ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Date:

spot_img

👉ਜਨਤਕ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਜ਼ਾਹਰ
Chandigarh News:ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾਈ। ਸਾਲ 2006 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਆਮ ਲੋਕਾਂ ਨੂੰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਲਾਭ ਦੇਣ ਲਈ ਲੀਹੋਂ ਹਟਵੇਂ ਵਿਚਾਰ ਅਮਲ ਵਿੱਚ ਲਿਆਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਹ ਜਨਤਕ ਸੇਵਾਵਾਂ ਪ੍ਰਤੀ ਆਪਣੀ ਸਰਗਰਮ ਅਤੇ ਜਵਾਬਦੇਹ ਪਹੁੰਚ ਲਈ ਜਾਣੇ ਜਾਂਦੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

‘ਐਮ.ਐਸ.ਪੀ. ਆਫ ਜੀਓਪੌਲੀਟਿਕਸ’ ਵਿੱਚ ਡਾਕਟਰੇਟ ਡਾ. ਰਵੀ ਭਗਤ ਨੇ 2008-2009 ਵਿੱਚ ਸਬ ਡਿਵੀਜ਼ਨਲ ਮੈਜਿਸਟ੍ਰੇਟ ਮਲੋਟ ਵਜੋਂ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਫਰੀਦਕੋਟ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ, ਸਕੱਤਰ ਮੰਡੀ ਬੋਰਡ, ਸੀ.ਈ.ਓ. ਈ-ਗਵਰਨੈਂਸ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਜੋਂ ਸੇਵਾਵਾਂ ਨਿਭਾਈਆਂ। ਡਾ. ਰਵੀ ਭਗਤ ਸਾਲ 2021 ਤੋਂ ਹੁਣ ਤੱਕ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਰਹੇ ਹਨ। ਇਸ ਅਧਿਕਾਰੀ ਨੂੰ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਅਤੇ ਗਵਰਨੈਂਸ ਦੇ ਖੇਤਰਾਂ ਵਿੱਚ ਕਈ ਨਵੀਨਤਮ ਅਤੇ ਨਿਵੇਕਲੀਆਂ ਕਾਢਾਂ ਲਾਗੂ ਕਰਨ ਦਾ ਸਿਹਰਾ ਜਾਂਦਾ ਹੈ।ਡਾ. ਰਵੀ ਭਗਤ ਦੁਆਰਾ ਕੋਵਿਡ-19 ਦੀ ਮਹਾਂਮਾਰੀ ਦੇ ਚੁਣੌਤੀਪੂਰਨ ਸਮੇਂ ਦੌਰਾਨ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾ ਕੇ ਲੋਕਾਂ ਦੀ ਸਹੂਲਤ ਲਈ ਕੀਤੀਆਂ ਗਈਆਂ ਵਿਲੱਖਣ ਪਹਿਲਕਦਮੀਆਂ ਦੀ ਸਾਰਿਆਂ ਨੇ ਸ਼ਲਾਘਾ ਕੀਤੀ ਸੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਤੇ ਰਾਜਪਾਲ ਪੰਜਾਬ ਵਿਚਕਾਰ ਅਹਿਮ ਮੀਟਿੰਗ ਅੱਜ, ਕਈ ਮੁੱਦਿਆਂ ’ਤੇ ਹੋਵੇਗੀ ਚਰਚਾ

ਇਸ ਨੌਜਵਾਨ ਅਧਿਕਾਰੀ ਨੂੰ ਮਾਣਮੱਤੀਆਂ ਸੇਵਾਵਾਂ ਸਦਕਾ ਕਈ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰ ਅਤੇ ਸਨਮਾਨ ਵੀ ਹਾਸਲ ਹੋਏ ਹਨ। ਇਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਹੇਠ ਸਾਲ 2015 ਵਿੱਚ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਬਣਾਇਆ ਗਿਆ ਸੀ ਜਦੋਂ 10,000 ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਹਿੱਸਾ ਲਿਆ ਸੀ ਅਤੇ ਸਾਲ 2018 ਵਿੱਚ ਇਕ ਹੋਰ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਬਣਾਇਆ ਗਿਆ ਸੀ ਜਦੋਂ 82 ਦੇਸ਼-ਭਗਤਾਂ ਨੇ ਸ਼ਾਂਤੀ ਲਈ ਗੀਤ ਗਾਇਆ ਸੀ।ਅੱਜ ਆਪਣੇ ਦਫ਼ਤਰ ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਨੂੰ ਲਾਗੂ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਡਾ. ਰਵੀ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਹੋਰ ਮੁੱਖ ਖੇਤਰਾਂ ‘ਤੇ ਵਧੇਰੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਲਾਭ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...

ਅਮਰੀਕਾ ’ਚ ਵੀਜ਼ਾ ਨਿਯਮ ਸਖ਼ਤ, ਵਰਕ ਪਰਮਿਟ ਆਟੋ-ਰੀਨਿਊਅਲ ਖਤਮ

ਨਿਊਜ਼ ਡੈਸਕ : ਜ਼ਰਾ ਸੋਚੋ, ਤੁਸੀਂ ਅਮਰੀਕਾ ਵਿੱਚ ਨੌਕਰੀ ਕਰ...

Parvinder Singh Jhota Murder Case; ਦਿਨ ਚੜ੍ਹਣ ਤੋਂ ਪਹਿਲਾਂ CBI ਦੀ ਟੀਮ Mansa ਪੁੱਜੀ

Mansa News: Parvinder Singh Jhota Murder Case; ਲੰਘੀ 13...

रावण दहन के साथ अपने भीतर की बुराइयों को भी समाप्त करने का लें संकल्प:-मुख्यमंत्री नायब सिंह सैनी

👉*रामराज्य की परिकल्पना गरीबों के सम्मान, कमजोरों को न्याय,...