Dr. Baljit Kaur ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ
👉ਚਾਰ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਉਨਿਟੀ ਕੰਪਲੈਕਸ ਅਤੇ 6 ਵਾਧੂ ਕਲਾਸਰੂਮਾਂ ਦੇ ਨਿਰਮਾਣ ਕਾਰਜ ਹੋਣਗੇ ਮੁਕੰਮਲ
Chandigarh News:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵੱਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ ਵਿਕਾਸ ਨੂੰ ਹੋਰ ਗਤੀ ਮਿਲੇਗੀ।

ਇਹ ਵੀ ਪੜ੍ਹੋ  Hardeep Singh Mundian ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਗੁਰਦਾਸਪੁਰ, ਕਲਾਨੌਰ, ਡੇਰਾ ਬਾਬਾ ਨਾਨਕ ਅਤੇ ਧਾਰੀਵਾਲ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਊਨਿਟੀ ਕੰਪਲੈਕਸਾਂ ਅਤੇ 6 ਐਡੀਸ਼ਨਲ ਕਲਾਸ ਰੂਮਾਂ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਭਾਈਚਾਰਕ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ, ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਮਿਲਣਗੀਆਂ ਅਤੇ ਬੱਚਿਆਂ, ਮਹਿਲਾਵਾਂ ਅਤੇ ਸਥਾਨਕ ਵਸਨੀਕਾਂ ਲਈ ਸੁਵਿਧਾਵਾਂ ਵਿੱਚ ਵਾਧਾ ਹੋਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਜ਼ੂਰਸ਼ੁਦਾ ਪ੍ਰੋਜੈਕਟਾਂ ਵਿੱਚ ਗੁਰਦਾਸਪੁਰ ਬਲਾਕ ਵਿੱਚ 78 ਆਂਗਣਵਾੜੀ ਕੇਂਦਰਾਂ ਅਤੇ 01 ਕਮਿਉਨਿਟੀ ਕੰਪਲੈਕਸ, ਡੇਰਾ ਬਾਬਾ ਨਾਨਕ ਬਲਾਕ ਵਿੱਚ 57 ਆਂਗਣਵਾੜੀ ਕੇਂਦਰਾਂ, 01 ਕਮਿਉਨਿਟੀ ਕੰਪਲੈਕਸ ਅਤੇ 5 ਐਡੀਸ਼ਨਲ ਕਲਾਸ ਰੂਮ, ਕਲਾਨੌਰ ਬਲਾਕ ਵਿੱਚ 51 ਆਂਗਣਵਾੜੀ ਕੇਂਦਰਾਂ, 01 ਕਮਿਉਨਿਟੀ ਕੰਪਲੈਕਸ ਅਤੇ 01 ਐਡੀਸ਼ਨਲ ਕਲਾਸ ਰੂਮ, ਜਦਕਿ ਧਾਰੀਵਾਲ ਬਲਾਕ ਵਿੱਚ 72 ਆਂਗਣਵਾੜੀ ਕੇਂਦਰਾਂ ਅਤੇ 01 ਕਮਿਉਨਿਟੀ ਕੰਪਲੈਕਸ ਦੇ ਨਿਰਮਾਣ ਕਾਰਜ ਮੁਕੰਮਲ ਕੀਤੇ ਜਾਣਗੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ : ਅਮਰਜੀਤ ਮਹਿਤਾ

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸਥਾਈ ਭਾਈਚਾਰਕ ਸੰਪਤੀਆਂ ਸਿਰਜਣ ਦੇ ਨਾਲ-ਨਾਲ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਗੇ ਅਤੇ ਵਿਕਾਸ ਦੇ ਲਾਭ ਜ਼ਿਲ੍ਹੇ ਦੇ ਹਰ ਕੋਨੇ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣਗੇ।ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਇਹ ਪ੍ਰੋਜੈਕਟ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਬਾਲ ਸੰਭਾਲ, ਸਿੱਖਿਆ ਅਤੇ ਭਾਈਚਾਰਕ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਗੇ, ਜਿਸ ਦਾ ਲਾਭ ਸਮਾਜ ਦੇ ਹਰ ਵਰਗ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਧੁਨਿਕ ਜਨਤਕ ਬੁਨਿਆਦੀ ਢਾਂਚੇ ਦੇ ਵਿਕਾਸ ਰਾਹੀਂ ਸਮਾਜ ਦੇ ਹਰ ਵਰਗ ਤੱਕ ਵਿਕਾਸ ਦੇ ਲਾਭ ਪਹੁੰਚਾਉਣ ਅਤੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Punjab ‘ਚ ਵਾਪਰੀ ਵੱਡੀ ਘਟਨਾ; ਬੰਦੂਕ ਦੀ ਨੌਕ ‘ਤੇ ਖੋਹੀ ਮਹਿੰਦਰਾ XUV500

Pathankot News : ਸੋਮਵਾਰ ਨੂੰ ਤੜਕਸਾਰ ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ...

CM Bhagwant Singh Mann ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

👉*ਲੋਕ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਪੂਰੀ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...