ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਸਕੀਮਾਂ ਦੇ ਲਾਗੂ ਕਰਨ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Date:

spot_img

👉ਮੰਤਰੀ ਵੱਲੋਂ ਸਕੀਮਾਂ ਦੀ ਸਮੀਖਿਆ, ਹੱਕਦਾਰ ਲਾਭਪਾਤਰੀਆਂ ਤੱਕ ਸਰਕਾਰੀ ਲਾਭ ਪਹੁੰਚਾਉਣ ‘ਤੇ ਦਿੱਤਾ ਜ਼ੋਰ
Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਮਹਿਲਾਵਾਂ, ਦਿਵਿਆਂਗਜਨਾਂ ਅਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਿਹਾ ਹੈ। ਇਸੇ ਦ੍ਰਿਸ਼ਟੀਕੋਣ ਨੂੰ ਧਿਆਨ ਵਿੱਚ ਰੱਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਦੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’;ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਨਣ ਵੱਲ ਵਧ ਰਿਹਾ ਹੈ ਪੰਜਾਬ: ਹਰਪਾਲ ਸਿੰਘ ਚੀਮਾ

ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਕੀਮਾਂ ਸਿੱਧਾ ਆਮ ਜਨਤਾ ਨਾਲ ਸੰਬੰਧਿਤ ਹਨ, ਇਸ ਲਈ ਯਕੀਨੀ ਬਣਾਇਆ ਜਾਵੇ ਕਿ ਹਰ ਹੱਕਦਾਰ ਲਾਭਪਾਤਰੀ ਤੱਕ ਇਹਨਾਂ ਸਕੀਮਾਂ ਦਾ ਲਾਭ ਬਿਨਾ ਰੁਕਾਵਟ ਪਹੁੰਚੇ।ਉਨ੍ਹਾਂ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁੱਖ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ, ਵਿਧਵਾ ਤੇ ਬੇਸਹਾਰਾ ਮਹਿਲਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਆਦਿ ‘ਤੇ ਵਿਸਤ੍ਰਿਤ ਚਰਚਾ ਕੀਤੀ। ਮੰਤਰੀ ਨੇ ਸਾਫ਼ ਕੀਤਾ ਕਿ ਇਹ ਸਕੀਮਾਂ ਹਾਸੀਏ ‘ਤੇ ਪਏ ਲੋਕਾਂ ਲਈ ਜੀਵਨ ਚੱਲਣ ਦਾ ਸਾਧਨ ਹਨ ਅਤੇ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਰਿਆਯਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਚੈਟ ਲੀਕ ਮਾਮਲਾ;ਮੋਗਾ ਪੁਲਿਸ ਨੇ ਵਾਰਿਸ ਪੰਜਾਬ ਜਥੇਬੰਦੀ ਦੇ ਕਾਰਕੁੰਨ ਕੀਤੇ ਗ੍ਰਿਫਤਾਰ, ਦਰਜ਼ਨਾਂ ਵਿਰੁਧ ਪਰਚਾ ਦਰਜ਼

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਸਕੀਮਾਂ ਸਿਰਫ ਆਰਥਿਕ ਸਹਾਇਤਾ ਦਾ ਸਾਧਨ ਨਹੀਂ, ਸਗੋਂ ਇਹ ਲੋਕਾਂ ਦੀ ਆਤਮ-ਗਰਿਮਾ ਨਾਲ ਜੁੜੀਆਂ ਹੋਈਆਂ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਹਰੇਕ ਲੋੜਵੰਦ ਵਿਅਕਤੀ ਨੂੰ ਸਮਾਜ ਵਿੱਚ ਇੱਕ ਇਜ਼ਤਦਾਰ ਜੀਵਨ ਜਿਉਣ ਦਾ ਅਧਿਕਾਰ ਮਿਲੇ। ਉਨ੍ਹਾਂ ਕਿਹਾ ਕਿ ਜਦੋਂ ਲੋੜਵੰਦਾਂ ਤੱਕ ਸਰਕਾਰੀ ਲਾਭ ਪਹੁੰਚਦੇ ਹਨ ਤਾਂ ਨਾ ਕੇਵਲ ਉਹਨਾਂ ਦੇ ਜੀਵਨ ਵਿੱਚ ਸੁਧਾਰ ਆਉਂਦਾ ਹੈ, ਸਗੋਂ ਸਮੂਹ ਸਮਾਜ ਵਿੱਚ ਭਰੋਸੇ ਅਤੇ ਵਿਸ਼ਵਾਸ ਦਾ ਮਾਹੌਲ ਵੀ ਬਣਦਾ ਹੈ।

ਇਹ ਵੀ ਪੜ੍ਹੋ ਕਿਸੇ ਵੀ ਜੰਗ ਨੂੰ ਜਿੱਤਣ ਦੇ ਲਈ ਤਿਆਰੀ ਜ਼ਰੂਰੀ : ਬਲਤੇਜ ਸਿੰਘ ਪੰਨੂ

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਸਕੀਮਾਂ ਇਸ ਵਿਜ਼ਨ ਦੀ ਪ੍ਰਾਪਤੀ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁਲਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...