ਚੰਡੀਗੜ੍ਹ, 8 ਫਰਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ।
ਸਰਕਾਰ ਵਲੋਂ ਖ਼ਰੀਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਭਗਵੰਤ ਮਾਨ ਤੇ ਕੇਜਰੀਵਾਲ 11 ਨੂੰ ਕਰਨਗੇ ਰਾਜ ਦੇ ਲੋਕਾਂ ਨੂੰ ਸਮਰਪਿਤ
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ।ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Share the post "ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ"