ਕਾਂਗਰਸ ਭਵਨ ਵਿਖੇ ਮਨਾਈ ਡਾਕਟਰ ਭੀਮ ਰਾਓ ਅੰਬੇਦਕਰ ਦੀ ਜੈੰਯੰਤੀ,ਕੀਤੇ ਸ਼ਰਧਾ ਫੁੱਲ ਭੇਂਟ

0
70
+1

Bathinda News:ਦੇਸ਼ ਦੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੀ ਜੈਯੰਤੀ ਅੱਜ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਮਨਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਲੀਡਰ ਸਾਹਿਬਾਨ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਹੋਏ। ਇਸ ਦੌਰਾਨ ਡਾ ਅੰਬੇਦਕਰ ਦੀ ਫੋਟੋ ’ਤੇ ਸ਼ਰਧਾ ਫੁੱਲ ਭੇਂਟ ਕਰਦੇ ਹੋਏ, ਉਹਨਾਂ ਦੀ ਸੋਚ ਨੂੰ ਉਤਸਾਹਿਤ ਕਰਨ ਅਤੇ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਕੰਮ ਕਰਨ ਦਾ ਪ੍ਰਣ ਲਿਆ।

ਇਹ ਵੀ ਪੜ੍ਹੋ ਮਜੀਠਾ ’ਚ ਬਦਮਾਸ਼ਾਂ ਵੱਲੋਂ ਪੈਟਰੋਲ ਪੰਪ ਦੇ ਕਰਿੰਦਿਆਂ ’ਤੇ ਅੰਨੇਵਾਹ ਗੋਲੀਬਾਰੀ, 1 ਦੀ ਹੋਈ ਮੌ+ਤ, ਦੋ ਜਖ਼ਮੀ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਸੀਨੀ: ਡਿਪਟੀ ਮੇਅਰ ਅਸ਼ੋਕ ਕੁਮਾਰ, ਸੀਨੀਅਰ ਆਗੂ ਬਲਜਿੰਦਰ ਠੇਕੇਦਾਰ, ਟਹਿਲ ਸਿੰਘ ਸੰਧੂ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਦਰਸ਼ਨ ਸਿੰਘ ਜੀਦਾ, ਕਿਰਨਜੀਤ ਸਿੰਘ ਗਹਿਰੀ, ਹਰਵਿੰਦਰ ਸਿੰਘ ਲੱਡੂ ਬਲਾਕ ਪ੍ਰਧਾਨ, ਮਹਿਲਾ ਆਗੂ ਅੰਮ੍ਰਿਤਾ ਗਿੱਲ, ਸਿਮਰਤ ਕੌਰ ਧਾਲੀਵਾਲ ਅਤੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਆਦਿ ਨੇ ਕਿਹਾ ਕਿ ਦੇਸ਼ ਵਿਚ ਧਰਮ ਦੇ ਨਾਂ ’ਤੇ ਵੰਡੀਆਂ ਪਾ ਕੇ ਵੱਖ ਵੱਖ ਸੂਬਿਆਂ ਵਿੱਚ ਸਿਆਸਤ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਡਾਕਟਰ ਭੀਮ ਰਾਓ ਅੰਬੇਦਕਰ ਦੀ ਸੋਚ ਨੂੰ ਪਰਨਾਈ ਹੋਈ ਪਾਰਟੀ ਹੈ ਜਿਸ ਨਾਲ ਹਮੇਸ਼ਾ ਹੀ ਦੇਸ਼ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਭਾਈਚਾਰਕ ਸਾਂਝ ਲਈ ਕੰਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਬੰਬਾਂ ਵਾਲੇ ਬਿਆਨ ‘ਚ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪਰਚਾ ਦਰਜ!

ਇਸ ਮੌਕੇ ਮਹਿੰਦਰ ਭੋਲਾ ,ਭਗਵਾਨ ਦਾਸ ਭਾਰਤੀ, ਰੂਪ ਸਿੰਘ, ਮਾਸਟਰ ਪ੍ਰਕਾਸ਼ ਚੰਦ, ਰਣਜੀਤ ਸਿੰਘ ਗਰੇਵਾਲ, ਮਲਕੀਤ ਐਮਸੀ, ਟਹਿਲ ਸਿੰਘ ਬੁੱਟਰ ਐਮਸੀ, ਨੰਦ ਲਾਲ ਸਿੰਘ, ਦੇਵਰਾਜ ਪੱਕਾ, ਦਰਸ਼ਨ ਸਿੱਧੂ, ਅਸ਼ੀਸ਼ ਕਪੂਰ ,ਸੰਜੇ ਚੌਹਾਨ ਐਮਸੀ, ਜਗਰਾਜ ਸਿੰਘ, ਰਾਜ ਮਹਿਰਾ ਐਮਸੀ, ਮਾਧੋਰਾਓ ਸ਼ਰਮਾ, ਸੁਨੀਲ ਕੁਮਾਰ ਚੇਅਰਮੈਨ ਐਸਸੀ ਸੈਲ, ਕਰਤਾਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ ਬੰਬਾਂ ਵਾਲੇ ਬਿਆਨ ‘ਚ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪਰਚਾ ਦਰਜ!

ਉਧਰ ਪੰਜਾਬ ਕਾਂਗਰਸ ਦੇ ਡੈਲੀਗੇਟ ਪਵਨ ਮਾਨੀ ਨੇ ਡਾ ਅੰਬੇਦਕਰ ਦੀ ਜੈਯੰਤੀ ’ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਜਾਰੀ ਇੱਕ ਬਿਆਨ ਵਿਚ ਕਿਹਾ ਕਿ ਦੇਸ ਵਿਚ ਸੰਵਿਧਾਨ ਦੇ ਨਿਰਮਾਤਾ ਤੋਂ ਇਲਾਵਾ ਪੱਛੜੇ ਵਰਗਾਂ ਨੂੰ ਬਰਾਬਰੀ ਦਿਵਾਉਣ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਪੰਜਾਬ ਦੇ ਵਿਚ ਡਾ ਅੰਬੇਦਕਰ ਦੇ ਬੁੱਤ ਨਾਲ ਛੇੜਛਾੜ ਦੀਆਂ ਹੋ ਰਹੀਆਂ ਘਟਨਾਵਾਂ ਦੀ ਨਿੰਦਾ ਕਰਦਿਆਂ ਇਸ ਉਪਰ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here