ਚੰਡੀਗੜ੍ਹ, 19 ਮਾਰਚ: ਆਮ ਆਦਮੀ ਪਾਰਟੀ ਦੇ ਆਗੂ ਡਾ ਰਾਜ ਕੁਮਾਰ ਚੱਬੇਵਾਲ ਨੇ ਅੱਜ ਬਿਕਰਮ ਮਜੀਠੀਆ ਵੱਲੋਂ ਆਪਣੇ ’ਤੇ ਲਗਾਏ ਦੋਸ਼ਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਨਘੜਤ ਦੋਸ਼ ਲਾ ਰਹੇ ਹਨ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਡਾ: ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਉਹ ਹਮੇਸ਼ਾ ਗਰੀਬ ਲੋਕਾਂ ਦੀਆਂ ਛੱਤਾਂ ਡਿੱਗਣ ਦਾ ਮੁੱਦਾ ਉਠਾਉਂਦੇ ਰਹੇ ਹਨ।
ਹਰਿਆਣਾ ਮੰਤਰੀ ਮੰਡਲ ਦਾ ਹੋਇਆ ਵਿਸਥਾਰ: ਇਕ ਕੈਬਨਿਟ ਮੰਤਰੀ ਸਹਿਤ 7 ਰਾਜ ਮੰਤਰੀਆਂ ਨੇ ਚੁੱਕੀ ਸਹੁੰ
ਇੱਥੋਂ ਤੱਕ ਕਿ 4600 ਲੋਕਾਂ ਦੇ ਪੱਕੇ ਮਕਾਨਾਂ ਲਈ 4 ਕਰੋੜ 96 ਲੱਖ ਰੁਪਏ ਦੇ ਫੰਡ ਵੀ ਜਾਰੀ ਕੀਤੇ ਸੀ। 70-80 ਲੱਖ ਹੀ ਵੰਡੇ ਗਏ ਜਿਸ ਤੋਂ ਬਾਅਦ ਸਰਕਾਰ ਬਦਲੀ ਗਈ ਤੇ ਫੰਡ ਵਾਪਸ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇੱਥੇ ਕੋਈ ਭ੍ਰਿਸ਼ਟਾਚਾਰ ਜਾਂ ਵਿੱਤੀ ਘੁਟਾਲਾ ਨਹੀਂ ਹੈ। ਵਿਜੀਲੈਂਸ ਬਿਊਰੋ ਅਤੇ ਬੀ.ਡੀ.ਪੀ.ਓ. ਦਫਤਰ ਨੇ ਆਪਣੀ ਜਾਂਚ ਕੀਤੀ ਅਤੇ ਉਹਨਾਂ ਨੂੰ ਕੁਝ ਵੀ ਗਲਤ ਨਹੀਂ ਮਿਲਿਆ। ਕੋਈ ਘੁਟਾਲਾ ਜਾਂ ਗੁੰਮਸ਼ੁਦਾ ਫੰਡ ਨਹੀਂ ਪਾਇਆ ਗਿਆ।
ਲੋਕਸਭਾ ਚੋਣ ਦੇ ਮੱਦੇਨਜਰ ਮੁੰਖ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਦੇ ਨਾਲ ਕੀਤੀ ਮੀਟਿੰਗ
ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਹ ਜਾਂਚ 5 ਮਹੀਨੇ ਪਹਿਲਾਂ ਕੀਤੀ ਸੀ ਜਦੋਂ ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀ ਕੋਈ ਗੱਲ ਨਹੀਂ ਸੀ। ਚੱਬੇਵਾਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਦੀ ਜਵਾਨੀ ਦੀ ਦੁਰਦਸ਼ਾ ਲਈ ਜਿੰਮੇਵਾਰ ਬਿਕਰਮ ਮਜੀਠੀਆ ਵਰਗੇ ਲੋਕ ਇਹ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਉਨ੍ਹਾਂ ਬਿਕਰਮ ਮਜੀਠੀਆ ਨੂੰ ਇਨ੍ਹਾਂ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਜੇਕਰ ਉਹ ਗਰੀਬ ਲੋਕਾਂ ਦੇ ਪੈਸੇ ਵਿੱਚੋਂ ਇੱਕ ਰੁਪਿਆ ਵੀ ਲੈਣ ਦੇ ਦੋਸ਼ੀ ਪਾਏ ਗਿਏ ਤਾਂ ਉਹ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ ਪਰ ਜੇਕਰ ਮਜੀਠੀਆ ਝੂਠੇ ਸਾਬਤ ਹੁੰਦੇ ਹਨ ਤਾਂ ਉਹ ਰਾਜਨੀਤੀ ਛੱਡ ਦੇਣ।
Share the post "ਡਾ ਰਾਜ ਕੁਮਾਰ ਚੱਬੇਵਾਲ ਨੇ ਬਿਕਰਮ ਮਜੀਠੀਆ ਦੇ ਦੋਸ਼ਾਂ ਨੂੰ ਦੱਸਿਆ ਝੂਠਾ ਤੇ ਬੇਬੁਨਿਆਦ"