ਡਾ ਬਲਜੀਤ ਕੌਰ ਨੇ ਕੇੰਦਰੀ ਮੰਤਰੀ ਕੋਲ ਰੱਖੀਆਂ ਪੰਜਾਬ ਦੀਆਂ ਮੰਗਾਂ

Date:

spot_img

ਚੰਡੀਗੜ੍ਹ 10 ਫਰਵਰੀ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ।ਕੇਂਦਰੀ ਮੰਤਰੀ ਦੇ ਇੱਕ ਦਿਨਾਂ ਫਰੀਦਕੋਟ ਦੌਰੇ ਦੌਰਾਨ ਇਹ ਮੀਟਿੰਗ ਹੋਈ ਜੋ ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਪ੍ਰਭਾਵੀ ਕੰਮਕਾਜ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਕੇਂਦਰਿਤ ਰਹੀ। ਅਠਾਵਲੇ ਨਾਲ ਗੱਲਬਾਤ ਦੌਰਾਨ ਡਾ. ਬਲਜੀਤ ਕੌਰ ਨੇ ਬਾਬੂ ਜਗਜੀਵਨ ਰਾਮ ਯੋਜਨਾ ਅਧੀਨ ਹੋਸਟਲਾਂ ਦੀ ਉਸਾਰੀ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਫੰਡਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਨੁਸੂਚਿਤ ਜਾਤੀਆਂ ਦੀ ਭਲਾਈ ਦੇ ਉਦੇਸ਼ ਨਾਲ ਪਹਿਲਕਦਮੀਆਂ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਤਹਿਤ ਅਲਾਟਮੈਂਟ ਵਧਾਉਣ ਦੀ ਵੀ ਵਕਾਲਤ ਕੀਤੀ।

ਪੰਜ ਰੋਜ਼ਾ ਧਰਨੇ ਦੇ ਆਖਰੀ ਦਿਨ ਹਜ਼ਾਰਾਂ ਕਿਸਾਨਾਂ ਨੇ ਹਨੂਮਾਨ ਚੌਂਕ ਤੱਕ ਕੱਢਿਆ ਰੋਸ਼ ਮਾਰਚ

ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਗਰੀਬ ਬੱਚਿਆਂ ਲਈ ਰਿਹਾਇਸ਼ੀ ਸਕੂਲ ਸਥਾਪਤ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਮੌਕਿਆਂ ਦੀ ਸਹੂਲਤ ਲਈ ਹੋਰ ਫੰਡਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੀ ਸਕੀਮ ਫਾਰ ਇੰਮਪਲੀਟੇਸ਼ਨ ਆਫ ਪਰਸਨਜ਼ ਵਿਦ ਡਿਸਬਿਲਟੀ ਐਕਟ (ਸਿਪਡਾ ਸਕੀਮ) ਤਹਿਤ ਫੰਡਾਂ ਨੂੰ ਵਧਾਉਣ ਦੀ ਮੰਗ ਕੀਤੀ ਗਈ ਅਤੇ ਦਿੱਤੀਆਂ ਗਰਾਂਟਾਂ ਦੀ ਵਰਤੋਂ ਲਈ ਸਮਾਂ ਸੀਮਾ ਵਧਾਉਣ ਬਾਰੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਹੋਸਟਲ ਪ੍ਰਵਾਨਗੀਆਂ, ਆਦਰਸ਼ ਗ੍ਰਾਮ ਯੋਜਨਾ ਲਈ ਫੰਡਾਂ ਦੀ ਮੰਗ ਅਤੇ ਐਸ.ਸੀ ਕਾਰਪੋਰੇਸ਼ਨ ਕੇਂਦਰੀ ਹਿੱਸਾ ਨਾਲ ਸਬੰਧਤ ਮੰਗਾਂ ਵੱਲ ਅਠਾਵਲੇ ਦਾ ਧਿਆਨ ਦਿਵਾਉਦਿਆਂ ਇਨ੍ਹਾਂ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਦੀ ਵੀ ਪੁਰਜ਼ੋਰ ਸਿਫਾਰਿਸ਼ ਕੀਤੀ ।ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸੇ਼ਨਾ ਅਗਰਵਾਲ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...