Dr. Baljit Kaur ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

Date:

spot_img

👉ਕੈਬਨਿਟ ਮੰਤਰੀ ਦੇ ਯਤਨਾਂ ਨਾਲ ਮਲੋਟ ਦੀ 1 ਲੱਖ ਆਬਾਦੀ ਨੂੰ ਵੱਡੀ ਰਾਹਤ
Malout News:ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ।ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ।

ਇਹ ਵੀ ਪੜ੍ਹੋ  Aman Arora ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ।ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ਅਤੇ ਪੂਰੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਮਿਲੇਗਾ।ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਨਾਲ ਮਲੋਟ ਦੇ ਨਿਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...