WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਾਡੀ ਸਿਹਤ

Good news : ਡਾਕਟਰਾਂ ਦੀ ਹੜਤਾਲ ਹੋਈ ਖ਼ਤਮ, ਹੁਣ ਰੁਟੀਨ ਦੀ ਤਰ੍ਹਾਂ ‘ਚੱਲੇਗੀ’ OPDs

ਸਿਹਤ ਮੰਤਰੀ ਅਤੇ ਪੀਸੀਐਮਐਸ ਐਸੋਸੀਏਸਨ ਦੇ ਨੁਮਾਇੰਦਿਆਂ ਦੀ ਮੀਟਿੰਗ ਰਹੀ ਸਫ਼ਲ
ਚੰਡੀਗੜ੍ਹ, 14 ਸਤੰਬਰ: ਸਰਕਾਰੀ ਹਸਪਤਾਲਾਂ ਵਿਚ ਆਪਣਾ ਇਲਾਜ਼ ਕਰਵਾਉਣ ਆਏ ਮਰੀਜ਼ਾਂ ਲਈ ਖ਼ੁਸਖ਼ਬਰ ਹੈ ਕਿ ਹੁਣ ਸੋਮਵਾਰ ਤੋਂ ਡਾਕਟਰ ਪਹਿਲਾਂ ਦੀ ਤਰ੍ਹਾਂ ਮਰੀਜ਼ਾਂ ਦੀ ਜਾਂਚ ਕਰਨਗੇ। ਪਿਛਲੇ ਕਰੀਬ ਇੱਕ ਹਫ਼ਤੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੇ ਸਰਕਾਰ ਵਿਚਕਾਰ ਆਪਣੀਆਂ ਮੰਗਾਂ ਨੂੰ ਲੈ ਕੇ ਸਹਿਮਤ ਹੋ ਗਏ ਹਨ। ਜਿਸਤੋਂ ਬਾਅਦ ਪੰਜਾਬ ਮੈਡੀਕਲ ਸਰਵਿਸ ਐਸੋਸੀਏਸ਼ਨ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਵੱਡੀ ਗੱਲ ਇਹ ਹੈ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਮਰੀਜ਼ਾਂ ਦੀ ਜਾਂਚ ਨਾ ਹੋ ਸਕਣ ਦੇ ਚੱਲਦੇ ਹੁਣ ਸਰਕਾਰੀ ਹਸਪਤਾਲਾਂ ਵਿਚ ਡਾਕਟਰ ਸੋਮਵਾਰ ਅਤੇ ਮੰਗਲਵਾਰ ਨੂੰ ਆਪਣੀ ਓਪੀਡੀ ਨੂੰ ਦੋ ਹੋਰ ਘੰਟੇ ਲਈ ਵਧਾਉਣਗੇ।

ਆਪ ਆਗੂ ਦੇ ਕ+ਤ.ਲ ਮਾਮਲੇ ’ਚ ਪੁਲਿਸ ਨੇ ‘ਅਕਾਲੀ’ ਆਗੂ ਨੂੰ ਕੀਤਾ ਗ੍ਰਿਫਤਾਰ

ਇਸਦੀ ਪੁਸ਼ਟੀ ਅੱਜ ਪੰਜਾਬ ਭਵਨ ਵਿਚ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੇ ਨਾਲ ਹੋਈ ਮੀਟਿੰਗ ਤੋਂ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਅਤੇ ਖ਼ੁਦ ਮੰਤਰੀ ਨੇ ਵੀ ਕੀਤੀ ਹੈ। ਸੂਚਨਾ ਮੁਤਾਬਕ ਡਾਕਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ’ਤੇ ਸਿਹਤ ਬੋਰਡ ਬਣੇਗਾ। ਇਸਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਹਰੇਕ ਹਸਪਤਾਲ ਵਿਚ ਸੁਰੱਖਿਆ ਮੁਹੱਈਆਂ ਕਰਵਾਈ ਜਾਵੇਗੀ। ਇਸਦੇ ਲਈ ਜਰੂਰਤ ਮੁਤਾਬਕ ਪੰਜਾਬ ਪੁਲਿਸ ਤੋਂ ਇਲਾਵਾ ਪੰਜਾਬ ਐਕਸ ਸਰਵਿਸ ਕਾਰਪੋਰੇਸ਼ਨ ਦੇ ਨਾਲ ਤਾਲਮੇਲ ਕੀਤਾ ਜਾਵੇਗਾ। ਸਿਹਤ ਮੰਤਰੀ ਡਾ ਬਲਬੀਰ ਸਿੰਘ ਮੁਤਾਬਕ ਜ਼ਿਲ੍ਹਾ ਹਸਪਤਾਲਾਂ ਤੇ ਮੈਡੀਕਲ ਕਾਲਜ਼ਾਂ ਵਿਚ ਕਰਨਲ ਜਾਂ ਬ੍ਰਿਗੇਡੀਅਰ ਪੱਧਰ ਦੇ ਅਧਿਕਾਰੀ ਨੂੰ ਸੁਰੱਖਿਆ ਇੰਚਾਰਜ਼ ਬਣਾਇਆ ਜਾਵੇਗਾ।

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਅੱਤਵਾਦੀ ‘ਢੇਰ’, ਦੋ ਜਵਾਨ ਵੀ ਹੋਏ ਸ਼ਹੀਦ

ਇਸੇ ਤਰ੍ਹਾਂ ਡਾਕਟਰਾਂ ਤੇ ਮੈਡੀਕਲ ਸਟਾਫ਼ ਦੀ ਘਾਟ ਦੀ ਪੂਰਤੀ ਲਈ ਜਲਦੀ ਹੀ ਡਾਕਟਰਾਂ, ਸਟਾਫ ਨਰਸਾਂ ਅਤੇ ਹੋਰ ਸਟਾਫ਼ ਦੀ ਭਰਤੀ ਦਾ ਭਰੋਸਾ ਦਿੱਤਾ। ਤਰੱਕੀਆਂ ਦੇ ਮੁੱਦੇ ਨੂੰ ਵੀ ਜਲਦੀ ਹੀ ਸੁਲਝਾਉਣ ਦਾ ਵਿਸਵਾਸ ਦਿਵਾਇਆ ਗਿਆ। ਗੌਰਤਲਬ ਹੈ ਕਿ ਲੰਘੇ ਸੋਮਵਾਰ, ਮੰਗਲਵਾਰ ਤੇ ਬੁੱਧਵਾਰ ਨੂੰ ਡਾਕਟਰਾਂ ਨੇ ਰੋਸ਼ ਵਜੋਂ ਅੱਧੇ ਦਿਨ ਓਪੀਡੀ ਸੇਵਾਵਾਂ ਬੰਦ ਰੱਖੀਆਂ ਸਨ ਜਦੋਂਕਿ ਵੀਰਵਾਰ ਤੋਂ ਪੂਰੇ ਦਿਨ ਲਈ ਇਹ ਸੇਵਾਵਾਂ ਠੱਪ ਕਰ ਦਿੱਤੀਆਂ ਸਨ। ਪ੍ਰੰਤੂ ਬੀਤੀ ਦੇਰ ਰਾਤ ਮੁੱਖ ਮੰਤਰੀ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਅੱਜ ਡਾਕਟਰਾਂ ਵੱਲੋਂ ਪੂਰੇ ਦਿਨ ਦੀ ਬਜਾਏ ਮੁੜ ਅੱਧੇ ਦਿਨ ਦੀ ਹੜਤਾਲ ਕੀਤੀ ਸੀ।

 

Related posts

ਸੂਬਾ ਸਰਕਾਰ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਵੱਧ : ਚੇਤਨ ਸਿੰਘ ਜੌੜਾਮਾਜਰਾ

punjabusernewssite

ਸਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਵਿੱਚ ਸਹਿਯੋਗ ਕਰਨ ਵਾਲੇ ਖੂਨਦਾਨੀਆਂ ਨੂੰ ਕੀਤਾ ਸਨਮਾਨਿਤ

punjabusernewssite

1 ਜਨਵਰੀ ਤੋਂ ਰੂਟੀਨ ਟੀਕਾਕਰਣ ਸੂਚੀ ਵਿੱਚ ਪੋਲੀਓ ਵੈਕਸੀਨ ਦਾ ਤੀਜਾ ਟੀਕਾ ਵੀ ਹੋਵੇਗਾ ਸ਼ਾਮਲ: ਸਿਵਲ ਸਰਜ਼ਨ

punjabusernewssite