16 ਮਈ ਤੋਂ ਪਿੰਡਾਂ ਵਿੱਚ ਸ਼ੁਰੂ ਹੋਵੇਗੀ ‘ਨਸ਼ਾ ਮੁਕਤੀ ਯਾਤਰਾ’ : ਡਿਪਟੀ ਕਮਿਸ਼ਨਰ

0
74

👉ਪਿੰਡਾਂ ਵਿੱਚ ਹੋਣਗੀਆਂ ਗ੍ਰਾਮ ਸਭਾਵਾਂ-ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਛੁਡਾਊ ਕੇਂਦਰਾਂ ਤੇ ਪੀੜਤਾਂ ਦੇ ਪੁਨਰਵਾਸ ਪ੍ਰਤੀ ਕੀਤਾ ਜਾਵੇਗਾ ਜਾਗਰੂਕ
Bathinda News:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ੇ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 16 ਮਈ ਤੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਲੜੀਵਾਰ ਸਭਾਵਾਂ ਬੁਲਾ ਕੇ ਜਾਗਰੂਕਤਾ ਸਮਾਗਮ ਕੀਤੇ ਜਾਣਗੇ। ਇਨ੍ਹਾਂ ਜਾਗਰੂਕਤਾ ਸਮਾਗਮਾਂ ਦਾ ਉਦੇਸ਼ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਚੁੰਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਸਹੀ ਇਲਾਜ, ਕਾਊਂਸਲਿੰਗ ਤੇ ਉਨ੍ਹਾਂ ਦੇ ਪੁਨਰਵਾਸ ਲਈ ਕਿੱਤਾ-ਮੁੱਖੀ ਸਿਖਲਾਈ ਦੇਣਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਪਹਿਲ,ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ  

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਦਿਨ ਜ਼ਿਲ੍ਹੇ ਦੇ 18 ਪਿੰਡਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ ਹੋਣਗੇ। ਇਨ੍ਹਾਂ ਵਿੱਚ ਬਠਿੰਡਾ (ਸ਼ਹਿਰੀ) ‘ਚ ਵਾਰਡ ਨੰਬਰ 3 (ਆਰ.ਓ ਹਜ਼ੂਰਾ-ਕਪੂਰਾ ਕਲੋਨੀ), ਵਾਰਡ 4 (ਗਲੀ ਨੰਬਰ 10/19, ਗੁਰੂ ਗੋਬਿੰਦ ਸਿੰਘ ਨਗਰ) ਅਤੇ ਵਾਰਡ ਨੰਬਰ 5 ਵਿਖੇ (ਨੇੜੇ ਵੇਰਕਾ ਬੂਥ, ਫੇਜ 4-5 ਮਾਡਲ ਟਾਊਨ ਬਠਿੰਡਾ), ਬਠਿੰਡਾ (ਦਿਹਾਤੀ) ਦੇ ਪਿੰਡ ਘੁੱਦਾ (ਬਾਬਾ ਬਲੀਆ ਦੀ ਸਮਾਧ), ਨਰੂਆਣਾ (ਸ਼ਹੀਦ ਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ) ਅਤੇ ਨੰਦਗੜ੍ਹ (ਐਸ.ਸੀ ਧਰਮਸ਼ਾਲਾ), ਭੁੱਚੋਂ ਮੰਡੀ ਹਲਕੇ ਦੇ ਪਿੰਡ ਚੱਕ ਬਖਤੂ (ਪੰਚਾਇਤੀ ਧਰਮਸ਼ਾਲਾ), ਚੱਕ ਰਾਮ ਸਿੰਘ ਵਾਲਾ (ਸੱਥ ਖੂਹ ਕੋਲ), ਚੱਕ ਫਤਿਹ ਸਿੰਘ ਵਾਲਾ (ਨਿੰਮ ਵਾਲੀ ਧਰਮਸ਼ਾਲਾ), ਮੌੜ ਹਲਕੇ ਦੇ ਪਿੰਡ ਗਿੱਲ ਖੁਰਦ (ਪਿੰਡ ਦੀ ਸੱਥ), ਕੁੱਤੀਵਾਲ ਖੁਰਦ (ਧਰਮਸ਼ਾਲਾ ਨੇੜੇ ਗੁਰਦੁਆਰਾ ਸਾਹਿਬ), ਜਿਊਂਦ (ਪੰਚਾਇਤ ਘਰ), ਰਾਮਪੁਰਾ ਫੂਲ ਹਲਕੇ ਦੇ ਪਿੰਡ ਕੋਠੇ ਮੱਲੂਆਣਾ (ਗੁਰੂਦੁਆਰਾ ਸਾਹਿਬ), ਕੋਠਾ ਪਿਪਲੀ (ਡਿਸਪੈਨਸਰੀ), ਕੋਠੇ ਹਿੰਮਤਪੁਰਾ (ਪੰਚਾਇਤ ਘਰ) ਤਲਵੰਡੀ ਸਾਬੋ ਹਲਕੇ ਦੇ ਪਿੰਡ ਲੇਲੇਵਾਲਾ (ਡਰਾਕਾ ਧਰਮਸ਼ਾਲਾ), ਨੱਤ (ਜਨਰਲ ਧਰਮਸ਼ਾਲਾ) ਤੇ ਪਿੰਡ ਚੱਠੇਵਾਲਾ ਦੇ (ਪਾਰਕ ਸੱਥ) ਵਿਖੇ ਸਮਾਗਮ ਕਰਵਾਏ ਜਾਣਗੇ।

ਇਹ ਵੀ ਪੜ੍ਹੋ ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਨਸ਼ਾ ਮੁਕਤੀ ਮੋਰਚਾ ਸਬੰਧੀ ਜ਼ਿਲ੍ਹਾ ਤੇ ਹਲਕਾ ਕੁਆਰਡੀਨੇਟਰਾਂ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਲਹਿਰ ਹਰ ਪਿੰਡ-ਪਿੰਡ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਹਰੇਕ ਪਿੰਡ ਵਿੱਚ ਗ੍ਰਾਮ ਸਭਾ ਬੁਲਾ ਕੇ ਅਤੇ ਜ਼ਿਲ੍ਹਾ ਸੁਰੱਖਿਆ ਅਤੇ ਜ਼ਿਲ੍ਹਾ ਸੁਰੱਖਿਆ ਕਮੇਟੀਆਂ ਤੋਂ ਇਲਾਵਾ ਸਮੂਹ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ ਤੇ ਸਿਹਤ ਵਿਭਾਗ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਹਿਰਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਤੇ ਇਸ ਲੋਕ ਲਹਿਰ ਵਿੱਚ ਉਨ੍ਹਾਂ ਨੂੰ ਸੰਪੂਰਨ ਤੌਰ ‘ਤੇ ਭਾਗੀਦਾਰ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ ਮਹਿਲਾ ਫ਼ੌਜੀ ਅਧਿਕਾਰੀਆਂ ਵਿਰੁਧ ਵਿਵਾਦਤ ਟਿੱਪਣੀ ਕਰਨ ਵਾਲੇ ਭਾਜਪਾ ਦੇ ਮੰਤਰੀ ਵਿਰੁਧ ਦੇਸ਼ ਧਰੋਹ ਦਾ ਪਰਚਾ ਦਰਜ਼

ਇਸ ਸਬੰਧੀ ਹਰੇਕ ਹਲਕੇ ਦੇ ਤਿੰਨਾਂ ਪਿੰਡ ਵਿੱਚ ਰੋਜਾਨਾ ਜਾਗਰੂਕਤਾ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਸਮੱਗਰੀ ਵੀ ਵੰਡੀ ਜਾਵੇਗੀ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਆਮ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ਨਸ਼ਾ ਮੁਕਤੀ ਯਾਤਰਾ ਵਿੱਚ ਹਿੱਸੇਦਾਰ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here