ਜਲੰਧਰ ਸਰਕਲ ’ਚ 26 ਕਰੋੜ ਦੀ ਲਾਗਤ ਨਾਲ ਚੱਲ ਰਿਹੈ ਡਰੇਨੇਜ ਦੀ ਸਫਾਈ ਦਾ ਕੰਮ, ਮਾਨਸੂਨ ਤੋਂ ਪਹਿਲਾਂ ਹੋਣਗੇ ਮੁਕੰਮਲ: ਬਰਿੰਦਰ ਕੁਮਾਰ ਗੋਇਲ

Date:

spot_img

👉ਕੈਬਨਿਟ ਮੰਤਰੀ ਵੱਲੋਂ ਜਲੰਧਰ ’ਚ ਡਰੇਨੇਜ, ਮਾਈਨਿੰਗ ਅਤੇ ਜਲ ਸਰੋਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
Jalandhar News: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਜਲੰਧਰ ਸਰਕਲ ਵਿੱਚ 26 ਕਰੋੜ ਰੁਪਏ ਦੀ ਲਾਗਤ ਵਾਲੇ ਸਫਾਈ ਕਾਰਜ ਸ਼ੁਰੂ ਕੀਤੇ ਗਏ ਹਨ, ਜੋ ਕਿ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾਵੇ।

ਜਲੰਧਰ ਸਰਕਲ ਅਧੀਨ ਪੈਂਦੇ ਜ਼ਿਲ੍ਹਿਆਂ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਫ਼ਾਈ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ ਸਰਕਲ ਵਿੱਚ ਡਰੇਨਾਂ ਦੀ ਸਫ਼ਾਈ ਸਬੰਧੀ ਲਗਭਗ 47 ਪ੍ਰਾਜੈਕਟ ਚੱਲ ਰਹੇ ਹਨ ਅਤੇ ਡਰੇਨਾਂ ਦੀ ਸਫ਼ਾਈ ਸਦਕਾ ਪਾਣੀ ਦਾ ਨਿਰਵਿਘਨ ਪ੍ਰਵਾਹ ਯਕੀਨੀ ਬਣੇਗਾ।

ਇਹ ਵੀ ਪੜ੍ਹੋ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ”;ਨਸ਼ਾ ਮੁਕਤ ਤੇ ਬਿਮਾਰੀ ਰਹਿਤ ਸਿਹਤਮੰਦ ਸਮਾਜ ਬਣੇਗਾ ਰੰਗਲੇ ਪੰਜਾਬ ਦੀ ਤਰੱਕੀ ਦਾ ਆਧਾਰ-ਡਾ: ਬਲਬੀਰ ਸਿੰਘ

ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ-ਟਾਲਰੈਂਸ ’ਤੇ ਜ਼ੋਰ ਦਿੰਦਿਆਂ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਸਖ਼ਤ ਨਿਗਰਾਨੀ ਅਤੇ ਮਾਈਨਿੰਗ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਵੀ ਢਿੱਲ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਜਲੰਧਰ ਸਰਕਲ ਵਿੱਚ ਪਬਲਿਕ ਮਾਈਨਿੰਗ ਸਾਈਟਾਂ ਅਤੇ ਕਮਰਸ਼ੀਅਲ ਮਾਈਨਿੰਗ ਸਾਈਟਾਂ ਦੇ ਸੰਚਾਲਨ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਧਿਕਾਰਤ ਥਾਵਾਂ ‘ਤੇ ਮਾਈਨਿੰਗ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਸ਼੍ਰੀ ਗੋਇਲ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਅਧਿਕਾਰੀ ਗੈਰ-ਕਾਨੂੰਨੀ ਮਾਈਨਿੰਗ ਰੋਕਣ ਵਿੱਚ ਅਸਫ਼ਲ ਪਾਇਆ ਜਾਂਦਾ ਹੈ ਤਾਂ ਉਸ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

ਇਹ ਵੀ ਪੜ੍ਹੋ ਆਪ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ

ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਤੋਂ ਮਿੱਟੀ ਦੀ ਨਿਕਾਸੀ ਲਈ ਰਿਕਵਰੀ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਬਿਸਤ ਦੋਆਬ ਨਹਿਰ ਰਾਹੀਂ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਮੰਤਰੀ ਨੇ ਨਹਿਰੀ ਪਾਣੀ ਨਾਲ ਕਿਸਾਨਾਂ ਦੀ ਸਹਾਇਤਾ ਲਈ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖੀ ਪ੍ਰਾਜੈਕਟਾਂ ਦਾ ਮੁਲਾਂਕਣ ਵੀ ਕੀਤਾ। ਮੀਟਿੰਗ ਵਿੱਚ ਜਲੰਧਰ, ਐਸ.ਬੀ.ਐਸ. ਨਗਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਮਹਿਲਾ ਕਾਂਗਰਸ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

👉ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੀਆਂ ਮਹਿਲਾ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

👉‘ਸੇਫ਼ ਪੰਜਾਬ ਹੈਲਪਲਾਈਨ’ (97791-00200) ਰਾਹੀਂ ਪ੍ਰਾਪਤ ਹੋਈਆਂ ਗੁਪਤ ਸੂਚਨਾਵਾਂ 👉ਗੁਪਤ...

ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਅਧਿਆਪਕ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

Bathinda News:ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਅੱਜ ਅਧਿਆਪਕਾਂ ਦੀ...

Punjab Cabinet ਦੀ ਅਹਿਮ ਮੀਟਿੰਗ ਅੱਜ; ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Chandigarh News: Punjab Cabinet; ਪੰਜਾਬ ਕੈਬਨਿਟ ਦੀ ਇੱਕ ਅਹਿਮ...