ਡਾ ਗੁਰਜੀਤ ਸਿੰਘ ਬਣੇ ਬਠਿੰਡਾ ਦੇ ਸਿਵਲ ਸਰਜ਼ਨ

0
132
+1

ਬਠਿੰਡਾ, 27 ਨਵੰਬਰ: ਅੱਜ ਡਾ. ਗੁਰਜੀਤ ਸਿੰਘ ਵੱਲੋਂ ਬਤੌਰ ਸਿਵਲ ਸਰਜਨ ਜ਼ਿਲ੍ਹਾ ਬਠਿੰਡਾ ਦਾ ਕਾਰਜ਼ ਭਾਰ ਸੰਭਾਲਿਆ ਗਿਆ । ਅੱਜ ਆਪਣੀ ਜੁਆਇਨਿੰਗ ਉਪਰੰਤ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਗਰਾਸ ਰੂਟ ਲੈਵਲ ਤੱਕ ਪਹੁੰਚਾਈਆਂ ਜਾਣਗੀਆਂ । ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਜੱਚਾ—ਬੱਚਾ ਸਿਹਤ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਦੇ ਯੋਗ ਉਪਰਾਲੇ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਰੂਰਲ ਏਰੀਏ ਵਿੱਚ ਬਲਾਕ ਐਕਸਟੈਂਨਸ਼ਨ ਐਜ਼ੁਕੇਟਰ ਰਾਹੀਂ ਜਾਗਰੂਕਤਾ ਮੁਹਿੰਮ ਚਲਾ ਕੇ ਹਰ ਵਰਗ ਨੂੰ ਬਿਮਾਰੀਆਂ ਪ੍ਰਤੀ ਅਤੇ ਉਨ੍ਹਾਂ ਦੇ ਇਲਾਜ਼ ਬਾਰੇ ਜਾਗਰੂਕ ਕੀਤਾ ਜਾਵੇਗਾ ।

ਇਹ ਵੀ ਪੜੋ ਭਾਜਪਾ ਨੇ ਨਗਰ ਨਿਗਮ ਤੇ ਕੋਂਸਲ ਚੋਣਾਂ ਲਈ ਖਿੱਚੀਆਂ ਤਿਆਰੀਆਂ, ਸੀਨੀਅਰ ਆਗੂਆਂ ਨੂੰ ਸੌਂਪੀ ਜਿੰਮੇਵਾਰੀ

ਉਨ੍ਹਾਂ ਸਮੂਹ ਅਧਿਕਾਰੀਆਂ / ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮੇਂ ਦੀ ਪਾਬੰਦਗੀ ਨੂੰ ਯਕੀਨੀ ਬਣਾਇਆ ਜਾਵੇ । ਇਸ ਮੌਕੇ ਡੀ.ਐਮ.ਸੀ. ਡਾ. ਰਮਨਦੀਪ ਸਿੰਗਲਾ, ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾਂ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਜਿੰਦਰ ਸਿੰਘ ਗਿੱਲ, ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਡਿਪਟੀ ਮਾਸ ਮੀਡੀਆ ਅਫਸਰ ਮਲਕੀਤ ਕੌਰ, ਡਾ ਮਯੰਕਜੋਤ ਸਿੰਘ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਗਗਨਦੀਪ ਸਿੰਘ ਭੁੱਲਰ ਬੀ.ਈ.ਈ, ਅਤੇ ਸਮੁੱਚੇ ਸਟਾਫ ਵੱਲੋਂ ਉਨ੍ਹਾ ਦਾ ਨਿੱਘਾ ਸਵਾਗਤ ਕੀਤਾ ਗਿਆ।

 

+1

LEAVE A REPLY

Please enter your comment!
Please enter your name here