DM Gagandip Randhawa Suicide Case; ਸਾਬਕਾ ਮੰਤਰੀ ਲਾਲਜੀਤ ਭੁੱਲਰ ਤੇ ਉਸਦਾ PA ਗ੍ਰਿਫ਼ਤਾਰ

Date:

spot_img

Amritsar News: ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਕਰਦੇ ਹੋਏ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਹਨਾਂ ਦੇ ਪੀਏ ਦਿਲਬਾਗ ਸਿੰਘ ਨੂੰ ਗ੍ਰਫਤਾਰ ਕਰ ਲਿਆ ਹੈ। ਹਾਲਾਂਕਿ ਆਪਣੀ ਗਿਰਫਤਾਰੀ ਤੋਂ ਪਹਿਲਾਂ ਖੁਦ ਲਾਲਜੀਤ ਸਿੰਘ ਭੁੱਲਰ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਪੋਸਟ ਪਾਈ ਗਈ ਸੀ, ਜਿਸ ਦੇ ਵਿੱਚ ਉਹਨਾਂ ਵਿਰੋਧੀਆਂ ਵੱਲੋਂ ਬਾਹਰ ਭੱਜਣ ਦੀਆਂ ਫਲਾਈਆਂ ਜਾ ਰਹੀਆਂ ਅਫ਼ਵਾਹਾਂ ਨੂੰ ਝੂਠਾ ਕਰਾਰ ਦਿੰਦਿਆਂ ਐਲਾਨ ਕੀਤਾ ਸੀ ਕਿ ਉਹ ਕਾਨੂੰਨ ਦਾ ਸਨਮਾਨ ਕਰਦੇ ਹਨ ਅਤੇ ਖੁਦ ਪੁਲਿਸ ਕੋਲ ਪੇਸ਼ ਹੋਣ ਲਈ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਕ ਪੋਸਟ ਵੀ ਸੋਸ਼ਲ ਮੀਡੀਆ ਉੱਪਰ ਆਈ ਸੀ।

ਇਹ ਵੀ ਪੜ੍ਹੋ  Sri Muktsar Sahib Police ਦੀ ਵੱਡੀ ਕਾਰਵਾਈ:ਪਾਕਿਸਤਾਨੀ ਏਜੰਟਾਂ ਨਾਲ ਸੰਪਰਕ ਰੱਖ ਕੇ ਫੌਜ ਦੀ ਗੁਪਤ ਜਾਣਕਾਰੀ ਲੀਕ ਕਰਨ ਵਾਲਾ ਜਾਸੂਸੀ ਨੈੱਟਵਰਕ ਬੇਨਕਾਬ, 02 ਦੋਸ਼ੀ ਕਾਬੂ

ਜਿਸ ਦੇ ਵਿੱਚ ਉਹਨਾਂ ਕਿਹਾ ਸੀ ਕਿ ਸਾਰਾ ਪੰਜਾਬ ਉਹਨਾਂ ਦਾ ਪਰਿਵਾਰ ਹੈ ਅਤੇ ਪਰਿਵਾਰ ਦੇ ਵਿੱਚੋਂ ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ, ਬੇਸ਼ਕ ਉਹ ਛੋਟਾ ਹੋਵੇ ਜਾਂ ਵੱਡਾ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੂਚਨਾ ਮੁਤਾਬਕ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਹੀ ਪੰਜਾਬ ਪੁਲਿਸ ਨੇ ਇਹ ਵੱਡੀ ਕਾਰਵਾਈ ਕੀਤੀ ਹੈ। ਉਧਰ ਇਹ ਮਾਮਲਾ ਅੱਜ ਦੇਸ਼ ਦੀ ਸੰਸਦ ਵਿੱਚ ਵੀ ਉੱਠਿਆ, ਜਿੱਥੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਗਈ। ਸੰਸਦ ਵਿੱਚ ਮੌਜੂਦ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਜੇਕਰ ਪੰਜਾਬ ਦੇ ਮੈਂਬਰ ਪਾਰਲੀਮੈਂਟ ਉਹਨਾਂ ਨੂੰ ਇਹ ਸਬੰਧੀ ਲਿਖ ਕੇ ਦਿੰਦੇ ਹਨ ਤਾਂ ਉਹ ਸੀਬੀਆਈ ਜਾਂਚ ਦੇ ਹੁਕਮ ਦੇ ਸਕਦੇ ਹਨ। ਜਿਸ ਤੋਂ ਬਾਅਦ ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਵੱਲੋਂ ਇਸ ਸਬੰਧੀ ਇੱਕ ਪੱਤਰ ਵੀ ਲਿਖਿਆ ਗਿਆ ਸੀ। ਪ੍ਰੰਤੂ ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਐਕਸ਼ਨ ਵਿੱਚ ਆਉਂਦਿਆਂ ਸਾਬਕਾ ਮੰਤਰੀ ਅਤੇ ਉਨਾਂ ਦੇ ਪੀਏ ਦੀ ਗਿਰਫਤਾਰੀ ਪਾ ਦਿੱਤੀ।

ਇਹ ਵੀ ਪੜ੍ਹੋ  Punjab Police ਤੇ BSF ਨੇ ਮਿਲਕੇ ਨਸ਼ਾ ਤਸਕਰ ਗਿਰੋਹ ਕੀਤਾ ਕਾਬੂ, ਸਾਢੇ 10 ਕਿਲੋ ਹੈਰੋਇਨ ਤੇ 21 ਲੱਖ ਡਰੱਗ ਮਨੀ ਸਮੇਤ ਤਿੰਨ ਕਾਬੂ

ਦੱਸਣਾ ਬਣਦਾ ਹੈ ਕਿ ਡੀਐਮ ਰੰਧਾਵਾ ਦਾ ਪਰਿਵਾਰ ਇਸ ਗੱਲ ‘ਤੇ ਅੜਿਆ ਹੋਇਆ ਸੀ ਕਿ ਜਦ ਤੱਕ ਲਾਲਜੀਤ ਸਿੰਘ ਭੁੱਲਰ ਦੀ ਗਿਰਫਤਾਰੀ ਨਹੀਂ ਹੁੰਦੀ ਤਦ ਤੱਕ ਉਹ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ। ਦੱਸਣਾ ਬਣਦਾ ਹੈ ਕਿ 21 ਮਾਰਚ ਦੀ ਤੜਕਸਾਰ ਜਿਲਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਖਾ ਕੇ ਆਤਮ ਹੱਤਿਆ ਕਰ ਲਈ ਸੀ ਤੇ ਇਸ ਤੋਂ ਪਹਿਲਾਂ ਉਹਨਾਂ ਇੱਕ ਵੀਡੀਓ ਵੀ ਬਣਾਈ ਸੀ ਜਿਸ ਦੇ ਵਿੱਚ ਆਪਣੀ ਮੌਤ ਲਈ ਲਾਲਜੀਤ ਸਿੰਘ ਭੁੱਲਰ ਨੂੰ ਜਿੰਮੇਵਾਰ ਠਹਿਰਾਇਆ ਸੀ। ਇਸ ਮਾਮਲੇ ਨੂੰ ਵਿਰੋਧੀਆਂ ਨੇ ਚੁੱਕਦਿਆਂ ਬੀਤੇ ਕੱਲ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਦਾ ਵੀ ਯਤਨ ਕੀਤਾ ਸੀ ਪਰੰਤੂ ਚੰਡੀਗੜ੍ਹ ਪੁਲਿਸ ਨੇ ਇਸਨੂੰ ਅਸਫ਼ਲ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...