ਡਾ ਬਲਜੀਤ ਕੌਰ ਵੱਲੋਂ ਪੰਚਾਇਤਾਂ ਨਾਲ ਬੈਠਕ,ਢਿੱਲ ਮੱਠ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਦੀ ਕੀਤੀ ਬਦਲੀ

0
46
+1

Malout News:ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬੈਠਕ ਕਰਕੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਵਿਉਂਤਬੰਦੀ ਉਲੀਕੀ। ਇਸ ਮੌਕੇ ਉਨਾਂ ਨੇ ਪੰਚਾਇਤਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਜਿਹੜੇ ਪੰਚਾਇਤ ਵਿਭਾਗ ਦੇ ਕਰਮਚਾਰੀ ਢਿੱਲ ਮੱਠ ਦਾ ਰਵਈਆ ਅਪਣਾਉਂਦੇ ਸਨ ਉਹਨਾਂ ਦੀਆਂ ਮੌਕੇ ਤੇ ਹੀ ਬਦਲੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ । ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਦ੍ਰਿੜ ਸੰਕਲਪਿਤ ਹੈ ਅਤੇ ਇਸ ਲਈ ਫੰਡ ਦੀ ਕੋਈ ਘਾਟ ਨਹੀਂ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ;4 ਕਿਲੋ ਹੈਰੋਇਨ ਬਰਾਮਦ

ਉਹਨਾਂ ਨੇ ਪੰਚਾਇਤਾਂ ਨੂੰ ਕਿਹਾ ਕਿ ਉਹ ਅੱਜ ਜੋ ਮਤੇ ਪਾ ਕੇ ਦੇ ਰਹੀਆਂ ਹਨ ਉਸ ਸਬੰਧੀ ਵਿਕਾਸ ਕਾਰਜ 15 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਸ਼ੁਰੂ ਕਰਵਾ ਦਿੱਤੇ ਜਾਣਗੇ।ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਤੱਕ ਵਿਕਾਸ ਸਕੀਮਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਪੁੱਜਦੀਆਂ ਕਰਨ ਵਿੱਚ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੇ ਕੁਤਾਹੀ ਕੀਤੀ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਪੰਚਾਇਤਾਂ ਨੂੰ ਕਿਹਾ ਕਿ ਲੋਕਾਂ ਵੱਲੋਂ ਪ੍ਰਗਟਾਏ ਵਿਸ਼ਵਾਸ ਤੇ ਖਰਾ ਉੱਤਰਦਿਆਂ ਪਿੰਡਾਂ ਦੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾਣ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਹਲਕੇ ਦੇ ਵਿਕਾਸ ਲਈ ਫੰਡ ਮੁਹਈਆ ਕਰਵਾ ਰਹੀ ਹੈ ਅਤੇ ਹਲਕੇ ਦੀ ਸਾਰੇ ਪਿੰਡਾਂ ਵਿੱਚ ਵੱਖ—ਵੱਖ ਤਰਾਂ ਦੇ ਵਿਕਾਸ ਕਾਰਜ ਜਲਦ ਮੁਕੰਮਲ ਹੋਣਗੇ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਗਦੇਵ ਸਿੰਘ ਬਾਮ ਚੇਅਰਮੈਨ ਕੋਅਪਰੇਟਿਵ ਸੋਸਾਇਟੀਪੰਜਾਬ,ਜਸ਼ਨ ਬਰਾੜ ਜਿ਼ਲ੍ਹਾ ਪ੍ਰਧਾਨ, ਵਰਿੰਦਰ ਢੋਸੀਵਾਲ ਜੁਆਇੰਟ ਸਕੱਤਰ, ਮਨਜਿੰਦਰ ਸਿੰਘ ਕਾਕਾ ਉੜਾਂਗ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here