ਡੋਂਕੀ ਰੂਟ; ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਇੰਮੀਗਰੇਸ਼ਨ ਕੇਂਦਰਾਂ ਦੀ ਚੈਕਿੰਗ

0
78
+2

Bathinda News: ਪਿਛਲੇ ਕੁੱਝ ਦਿਨਾਂ ਤੋਂ ਅਮਰੀਕਾ ਵੱਲੋਂ ਨੌਜਵਾਨਾਂ ਨੂੰ ਵਾਪਸ ਭੇਜਣ ਦਾ ਮਾਮਲਾ ਚਰਚਾ ’ਚ ਆਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੀਆਂ ਹਿਦਾਇਤਾਂ ’ਤੇ ਬਠਿੰਡਾ ਪੁਲਿਸ ਨੇ ਨਜਾਇਜ਼ ਤੌਰ ’ਤੇ ਚੱਲ ਰਹੇ ਇੰਮੀਗਰੇਸ਼ਨਾਂ ਸੈਟਰਾਂ ਵਿਰੁਧ ਮੁਹਿੰਮ ਵਿੱਢੀ ਹੈ। ਇਸ ਮੁਹਿੰਮ ਤਹਿਤ ਬੀਤੇ ਕੱਲ ਜ਼ਿਲ੍ਹੇ ਦੇ 110 ਇੰਮੀਗਰੇਸ਼ਨ ਸੈਟਰਾਂ ਦੀ ਜਾਂਚ ਕੀਤੀ ਗਈ। ਹਾਲਾਂਕਿ ਇਸਦੇ ਵਿਚੋਂ 23 ਮੌਕੇ ’ਤੇ ਬੰਦ ਪਾਏ ਗਏ। ਬਠਿੰਡਾ ਦੀ ਐਸਐਸਪੀ ਅਮਨੀਤ ਕੋਂਡਲ ਨੇ ਚੈਕਿੰਗ ਦੀ ਪੁਸ਼ਟੀ ਕਰਦਿਆਂ ਦਸਿਆ ਕਿ ‘‘ ਇਸਦਾ ਮੰਤਵ ਗੈਰ-ਕਾਨੂੰਨੀ ਤੌਰ ‘ਤੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਗਲਤ ਅਨਸਰਾਂ ਵਿਰੁਧ ਕਾਰਵਾਈ ਕਰਨੀ ਹੈ। ’’

ਇਹ ਵੀ ਪੜ੍ਹੋ ਨਸ਼ਾ ਤਸਕਰਾਂ ਵਿਰੁਧ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਘਰਾਂ ’ਤੇ ਚੱਲਿਆ ਬੁਲਡੋਜ਼ਰ

ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਵਿਚ ਕਰੀਬ 350 ਇੰਮੀਗਰੇਸ਼ਨ ਸੈਂਟਰ ਹਨ, ਜਿੰਨ੍ਹਾਂ ਦੇ ਵਿਚੋਂ ਪਹਿਲੇ ਦਿਨ 110 ਸੈਟਰਾਂ ਦੀ ਜਾਂਚ ਕਰਨ ਲਈ ਟੀਮਾਂ ਬਣਾਈਆਂ ਗਈਆਂ ਸਨ ਪ੍ਰੰਤੂ 23 ਬੰਦ ਪਾਏ ਗਏ ਜਦਕਿ 87 ਦੀ ਜਾਂਚ ਕੀਤੀ ਗਈ। ਐਸਐਸਪੀ ਨੇ ਅੱਗੇ ਦਸਿਆ ਕਿ ਚੈਕਿੰਗ ਦੌਰਾਨ ਜਿੱਥੇ ਇੰਮੀਗਰੇਸ਼ਨ ਸੈਂਟਰ ਦਾ ਲਾਇਸੰਸ ਦੇਖਿਆ ਜਾਂਦਾ ਹੈ, ਉਥੇ ਹੋਰ ਸਪੋਰਟਿੰਗ ਡਾਕੂਮਂੈਟ ਵੀ ਚੈਕ ਕੀਤੇ ਜਾ ਰਹੇ ਹਨ। ਇਸਤੋਂ ਇਲਾਵਾ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ, ਕੀ ਇੰਨ੍ਹਾਂ ਸੈਟਰਾਂ ਦਾ ਰਿਕਾਰਡ ਆਨਲਾਈਨ ਹੈ ਜਾਂ ਨਹੀਂ। ਐਸਐਸਪੀ ਨੇ ਕਿਹਾ ਕਿ ਇਹ ਜਾਂਚ ਅਗਲੇ ਦਿਨਾਂ ਵਿਚ ਵੀ ਜਾਰੀ ਰਹੇਗੀ ਤੇ ਗੈਰਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਬਖ਼ਸਿਆ ਨਹੀਂ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+2

LEAVE A REPLY

Please enter your comment!
Please enter your name here