ਡਾ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ, ਦਰਸ਼ਨਾਂ ਲਈ ਮ੍ਰਿਤਕ ਦੇਹ ਕਾਂਗਰਸ ਭਵਨ ਰੱਖੀ

0
319
+2

ਨਵੀਂ ਦਿੱਲੀ, 28 ਦਸੰਬਰ: ਦੇਸ ਦੇ ਨਾਮਵਰ ਆਰਥਿਕ ਮਾਹਰ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨੂੰ ਪੂਰੇ ਦੇਸ ਵੱਲੋਂ ਅੱਜ ਅੰਤਿਮ ਵਿਦਾਈ ਦਿੱਤੀ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਕਰੀਬ 12 ਵਜੇਂ ਨਿਗਮ ਬੋਧ ਘਾਟ ਵਿਚ ਕੀਤਾ ਜਾਵੇਗਾ। ਇਸਤੋਂ ਪਹਿਲਾਂ ਕਾਂਗਰਸੀ ਆਗੂਆਂ, ਵਰਕਰਾਂ ਤੇ ਆਮ ਲੋਕਾਂ ਦੇ ਦਰਸ਼ਨਾਂ ਲਈ ਮ੍ਰਿਤਕ ਦੇਹ ਨੂੰ ਅੱਜ ਸਵੇਰ ਪੂਰੇ ਸਨਮਾਨਾਂ ਦੇ ਨਾਲ ਕਾਂਗਰਸ ਭਵਨ ਵਿਖੇ ਲਿਜਾਇਆ ਗਿਆ।

ਇਹ ਵੀ ਪੜ੍ਹੋ ਬਠਿੰਡਾ ਬੱਸ ਹਾਦਸੇ ਦੇ ਮ੍ਰਿਤਕਾਂ ਤੇ ਜਖ਼ਮੀਆਂ ਦੀ ਹੋਈ ਪਹਿਚਾਣ, ਹਾਦਸੇ ਦੇ ਕਾਰਨ ਆਏ ਸਾਹਮਣੇ

ਜਿੱਥੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਰੁਜਨ ਖੜਗੇ, ਕਾਂਗਰਸ ਸੰਸਦੀ ਦਲ ਦੀ ਆਗੂ ਸ਼੍ਰੀਮਤੀ ਸੋਨੀਆ ਗਾਂਧੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਦੇਸ ਦੇ ਭਰ ਦੇ ਕਾਂਗਰਸੀਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਡਾ ਮਨਮੋਹਨ ਸਿੰਘ ਦਾ 26 ਦਸੰਬਰ ਦੀ ਰਾਤ ਕਰੀਬ ਪੌਣੇ ਦਸ ਵਜੇਂ ਏਮਜ਼ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ, ਜਿੱਥੇ ਅਚਾਨਕ ਘਰ ਵਿਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਲਿਜਾਇਆ ਗਿਆ ਸੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ

92 ਸਾਲਾਂ ਡਾ ਮਨਮੋਹਨ ਸਿੰਘ ਦੇ ਦੇਹਾਂਤ ਉਪਰ ਨਾਂ ਸਿਰਫ਼ ਦੇਸ ਵਿਚ, ਬਲਕਿ ਵਿਦੇਸ਼ ਦੇ ਚੋਟੀ ਦੇ ਆਗੂਆਂ, ਵਿਦੇਸ਼ ਦੀਆਂ ਨਾਮਵਰ ਅਖ਼ਬਾਰਾਂ ਵੱਲੋਂ ਉਨ੍ਹਾਂ ਨੂੰ ਆਪੋ-ਆਪਣੇ ਢੰਗ ਨਾਲ ਸਿਜ਼ਦਾ ਕੀਤਾ ਜਾ ਰਿਹਾ। ਇਸ ਦੌਰਾਨ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਰੁਜਨ ਖੜਗੇ ਵੱਲੋਂ ਭਾਰਤ ਸਰਕਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਦਾ ਰਾਜਘਾਟ ਵਿਚ ਅੰਤਿਮ ਸੰਸਕਾਰ ਕਰਨ ਲਈ ਜਗ੍ਹਾਂ ਦੇਣ ਸਬੰਧੀ ਲਿਖੇ ਪੱਤਰ ਦੇ ਬਾਵਜੂਦ ਉਨ੍ਹਾਂ ਦੇ ਅੰਤਿਮ ਸੰਸਕਾਰ ਲਈ ਨਿਗਮਬੋਧ ਘਾਟ ਵਿਚ ਪ੍ਰਬੰਧ ਕਰਨ ਦੇ ਚੱਲਦੇ ਕਾਂਗਰਸ ਆਗੂਆਂ ਨੇ ਨਰਾਜ਼ਗੀ ਜਤਾਈ ਹੈ। ਸੂਚਨਾ ਮੁਤਾਬਕ ਹੁਣ ਉਨ੍ਹਾਂ ਦਾ ਅੰਤਿਮ ਸੰਸਕਾਰ ਪੂਰੇ ਰਾਜਕੀਯ ਸਨਮਾਨਾਂ ਦੇ ਨਾਲ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

 

+2

LEAVE A REPLY

Please enter your comment!
Please enter your name here