ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Date:

spot_img

👉ਸਬੰਧਤ ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
👉ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ
👉ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਕੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਕਰਨ ਲਈ ਕਿਹਾ
Chandigarh News:ਪੰਜਾਬ ਦੇ ਜੇਲ੍ਹਾਂ, ਸੰਸਦੀ ਕਾਜ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਤਿੰਨ ਵੱਖ-ਵੱਖ ਮਹੱਤਵਪੂਰਨ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਦੀ ਸਥਿਤੀ, ਦੇਖਭਾਲ ਅਤੇ ਰੱਖ-ਰਖਾਅ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚਾ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ 👉ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਅਤੇ ਲੋਕ ਹਿੱਤ ਨਾਲ ਜੁੜੇ ਪ੍ਰਾਜੈਕਟਾਂ ਦੀ ਪ੍ਰਭਾਵਸ਼ਾਲੀ ਦੇਖਭਾਲ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਲੰਬਿਤ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਡਾ. ਰਵਜੋਤ ਸਿੰਘ ਨੇ ਵਿਭਾਗੀ ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ ਭਲਾਈ ਨਾਲ ਸਬੰਧਤ ਹਰ ਯੋਜਨਾ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਸਮੇਂ ਸਿਰ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਦੇ ਹੋਏ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ।ਇਨ੍ਹਾਂ ਮੀਟਿੰਗਾਂ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

DAV College Bathinda ਦੇ ਵਿਦਿਆਰਥੀਆਂ ਨੇ ਮਨਾਲੀ-ਕਸੋਲ ਦਾ ਵਿੱਦਿਅਕ ਦੌਰਾ ਕੀਤਾ

Bathinda News:DAV College Bathinda ਦੇ ਪੋਸਟ ਗ੍ਰੈਜੂਏਟ ਕਾਮਰਸ ਅਤੇ...