ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

Date:

spot_img

👉ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ
ਬਠਿੰਡਾ, 8 ਜਨਵਰੀ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐਸ.ਐਨ.ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਦੋਰਾ ਕੀਤਾ ਗਿਆ।

ਇਹ ਵੀ ਪੜ੍ਹੋ ਫਰੀਦਕੋਟ ’ਚ ਅੱਧੀ ਰਾਤ ਨੂੰ ਪੁਲਿਸ ਤੇ ਬੰਬੀਹਾ ਗੈਗ ਦੇ ਗੈਗਸਟਰਾਂ ’ਚ ਹੋਇਆ ਮੁਕਾਬਲਾ, ਦੋ ਜਖ਼ਮੀ

ਪੂਰਕ ਪੋਸ਼ਣ ਪ੍ਰੋਗਰਾਮ (ਐਸ.ਐਨ.ਪੀ) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ ‘ਤੇ ਤਸੱਲੀ ਪ੍ਰਗਟਾਈ।ਇਸ ਮੌਕੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ ਨੂੰ ਮੌਕੇ ਤੇ ਪਕਵਾ ਕੇ ਕੁਆਲਿਟੀ ਚੈਕ ਕੀਤੀ ਗਈ। ਇਸ ਤੋਂ ਇਲਾਵਾ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਅਤੇ ਮਹਿਲਾ ਲਾਭਪਾਤਰੀਆਂ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਰੀਵਿਊ ਕੀਤਾ ਗਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਬੱਚਿਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਮੁਲਾਂਕਣ ਕਰਨ ਲਈ, ਮੰਤਰੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਨੂੰ ਸੁਣਿਆ। ਉਹਨਾਂ ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਕੀਤੇ ਗਏ ਸ਼ਲਾਘਾਯੋਗ ਯਤਨਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਮਰਪਣ ਅਤੇ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ।ਡਾ. ਬਲਜੀਤ ਕੌਰ ਨੇ ਪੰਜਾਬ ਭਰ ਵਿੱਚ ਬਚਪਨ ਦੀ ਸ਼ੁਰੂਆਤੀ ਦੇਖਭਾਲ ਨੂੰ ਮਜ਼ਬੂਤ ਕਰਨ ਅਤੇ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।ਇਸ ਮੌਕੇ ਸੀ.ਡੀ.ਪੀ.ਓ ਸ੍ਰੀ ਪੰਕਜ ਕੁਮਾਰ, ਸ੍ਰੀਮਤੀ ਊਸ਼ਾ ਅਤੇ ਜ਼ਿਲ੍ਹਾ ਭਲਾਈ ਅਫਸਰ ਸ੍ਰੀ ਵਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...