ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ : ਅਮਰਜੀਤ ਸਿੰਘ ਮਹਿਤਾ

Date:

spot_img

ਪਰਸ ਰਾਮ ਨਗਰ ਤੋਂ ਤੀਰਥ ਯਾਤਰੀਆਂ ਦੀਆਂ ਬੱਸਾਂ ਰਵਾਨਾ
Bathinda News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਸਿੰਘ ਮਹਿਤਾ ਵਲੋਂ ਪਰਸ ਰਾਮ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਸ. ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ ਵਿਸੇਸ਼ ਤੌਰ ‘ਤੇ ਮੌਜੂਦ ਸਨ।

ਇਹ ਵੀ ਪੜ੍ਹੋ 👉MP Malvinder Singh Kang ਵੱਲੋਂ ਮੋਹਾਲੀ ਹਲਕੇ ਵਿੱਚ MP Lad ਫੰਡ ਤਹਿਤ ਵੱਖ-ਵੱਖ ਵਿਕਾਸ ਕਾਰਜ ਲੋਕ ਅਰਪਿਤ

ਇਸ ਦੌਰਾਨ ਸ੍ਰੀ ਅਮਰਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਯਾਤਰੀਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ 👉Amritsar ‘ਚ ਆਟੋ ‘ਤੇ ਸਫ਼ਰ ਕਰਨ ਵਾਲੇ ਸਾਵਧਾਨ; ਕਿਰਾਇਆ ਵਧਾਉਣ ਦੀ ਮੰਗ ਨੂੰ ਲੈ ਕੇ ਹੋਈ ਹੜਤਾਲ

ਇਸ ਦੌਰਾਨ ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਰਿਹਾਇਸ਼, ਭੋਜਨ ਅਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ।ਇਸ ਮੌਕੇ ਕੌਂਸਲਰ ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਬਲਾਕ ਪ੍ਰਧਾਨ ਸ੍ਰੀ ਜਸਵਿੰਦਰ ਸਿੰਘ ਜੱਸੀ ਤੇ ਹੋਰ ਪਤਵੰਤੇ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...

Bathinda Police ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਕਾਬੂ

Bathinda News : Bathinda Police ਵੱਲੋਂ ਨਸ਼ਿਆਂ ਦੇ ਖਾਤਮੇ...