ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

Date:

spot_img

ਚੰਡੀਗੜ੍ਹ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ।

ਕਾਨੂੰਨ ਵਿਵਸਥਾ ’ਤੇ ਰਾਜਾ ਵੜਿੰਗ ਅਤੇ ਸੁਨੀਲ ਜਾਖੜ ਨੂੰ ਮਲਵਿੰਦਰ ਕੰਗ ਨੇ ਦਿੱਤਾ ਜਵਾਬ

ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ ਤੇ ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮਾਣਭੱਤਾ ਦੁੱਗਣਾ ਕਰਨ ਸਬੰਧੀ ਮੰਗਾਂ ਸ਼ਾਮਲ ਹਨ।

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਝੋਕੀ ਪੂਰੀ ਤਾਕਤ

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਉਹਨਾਂ ਯੂਨੀਅਨ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ 2024 ਨੂੰ ਮੀਟਿੰਗ ਰੱਖੀ ਹੈ।ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ, ਡੀ.ਪੀ.ਓ ਹੈਡਆਫਿਸ ਸੁਮਨਦੀਪ ਕੌਰ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

spot_img
spot_img

Share post:

Popular

More like this
Related

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...