ਡਾ ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

Date:

spot_img

👉ਕੈਬਨਿਟ ਮੰਤਰੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ
Mukatsar News:ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ।ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੋਥਾ ਅਤੇ ਚੱਕ ਦੂਹੇਵਾਲਾ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ ਮੋਗਾ ਪੁਲਿਸ ਵੱਲੋਂ 4 ਕਰੋੜ ਦੀ ਕੀਮਤ ਦੀਆਂ 12 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਤੇ ਸ਼ੀਸੀਆ ਬਰਾਮਦ

ਉਨ੍ਹਾਂ ਨੇ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਕਟ ਵਿੱਚ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ।ਡਾ ਬਲਜੀਤ ਕੌਰ ਨੇ ਕੈਬਨਿਟ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ,’’ਅਜਿਹੇ ਦੁੱਖਦਾਈ ਹਾਲਾਤ ਵੇਖਣ ਤੋਂ ਬਾਅਦ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਇਨ੍ਹਾਂ ਪਰਿਵਾਰਾਂ ਨੂੰ ਦੇ ਕੇ ਮਦਦ ਕਰਨ ਦਾ ਫੈਸਲਾ ਕੀਤਾ ਹੈ।’’

ਇਹ ਵੀ ਪੜ੍ਹੋ ਜਮੀਨੀ ਵਿਵਾਦ ਨੂੰ ਲੈ ਕੇ ਮਲੋਟ ਇਲਾਕੇ ਦੇ ਨਾਮੀ ‘ਸਰਦਾਰ’ ਪਿਊ-ਪੁੱਤ ਦਾ ਗੋ+ਲੀਆਂ ਮਾਰ ਕੇ ਕ+ਤ.ਲ

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਹਨ ਅਤੇ ਅਸੀਂ ਕਿਸੇ ਵੀ ਹਾਲਤ ਵਿੱਚ ਆਪਣੇ ਅਨਦਾਤਾਵਾਂ ਨੂੰ ਇੱਕਲਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਇੱਕ ਵਿਭਾਗ ਅਜਿਹੀ ਕਿਸੇ ਵੀ ਅਣਹੋਣੀ ਘਟਨਾ ਵਿੱਚ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਲਈ ਵਚਨਬੱਧ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਮਾਂ ਇਕ ਦੂਜੇ ਦਾ ਹੌਂਸਲਾ ਵਧਾਉਣ ਅਤੇ ਜ਼ਰੂਰਤਮੰਦਾਂ ਦੇ ਨਾਲ ਖੜ੍ਹਨ ਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਗ ਤੋਂ ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...