ਬਠਿੰਡਾ, 3 ਮਾਰਚ: ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੀ ਹੈ,ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ।
ਕੈਪਟਨ ਤੋਂ ਬਾਅਦ ਜਾਖੜ ਵੀ ਅਕਾਲੀ-ਭਾਜਪਾ ਗਠਜੋੜ ਦੇ ਹੱਕ ‘ਚ ਨਿੱਤਰੇ
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਯੋਗਦਾਨ ਪਾਇਆ ਹੈ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਸ਼ੁਭਕਰਨ ਸਿੰਘ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।