ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

0
43

ਪਟਾਕਿਆਂ ਦੀ ਵਿਕਰੀ ਲਈ ਜਿਲ੍ਹੇ ਵਿੱਚ ਕੀਤੀਆਂ ਗਈਆਂ 13 ਥਾਵਾਂ ਨਿਰਧਾਰਤ
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸਬੰਧੀ ਜਿਲ੍ਹੇ ਵਿੱਚ ਆਰਜੀ ਲਾਇਸੰਸ ਲਈ ਅੱਜ਼ ਦਫਤਰ ਡਿਪਟੀ ਕਮਿਸ਼ਨਰ ਵਿਖੇ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਦੇਖ ਰੇਖ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਗਏ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਤਤਪਰ : ਜਗਰੂਪ ਸਿੰਘ ਗਿੱਲ

ਐਸ.ਡੀ.ਐਮ. ਨੇ ਦੱਸਿਆ ਕਿ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਵਿੱਚ 13 ਥਾਵਾਂ ਤੇ ਪਟਾਕਿਆਂ ਦੀ ਵਿਕਰੀ ਲਈ 30 ਡਰਾਅ ਸਫਲਤਾ ਪੂਰਵਕ ਕੱਢੇ ਗਏ ਹਨ।ਉਹਨਾਂ ਦੱਸਿਆ ਕਿ ਜਿਲ੍ਹੇ ਦੇ ਸੇਵਾ ਕੇਂਦਰਾਂ ਰਾਹੀ 2481 ਅਰਜੀਆਂ ਪ੍ਰਾਪਤ ਹੋਈਆਂ ਹਨ ਅਤੇ ਲੱਕੀ ਡਰਾਅ ਰਾਹੀਂ 30 ਪਟਾਕਾ ਵਿਕਰੇਤਾ ਨੂੰ ਆਰਜੀ ਲਾਇਸੰਸ ਜਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਜਾਣਗੇ।ਉਹਨਾਂ ਪਟਾਕੇ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਨਿਰਧਾਰਿਤ ਕੀਤੇ ਹੋਏ ਹੀ ਪਟਾਕੇ ਵੇਚੇ ਜਾਣ ।ਇਸ ਮੌਕੇ ਸ੍ਰੀ ਪੁਨੀਤ ਸ਼ਰਮਾ ਸਹਾਇਕ ਕਮਿਸ਼ਨਰ ਵੀ ਮੌਜੂਦ ਸਨ।

 

LEAVE A REPLY

Please enter your comment!
Please enter your name here