ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ “ਤਣਾਅ ਪ੍ਰਬੰਧਨ ਅਤੇ ਨਸ਼ਾ ਮੁਕਤੀ” ਵਿਸ਼ੇ ਤੇ ਡਾ.ਪੀਯੂਸ਼ ਵਰਮਾ ਨੇ ਕੀਤਾ ਸੰਬੋਧਨ

0
84
+1

Talwandi Sabo News: ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ “ਤਣਾਅ ਪ੍ਰਬੰਧਨ ਅਤੇ ਨਸ਼ਾ ਮੁਕਤੀ” ਵਿਸ਼ੇ ਤੇ ਬੁਧੀਜੀਵੀਆਂ ਦਾ ਸੰਮੇਲਨ ਆਯੋਜਿਤ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਮਾਣਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕੀਤੀ। ਇਸ ਮੌਕੇ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਉਪ ਕੁਲਪਤੀ ਉੱਚ ਅਧਿਕਾਰੀ ਅਤੇ ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ  ਨਿਗਮ ਅੰਦਰ Congress ਦੀ ਇੱਕ ਹੋਰ ਵਿਕਟ ਡਿੱਗੀ,Dy Mayor ਮਾਸਟਰ ਹਰਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ

ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਪ੍ਰਤੀਨਿਧਤਾ ਕਰਦੇ ਹੋਏ ਪ੍ਰੋ.ਡਾ.ਪੀਯੂਸ਼ ਵਰਮਾ ਕਾਰਜਕਾਰੀ ਉਪ ਕੁਲਪਤੀ ਨੇ ਸਭਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀ.ਕੇ.ਯੂ ਨੇ ਚਾਂਸਲਰ ਸ.ਗੁਰਲਾਭ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੇੜਲੇ 10 ਪਿੰਡਾਂ ਨੂੰ ਗੋਦ ਲਿਆ ਹੈ। ਜਿਸ ਵਿੱਚ ਜੀ.ਕੇ.ਯੂ ਦੇ ਐੱਨ. ਐੱਸ .ਐੱਸ .ਵੰਲਟੀਅਰਾਂ ਵੱਲੋਂ ਸਮੇਂ ਸਮੇਂ ਤੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਜਾਗਰੁਕਤਾ ਕੈਂਪ ਆਯੋਜਿਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਵਰਸਿਟੀ ਵੱਲੋਂ ਮਾਹਿਰ ਡਾਕਟਰਾਂ ਦੇ ਸੈਮੀਨਰ ਵੀ ਆਯੋਜਿਤ ਕੀਤੇ ਜਾਂਦੇ ਹਨ, ਜਿਸ ਵਿੱਚ ਲੋਕਾਂ ਨੂੰ ਨਸ਼ੇ ਦੇ ਨੁਕਸਾਨ ਅਤੇ ਇਸ ਤੋਂ ਬਚਣ ਤੇ ਮੁਕਤ ਹੋਣ ਦੇ ਨੁਕਤੇ ਸਾਂਝੇ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ ਆਹਮੋ-ਸਾਹਮਣੇ ਦੋ ਕਾਰਾਂ ’ਚ ਭਿਆਨਕ ਟੱਕਰ, ਪਤੀ-ਪਤਨੀ ਦੀ ਹੋਈ ਮੌ+ਤ, ਦਰਜ਼ਨ ਜਖ਼ਮੀ

ਉਹਨਾਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਆਮ ਲੋਕਾਂ ਦੇ ਨਾਲ-ਨਾਲ ਸਥਾਨਕ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਬੰਧਨ ਦੇ ਸਹਿਯੋਗ ਦੀ ਵੀ ਲੋੜ ਹੈ।ਉਹਨਾਂ ਨੌਜਵਾਨ ਵਰਗ ਨੂੰ ਤਣਾਅ ਅਤੇ ਨਸ਼ੇ ਤੋਂ ਮੁਕਤ ਰਹਿਣ ਲਈ ਆਪਣਾ ਸਮਾਂ ਖੇਡ ਮੈਦਾਨਾਂ ਅਤੇ ਸਿਰਜਾਣਾਤਮਕ ਕੰਮਾਂ ਵਿੱਚ ਲਗਾਉਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਯੁਵਾ ਸ਼ਕਤੀ ਦੇ ਹੁਨਰ ਨੂੰ ਹੁਲਾਰਾ ਦੇਣ ਲਈ ਵਰਸਿਟੀ ਵੱਲੋਂ ਤਿੰਨ ਖੇਡ ਅਕੈਡਮੀਆਂ ਵੀ ਖੋਲੀਆਂ ਗਈਆਂ ਹਨ। ਜਿਸ ਵਿੱਚ ਇਲਾਕੇ ਦੀ ਨੌਜਵਾਨ ਪੀੜ੍ਹੀ ਆਪਣੇ ਖੇਡ ਕੌਸ਼ਲ ਨੂੰ ਨਿਖਾਰ ਸਕਦੀ ਹੈ, ਤੇ ਤਣਾਅ ਤੋਂ ਮੁਕਤੀ ਹਾਸਿਲ ਕਰ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here