Dr. Balbir Singh ਨੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Date:

spot_img

👉ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੀ ਕੀਤੀ ਕਾਮਨਾ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਅਤੇ ਨਾਗਰਿਕਾਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਖੁਦ ਨੂੰ ਸਮਰਪਿਤ ਕਰਨ ਲਈ ਕੀਤਾ ਪ੍ਰੇਰਿਤ
Health News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਅਤੇ ਨਿਗਰਾਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿਭਾਗ ਵਿੱਚ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ (ਐਫਐਸਓਜ਼) ਨੂੰ ਨਿਯੁਕਤੀ ਪੱਤਰ ਸੌਂਪੇ।ਨਵ-ਨਿਯੁਕਤ ਅਧਿਕਾਰੀਆਂ ਵਿੱਚ ਅਨੀਸ਼ ਪਾਲ ਸਿੰਘ, ਸ਼ਿਵਾਲੀ ਬਾਵਾ, ਗੁਰਲੀਨ ਕੌਰ, ਈਸ਼ਾ ਰਾਣੀ, ਪ੍ਰਿਯੰਕਾ ਅਤੇ ਸ਼ੁਭਮ ਸ਼ਰਮਾ ਸ਼ਾਮਲ ਹਨ।ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ ਨਾਲ ਨਿਭਾਉਣ ਅਤੇ ਜਨਤਕ ਸਿਹਤ ਲਈ ਪੇਸ਼ੇਵਰ ਢੰਗ ਤੇ ਵਚਨਬੱਧਤਾ ਨਾਲ ਅਣਥੱਕ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਮਿਆਰੀ ਭੋਜਨ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀ ਸਿਹਤ ਦੀ ਰਾਖੀ ਲਈ ਪੂਰੀ ਇਮਾਨਦਾਰੀ ਅਤੇ ਚੌਕਸੀ ਨਾਲ ਆਪਣੇ ਫਰਜ਼ ਨਿਭਾਉਣ ਲਈ ਉਤਸ਼ਾਹਿਤ ਕੀਤਾ।ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਨਾਲ ਫੂਡ ਸੇਫਟੀ ਵਿਭਾਗ ਦੀ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸੂਬੇ ਭਰ ਵਿੱਚ ਜ਼ਮੀਨੀ ਪੱਧਰ ‘ਤੇ ਨਿਗਰਾਨੀ ਅਤੇ ਨਿਯਮਾਂ ਦੇ ਲਾਗੂਕਰਨ ਵਿੱਚ ਮਜ਼ਬੂਤੀ ਆਵੇਗੀ।

ਇਹ ਵੀ ਪੜ੍ਹੋ 👉ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਅਧਿਕਾਰੀ ਭੋਜਨ ਸੁਰੱਖਿਆ ਨਿਯਮਾਂ ਨੂੰ ਸਖਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ, ਖਾਣ-ਪੀਣ ਵਾਲੇ ਪਦਾਰਥਾਂ ਨਾਲ ਸਬੰਧਤ ਅਦਾਰਿਆਂ ਦੀ ਨਿਯਮਤ ਜਾਂਚ ਕਰਨਗੇ, ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਲੈਣ ਅਤੇ ਜਾਂਚ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਗੇ ਅਤੇ ਭੋਜਨ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਯਕੀਨੀ ਬਣਾਉਣਗੇ।ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਲਾਗੂ ਭੋਜਨ ਸੁਰੱਖਿਆ ਕਾਨੂੰਨਾਂ ਅਤੇ ਨਿਯਮਾਂ ਤਹਿਤ ਇਹਨਾਂ ਫੂਡ ਸੇਫਟੀ ਅਫਸਰਾਂ ਨੂੰ ਵਿਭਾਗੀ ਲੋੜਾਂ ਅਨੁਸਾਰ ਸੂਬੇ ਭਰ ਵਿੱਚ ਰਣਨੀਤਕ ਤੌਰ ‘ਤੇ ਤਾਇਨਾਤ ਕੀਤਾ ਜਾਵੇਗਾ।ਨਵ-ਨਿਯੁਕਤ ਅਧਿਕਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ, ਸਿਹਤ ਮੰਤਰੀ ਨੇ ਉਨ੍ਹਾਂ ਨੂੰ ਆਪਣੀਆਂ ਅਧਿਕਾਰਤ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਦੇ ਖਪਤਕਾਰਾਂ ਲਈ ਮਿਲਾਵਟ-ਰਹਿਤ, ਸਾਫ਼-ਸੁਥਰੇ ਅਤੇ ਮਿਆਰੀ ਭੋਜਨ ਪਦਾਰਥ ਯਕੀਨੀ ਬਣਾਏ ਜਾ ਸਕਣ।ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ. ਅਦਿਤੀ ਸਲਾਰੀਆ ਅਤੇ ਜੁਆਇੰਟ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...