ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ

Date:

spot_img

ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ
ਰੂਪਨਗਰ, 21 ਨਵੰਬਰ:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਵਿਰੋਧੀ ਕਾਨੂੰਨ ਦੀ ਉਲੰਘਣਾ ਸਬੰਧੀ ਜਾਣਕਾਰੀ ਚਾਈਲਡਲਾਈਨ ਰਾਹੀਂ ਮਿਲੀ ਕਿ ਪਿੰਡ ਆਸਪੁਰ ਕੋਟਾਂ ਜ਼ਿਲ੍ਹਾ ਰੂਪਨਗਰ ਦੇ 17 ਸਾਲਾਂ ਦੇ ਲੜਕੇ ਦਾ ਵਿਆਹ ਕੀਤਾ ਜਾ ਰਿਹਾ ਹੈ ਜੋ ਕਿ ਨਾਬਾਲਿਗ ਹੈ।

ਇਹ ਵੀ ਪੜ੍ਹੋ ਦਿੱਲੀ ਵਿਧਾਨ ਸਭਾ ਚੋਣਾਂ: ਆਪ ਨੇ 11 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਕੈਬਨਿਟ ਮੰਤਰੀ ਦੇ ਆਦੇਸ਼ਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਾਲ ਵਿਆਹ ਰੋਕੂ ਅਧਿਕਾਰੀ ਨੂੰ ਨਾਲ ਲੈ ਕੇ ਕਾਰਵਾਈ ਕੀਤੀ। ਡੀ.ਸੀ.ਪੀ.ਯੂ. ਅਤੇ ਡੀ.ਐਮ.ਪੀ.ਓ ਦੀ ਟੀਮ ਨੇ ਪਿੰਡ ਆਸਪੁਰ ਕੋਟਾਂ ਦੇ ਪੰਚਾਇਤ ਮੈਂਬਰਾਂ, ਵਿਆਹ ਵਾਲਾ ਲੜਕਾ ਅਤੇ ਲੜਕੀ ਦੇ ਪਰਿਵਾਰਾਂ ਅਤੇ ਪੈਲਸ ਦੇ ਮਾਲਕ ਨੂੰ ਸ਼ਾਮਲ ਕਰਦੇ ਹੋਏ ਵਿਆਹ ਦੀਆਂ ਤਿਆਰੀਆਂ ਰੋਕ ਦਿੱਤੀਆਂ। ਇਸ ਮੌਕੇ ਤੇ ਦੋਨਾਂ ਪਾਰਟੀਆਂ ਦੇ ਬਿਆਨ ਦਰਜ ਕੀਤੇ ਗਏ। ਟੀਮ ਵੱਲੋਂ ਲੜਕੇ ਅਤੇ ਲੜਕੀ ਨੂੰ ਸਮਝਾਇਆ ਗਿਆ। ਪਰਿਵਾਰ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਬੱਚਾ ਅਗਲੇ ਦਿਨ ਤੋਂ ਸਕੂਲ ਜਾਵੇਗਾ।

ਇਹ ਵੀ ਪੜ੍ਹੋ Gautam Adani case: ਅਮਰੀਕੀ ਏਜੰਸੀ ਦੀ ਜਾਂਚ ਤੋਂ ਬਾਅਦ ਵਿਰੋਧੀ ਧਿਰਾਂ ਨੇ ਅਡਾਨੀ ਦੀ ਗ੍ਰਿਫਤਾਰੀ ਮੰਗੀ

ਇਸੇ ਦੌਰਾਨ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਸਬੰਧੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਅਧਿਕਾਰੀਆਂ ਨੂੰ ਤੁਰੰਤ ਕਰਨ। ਉਨ੍ਹਾ ਨੇ ਮਾਪਿਆਂ ਨੂੰ ਇਹ ਵੀ ਕਿਹਾ ਕਿ ਬਾਲ ਵਿਆਹ ਪ੍ਰਥਾ ਸਮਾਜ ਲਈ ਸਰਾਪ ਹੈ। ਉਨ੍ਹਾਂ ਕਿਹਾ ਕਿ ਬਾਲ ਅਵਸਥਾ ਬੱਚੇ ਲਈ ਵਿਕਾਸ ਦੀ ਉਮਰ ਹੁੰਦੀ ਹੈ ਇਸ ਲਈ ਉਹ ਆਪਣੇ ਬੱਚਿਆ ਦੇ ਬਾਲ ਵਿਆਹ ਨਾ ਕਰਨ।

 

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...