Bathinda News: DAV College Bathinda ਵਿਖੇ ਵਿਕਸਿਤ ਭਾਰਤ ਮੁਹਿੰਮ ਦੇ ਤਹਿਤ “ਦੀਪਾਵਲੀ ਸਨੇਹ ਮਿਲਨ” ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਣਾ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ, ਸਿਹਤਮੰਦ ਜੀਵਨ ਜੀਣ ਲਈ ਪ੍ਰੇਰਿਤ ਕਰਨਾ ਸੀ। ਇਸੇ ਮੁਹਿੰਮ ਦੇ ਅਧੀਨ ਡੀ.ਏ.ਵੀ. ਕਾਲਜ ਬਠਿੰਡਾ ਦੇ ਐਨ.ਐਸ.ਐਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਦੁਆਰਾ ‘ਸੇ ਨੋ ਟੂ ਡਰਗਜ਼’ ਵਿਸ਼ੇ ‘ਤੇ ਸੰਕਲਪ ਲਿਆ ਗਿਆ , ਜਿਸ ‘ਤੇ ਹਸਤਾਖ਼ਰ ਕੀਤੇ ਗਏ ਅਤੇ ਪ੍ਰਣ ਲਿਆ ਗਿਆ ਕਿ ਸਮਾਜ ਨੂੰ ਨਸ਼ਾ ਮੁਕਤ ਬਣਾ ਕੇ ਭਾਰਤ ਨੂੰ ਵਿਕਸਿਤ ਕਰਨਾ ਹੈ।ਯੁਵਕ ਭਲਾਈ ਵਿਭਾਗ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦੇਣ ਵਾਲਾ ਨੁੱਕੜ ਨਾਟਕ ਵੀ ਪੇਸ਼ ਕੀਤਾ।ਜਿਸ ਵਿੱਚ ਦੱਸਿਆ ਗਿਆ ਕਿ ਕਿਸ ਤਰ੍ਹਾਂ ਸਾਡੇ ਸਮਾਜ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵ ਨਾਲ ਨਿੱਜੀ ਜੀਵਨ, ਪਰਿਵਾਰ ਤੇ ਸਮਾਜ ਪ੍ਰਭਾਵਿਤ ਹੁੰਦਾ ਹੈ।
ਇਹ ਵੀ ਪੜ੍ਹੋ 👉Bathinda Police ਦੀ ਵੱਡੀ ਕਾਰਵਾਈ; 61 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ
ਵਿਦਿਆਰਥੀਆਂ ਨੂੰ ਭਾਰਤ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ‘ਤੇ ਐਨ ਐਸ ਐਸ ਕੋਆਰਡੀਨੇਟਰ ਪ੍ਰੋ. ਅਮਿਤ ਕੁਮਾਰ ਸਿੰਗਲਾ ਅਤੇ ਡਾ.ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀਆਂ ਆਦਤਾਂ ਅਪਨਾਉਣ ਅਤੇ ਜ਼ਿੰਮੇਵਾਰੀਆਂ ਨਿਭਾਉਣ ਦਾ ਸੰਦੇਸ਼ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ।ਕਾਲਜ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ “ਵਿਕਸਿਤ ਭਾਰਤ ਉਦੇਸ਼ ਮੁਕਤੀ ਮੁਹਿੰਮ” ਦੇ 100 ਹਫ਼ਤੇ ਪੂਰੇ ਹੋਣ ‘ਤੇ “ਦੀਪਾਵਲੀ ਸਨੇਹ ਮਿਲਨ” ਦਾ ਪ੍ਰੋਗਰਾਮ ਦੇਸ਼ ਦੇ 200 ਕਾਲਜਾਂ ਨੂੰ ਦਿੱਤਾ ਗਿਆ ਹੈ ਜਿੰਨ੍ਹਾਂ ਵਿਚੋਂ ਡੀ.ਏ.ਵੀ.ਕਾਲਜ ਬਠਿੰਡਾ ਇੱਕ ਹੈ।ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜੀਣ ਦੀ ਪ੍ਰੇਰਣਾ ਦਿੱਤੀ।ਉਨ੍ਹਾਂ ਐਨਐਸਐਸ ਅਤੇ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਪ੍ਰੋ.ਅਮਿਤ ਕੁਮਾਰ ਸਿੰਗਲਾ, ਡਾ.ਪ੍ਰਭਜੋਤ ਕੌਰ ਅਤੇ ਪ੍ਰੋ.ਰਾਮਿਲ ਗੁਪਤਾ ਦੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













