Thursday, April 16, 2026
spot_img
spot_img

ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ

Date:

spot_img

👉ਕਿਹਾ, ਨਵੀਂ ਦਾਣਾ ਮੰਡੀ ਦੀ ਉਸਾਰੀ ਨਾਲ ਕਿਸਾਨਾਂ, ਆੜਤੀਆਂ ਅਤੇ ਖੇਤੀਬਾੜੀ ਨਾਲ ਸਬੰਧਤ ਵਪਾਰੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ
Muktsar News:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਹਲਕੇ ਦੀ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਮੰਗ ਨੂੰ ਬੂਰ ਪਿਆ ਹੈ। ਲੱਖੇਵਾਲੀ ਵਿਚ ਬਣੀ ਅਨਾਜ ਮੰਡੀ ਨੂੰ ਵਿਸਥਾਰ ਦਿੱਤਾ ਜਾਵੇਗਾ ਜਿਸ ਨਾਲ ਆਸਪਾਸ ਦੇ ਅੱਧੀ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿਚ ਸੌਖ ਹੋਵੇਗੀ ਅਤੇ ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਪਹਿਲਾਂ ਇਹ ਮੰਡੀ ਬਹੁਤ ਛੋਟੀ ਸੀ ਪਰ ਹੁਣ ਲੱਖੇਵਾਲੀ ਪਿੰਡ ਦੀ ਗਰਾਮ ਪੰਚਾਇਤ ਨੇ ਆਪਣੀ 5 ਕਨਾਲ 8 ਮਰਲੇ ਸ਼ਾਮਲਾਤ ਜਮੀਨ ਪੰਜਾਬ ਮੰਡੀ ਬੋਰਡ ਨੂੰ ਨਵੀਂ ਦਾਣਾ ਮੰਡੀ ਦੇ ਫੜ ਦੀ ਚੌੜਾਈ ਵਧਾਉਣ ਅਤੇ ਉਸਾਰੀ ਲਈ ਦਾਨ ਵਜੋਂ ਦੇਣ ਦਾ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ  ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

ਇਸ ਸੰਬੰਧੀ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਮੁਕਤਸਰ ਸਾਹਿਬ ਨੂੰ ਲਿਖੇ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਮੰਡੀ ਅਫਸਰ ਵੱਲੋਂ ਦਾਣਾ ਮੰਡੀ ਦੀ ਬਣਤਰ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਗਰਾਮ ਪੰਚਾਇਤ ਦੀ ਜਮੀਨ ਪੰਜਾਬ ਮੰਡੀ ਬੋਰਡ ਨੂੰ ਦਾਨ ਕਰਨ ਦੀ ਮੰਗ ਕੀਤੀ ਗਈ ਸੀ।ਡਾ. ਬਲਜੀਤ ਕੋਰ ਨੇ ਇਸ ਪ੍ਰੋਜੈਕਟ ਨੂੰ ਸਰਕਾਰ ਦੇ ਪੱਧਰ ‘ਤੇ ਉਚਿਤ ਮੰਜ਼ੂਰੀ ਦਿਵਾਉਣ ਲਈ ਵਿਸ਼ੇਸ਼ ਯਤਨ ਕੀਤੇ, ਜਿਸ ਦੇ ਨਤੀਜੇ ਵਜੋਂ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਪਹਿਲੀ ਸੋਧ ਰੂਲਜ਼ 2010 ਦੇ ਰੂਲ 13(ਸੀ) ਤਹਿਤ ਜਿਲ੍ਹਾ ਪ੍ਰਸ਼ਾਸਨ ਨੇ ਇਸ ਤਜ਼ਵੀਜ਼ ਨੂੰ ਮਨਜ਼ੂਰੀ ਦਿੱਤੀ ਹੈ।

ਇਹ ਵੀ ਪੜ੍ਹੋ  “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਸਾਹਮਣੇ ਆ ਰਹੇ ਹਨ ਸਾਰਥਿਕ ਨਤੀਜ਼ੇ:ਜਤਿੰਦਰ ਜੈਨ

ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼, ਆਈ.ਏ.ਐਸ. ਵੱਲੋਂ ਸਰਕਾਰੀ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਕਤ ਜਮੀਨ ਦੀ ਮੰਡੀ ਦੇ ਫੜ ਵਿੱਚ ਸ਼ਾਮਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਡਾ. ਬਲਜੀਤ ਕੋਰ ਨੇ ਕਿਹਾ ਕਿ ਨਵੀਂ ਦਾਣਾ ਮੰਡੀ ਦੀ ਉਸਾਰੀ ਨਾਲ ਕਿਸਾਨਾਂ, ਆੜਤੀਆਂ ਅਤੇ ਖੇਤੀਬਾੜੀ ਨਾਲ ਸਬੰਧਤ ਵਪਾਰੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ, ਜਿਸ ਨਾਲ ਖੇਤੀਬਾੜੀ ਅਰਥ ਵਿਵਸਥਾ ਨੂੰ ਮਜ਼ਬੂਤੀ ਮਿਲੇਗੀ।ਡਾ ਬਲਜੀਤ ਕੌਰ ਨੇ ਪਿੰਡ ਵਾਸੀਆਂ, ਗਰਾਮ ਪੰਚਾਇਤ ਅਤੇ ਪੰਜਾਬ ਮੰਡੀ ਬੋਰਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਹੱਤਵਪੂਰਨ ਫੈਸਲਾ ਖੇਤੀਬਾੜੀ ਖੇਤਰ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...