਕੀ ਲੋਕ ਘੋਲਾਂ ਨੂੰ ਜਬਰ ਰਾਹੀਂ ਦਬਾਉਣ ਦੀ ਬਜਾਏ ਦਿਨੋ-ਦਿਨ ਨਿੱਘਰਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਵੱਲ ਪਹਿਲ ਦੇ ਆਧਾਰ ‘ਤੇ ਧਿਆਨ ਦੇਵੇ ਅਤੇ ਕਤਲਾਂ, ਲੁੱਟਾਂ-ਖੋਹਾਂ, ਅਪਹਰਣ ਤੇ ਫਿਰੌਤੀ ਵਸੂਲੀ, ਮਾਫੀਆ ਲੁੱਟ ਆਦਿ ਵਾਰਦਾਤਾਂ ‘ਤੇ ਕਾਬੂ ਪਾਉਣ ਲਈ ਨਿੱਗਰ ਕਦਮ ਪੁੱਟੇ। ‘ਆਪ’ ਵਲੋਂ ਚੋਣਾਂ ਜਿੱਤਣ ਲਈ ਕੀਤੀਆਂ ਗਾਰੰਟੀਆਂ ਤੇ ਵਾਅਦੇ ਪੂਰੇ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here