ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਮੰਤਰੀ ਵਜੋਂ ਅਹੁਦਾ ਸੰਭਾਲਿਆ

Date:

spot_img

ਅਹੁਦਾ ਸੰਭਾਲਣ ਉਪਰੰਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਹਾਜਿਰ ਸਨ।ਇਸ ਮੌਕੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ।

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਨਗੇ। ਅਹੁਦਾ ਸੰਭਾਲਣ ਉਪਰੰਤ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਤੋਂ ਜਾਣੂੰ ਕਰਵਾਇਆ।

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

ਡਾ. ਰਵਜੋਤ ਸਿੰਘ ਨੇ ਇਸ ਮੌਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਦੀ ਸਟੇਟਸ ਰਿਪੋਰਟ ਬਣਾਈ ਜਾਵੇ ਤਾਂ ਜੋ ਪੇਸ਼ ਆ ਰਹੀਆਂ ਔਕੜਾਂ ਨੂੰ ਦੂਰ ਕਰਕੇ ਇੰਨ੍ਹਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾ ਸਕੇ।ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

spot_img
spot_img

Share post:

Popular

More like this
Related

ਬੇਕਾਬੂ ਟਰੱਕ ਨੇ ਮਾਤਾ ਦੇ ਸ਼ਰਧਾਲੂਆਂ ਨੂੰ ਦਰੜਿਆ, 12 ਦੀ ਮੌ*ਤ, ਦਰਜ਼ਨਾਂ ਜਖਮੀ

Gwalior News: ਬੀਤੀ ਦੇਰ ਰਾਤ ਕਰੀਬ ਡੇਢ ਵਜੇਂ ਮੱਧ...

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...