ਬਠਿੰਡਾ, 3 ਜਨਵਰੀ : ਡਾ. ਕਰਨਜੀਤ ਸਿੰਘ ਗਿੱਲ ਨੇ ਅੱਜ ਇੱਥੇ ਬਤੌਰ ਮੁੱਖ ਖੇਤੀਬਾੜੀ ਅਫਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਮੌਜੂਦਾ ਸਮੇਂ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਵਿਖੇ ਕੰਮ ਕਰ ਰਹੇ ਸਨ। ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਉਪਰੰਤ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਤਾਂ ਕਿ ਜ਼ਿਲ੍ਹੇ ਨੂੰ ਖੇਤੀ ਖੇਤਰ ਵਿੱਚ ਤਰੱਕੀ ਦੀਆਂ ਲੀਹਾਂ ’ਤੇ ਲਿਜਾਇਆ ਜਾ ਸਕੇ।ਉਨ੍ਹਾਂ ਵੱਲੋਂ ਵਿਸ਼ਵਾਸ਼ ਦਿਵਾਇਆ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਬੀਜ, ਖਾਦ ਅਤੇ ਕੀਟਨਾਸ਼ਕ ਮੁਹੱਈਆ ਕਰਵਾਏ ਜਾਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।
ਗਣਤੰਤਰਾ ਦਿਵਸ: ਕੌਣ, ਕਿੱਥੇ ਲਹਿਰਾਏਗਾ ਤਿਰੰਗਾ ਝੰਡਾ!
ਗੌਰਤਲਬ ਹੈ ਕਿ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਤੋਂ ਬੀ.ਐਸ.ਸੀ (ਐਗਰੀਕਲਚਰ) ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਐਮ.ਐਸ.ਸੀ.(ਐਗਰੀਕਲਚਰ) ਦੀ ਡਿਗਰੀ ਹਾਸਿਲ ਕਰਨ ਤੋਂ ਬਾਅਦ ਸਾਲ 1996 ਵਿੱਚ ਖੇਤੀਬਾੜੀ ਵਿਭਾਗ ਚ ਬਤੌਰ ਖੇਤੀਬਾੜੀ ਵਿਕਾਸ ਅਫਸਰ ਵਜੋਂ ਸੇਵਾਵਾਂ ਸ਼ੁਰੂ ਕਰਨ ਵਾਲੇ ਡਾ ਗਿੱਲ ਬਤੌਰ ਖੇਤੀਬਾੜੀ ਵਿਕਾਸ ਅਫਸਰ (ਇੰਨਫੋਰਸਮੈਂਟ) 8 ਸਾਲ ਅਤੇ ਤਰੱਕੀ ਉਪਰੰਤ ਬਤੌਰ ਖੇਤੀਬਾੜੀ ਅਫਸਰ ਖਾਦ ਪਰਖ ਪ੍ਰਯੋਗਸ਼ਾਲਾ ਫਰੀਦਕੋਟ ਵਿਖੇ ਅਤੇ ਮਿੱਟੀ ਪਰਖ ਪ੍ਰਯੋਗਸ਼ਾਲਾ ਫਰੀਦਕੋਟ ਵਿਖੇ 4 ਸਾਲ ਸੇਵਾ ਨਿਭਾਈ।
Share the post "ਡਾ. ਕਰਨਜੀਤ ਸਿੰਘ ਗਿੱਲ ਨੇ ਬਠਿੰਡਾ ਦੇ ਮੁੱਖ ਖੇਤੀਬਾੜੀ ਅਫਸਰ ਵਜੋਂ ਅਹੁਦਾ ਸੰਭਾਲਿਆ"