Bathinda News: ਬਠਿੰਡਾ ’ਚ ਮੰਗਲਵਾਰ ਨੂੰ ਦੁਪਿਹਰ ਸਮੇਂ ਤਲਵੰਡੀ ਸਾਬੋ ਇਲਾਕੇ ’ਚ ਕੁੱਝ ਵਿਅਕਤੀਆਂ ਵੱਲੋਂ ਪੰਜਾਬ ਪੁਲਿਸ ਦੀ ਏਐਨਟੀਐਫ਼ ਟੀਮ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਇੱਕ ਥਾਣੇਦਾਰ ਮੇਜਰ ਸਿੰਘ, ਹੌਲਦਾਰ ਜਗਸੀਰ ਸਿੰਘ ਤੇ ਇੱਕ ਪ੍ਰਾਈਵੇਟ ਵਿਅਕਤੀ ਰਾਮ ਸਿੰਘ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਪਹਿਲਾਂ ਤਲਵੰਡੀ ਸਾਬੋ ਅਤੇ ਬਾਅਦ ਵਿਚ ਬਠਿੰਡਾ ਦਾਖ਼ਲ ਕਰਵਾਇਆ ਗਿਆ। ਇਸ ਵੱਡੇ ਮਾਮਲੇ ਵਿਚ ਤਲਵੰਡੀ ਸਾਬੋ ਪੁਲਿਸ ਉਪਰ ਵੀ ਉਂਗਲਾਂ ਉੱਠੀਆਂ ਹਨ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ
ਸੂਤਰਾਂ ਮੁਤਾਬਕ ਪੁਲਿਸ ਮੁਲਾਜਮਾਂ ਉਪਰ ਹਮਲੇ ਦੀ ਖ਼ਬਰ ਪਤਾ ਲੱਗਣ ਤੋਂ ਬਾਅਦ ਏਐਨਟੀਐਫ਼ ਦੇ ਡੀਐਸਪੀ ਅਤੇ ਏਆਈਜੀ ਵੱਲੋਂ ਲਗਾਤਾਰ ਡੀਐਸਪੀ ਤਲਵੰਡੀ ਸਾਬੋ ਨਾਲ ਰਾਬਤਾ ਕਰਨ ਦੀ ਕੋਸਿਸ ਕੀਤੀ ਗਈ ਪ੍ਰੰਤੂ ਉਮੀਦ ਮੁਤਾਬਕ ਮੱਦਦ ਨਹੀਂ ਮਿਲੀ। ਜਿਸਦੇ ਚੱਲਦੇ ਕਥਿਤ ਮੁਲਜਮਾਂ ਦੇ ਵੱਲੋਂ ਪਿੰਡ ਤਿਊਣਾ ਪੁਜ਼ਾਰੀਆਂ ਵਿਖੇ ਪੁਲਿਸ ਮੁਲਾਜਮਾਂ ਨੂੰ ਜਖ਼ਮੀ ਕਰਨ ਤੋਂ ਬਾਅਦ ਮੁੜ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਪੁਲਿਸ ਵਾਲਿਆਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ ਬਠਿੰਡਾ ਰਿਫਾਈਨਰੀ ਦੇ ਟਾਊਨਸ਼ਿਪ ’ਚ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਸਫ਼ਾਈ ਦੌਰਾਨ ਤਿੰਨ ਮਜਦੂਰਾਂ ਦੀ ਹੋਈ ਮੌ+ਤ
ਸੂਚਨਾ ਮੁਤਾਬਕ ਇਸ ਮੌਕੇ ਪੁਲਿਸ ਮੁਲਾਜਮਾਂ ਨੇ ਲੋਕਾਂ ਦੀ ਮੱਦਦ ਨਾਲ ਇੱਕ ਮੁਲਜਮ ਨੂੰ ਕਾਬੂ ਕਰ ਲਿਆ ਗਿਆ। ਉਧਰ ਥਾਣਾ ਤਲਵੰਡੀ ਸਾਬੋ ਦੇ ਮੁਖੀ ਸਬ ਇੰਸਪੈਕਟਰ ਪਰਬਤ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਜਖ਼ਮੀ ਹੌਲਦਾਰ ਜਗਸੀਰ ਸਿੰਘ ਦੇ ਬਿਆਨਾਂ ਉਪਰ ਪੌਣੀ ਦਰਜ਼ਨ ਲੋਕਾਂ ਦੇ ਖਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਪਰਚਾ ਦਰਜ਼ ਕਰ ਲਿਆ ਗਿਆ ਹੈ। ਇੰਨ੍ਹਾਂ ਮੁਲਜਮਾਂ ਵਿਚ ਕੁੱਝ ਲੋਕ ਹਰਿਆਣਾ ਨਾਲ ਵੀ ਸਬੰਧਤ ਹਨ। ਉਨ੍ਹਾਂ ਦਸਿਆ ਕਿ ਹੁਣ ਤੱਕ ਦੋ ਮੁਲਜਮਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।






