Chandigarh News:ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਈ ਜਾਵੇ।ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਮਿਊਂਸੀਪਲ ਕਾਰਪੋਰੇਸ਼ਨਾਂ ਦੇ ਸਬੰਧਤ ਵਿਧਾਇਕਾਂ, ਮੇਅਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮੁੱਚੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਤੈਅ ਸਮੇਂ ਸੀਮਾਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਤੋਂ ਬਰਸਾਤਾਂ ਦੇ ਸੀਜਨ ਤੋਂ ਪਹਿਲਾਂ ਸਮੁੱਚੀਆਂ ਤਿਆਰੀਆਂ ਦੀ ਰਿਪੋਰਟ ਲਈ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਸ਼ਹਿਰਾਂ ਦੇ ਸੀਵਰੇਜਾਂ ਦੀ ਸੁਚੱਜੀ ਸਫਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਬਰਸਾਤਾਂ ਦਾ ਪਾਣੀ ਸੀਵਰੇਜ ਦੇ ਪਾਣੀ ਵਿੱਚ ਮਿਕਸ ਹੋ ਕੇ ਸੜਕਾਂ ਅਤੇ ਗਲੀਆ ਵਿੱਚ ਨਾ ਆਵੇ। ਸ਼ਹਿਰ ਵਾਸੀਆਂ ਨੂੰ ਸਾਫ ਪੀਣ ਵਾਲਾ ਪਾਣੀ ਅਤੇ ਸੁਚੱਜੇ ਸਫਾਈ ਪ੍ਰਬੰਧ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਨਗਰ ਨਿਗਮਾਂ ਨੂੰ ਲੋੜੀਂਦੇ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਦਫਤਰ ਨੂੰ ਭੇਜਣ ਲਈ ਵੀ ਕਿਹਾ।
ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ
ਮੰਤਰੀ ਨੇ ਕਿਹਾ ਕਿ ਸ਼ਹਿਰਾਂ ਵਿੱਚ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਰੋਕਣ ਲਈ ਸਮੂਹ ਅਧਿਕਾਰੀ ਆਪਣੇ-ਆਪਣੇ ਖੇਤਰ ਅਧੀਨ ਐਨੀਮਲ ਬਰਥ ਕੰਟਰੋਲ ਨੂੰ ਰੋਕਣ ਲਈ ਏ.ਬੀ.ਸੀ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।ਇਸ ਮੀਟਿੰਗ ਵਿੱਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਡਾ. ਅਮਨਦੀਪ ਕੌਰ ਅਰੋੜਾ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਅਰੁਣ ਨਾਰੰਗ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


