ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੌਮੀ ਇਨਸਾਫ ਮੋਰਚਾ ਜੋ ਵੀ ਸੰਘਰਸ਼ ਦੀ ਰੂਪ ਰੇਖਾ ਉਲੀਕੇਗਾ ਦਿੱਲੀ ਗੁਰਦੁਆਰਾ ਕਮੇਟੀ ਉਸ ਵਿਚ ਵੱਧ ਚੜ੍ਹ ਕੇ ਸਹਿਯੋਗ ਦੇਵੇਗੀ: ਕਾਲਕਾ, ਕਾਹਲੋਂ

Date:

spot_img

Chandigarh News: ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਚਲ ਰਹੇ ਕੌਮੀ ਇਨਸਾਫ ਮੋਰਚੇ ਵੱਲੋਂ ਸੰਘਰਸ਼ ਦੀ ਜੋ ਵੀ ਰੂਪ ਰੇਖਾ ਉਲੀਕੀ ਜਾਵੇਗੀ, ਉਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।ਅੱਜ ਇਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਕਿਸਾਨ ਭਵਨ ਵਿਖੇ ਕੀਤੀ ਗਈ ਇੱਕ ਅਹਿਮ ਮੀਟਿੰਗ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਨਾਲ ਸ਼ਮੂਲੀਅਤ ਕਰਦਿਆਂ ਸ: ਕਾਲਕਾ ਨੇ ਕਿਹਾ ਕਿ ਉਹ ਇਸ ਕੌਮੀ ਇਨਸਾਫ ਮੋਰਚੇ ਦੀ ਮੀਟਿੰਗ ਵਿਚ ਪਹਿਲੀ ਵਾਰ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ 👉ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਲੱਖਾ ਸਿਧਾਣਾ ਹਲਕਾ ਮੌੜ ਅਤੇ ਮਨਦੀਪ ਸਿੰਘ ਸਿੱਧੂ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਨਿਯੁਕਤ

ਉਹਨਾਂ ਕਿਹਾ ਕਿ ਇਹ ਬਹੁਤ ਹੀ ਚੰਗੀ ਗੱਲ ਹੈ ਕਿ ਕੌਮੀ ਇਨਸਾਫ ਮੋਰਚੇ ਨੇ ਇਸ ਮਾਮਲੇ ’ਤੇ ਮਾਰਚ ਕੱਢਣ ਦੀ ਵਿਉਂਤਬੰਦੀ ਕੀਤੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਰਚ ਬਾਰੇ ਸਿਰਫ ਪੰਜਾਬ ਦੇ ਕਿਸਾਨਾਂ ਤੇ ਇਸਦੇ ਕਾਰਕੁੰਨਾਂ ਵਿਚ ਪ੍ਰਚਾਰ ਹੋ ਰਿਹਾ ਹੈ ਜਦੋਂ ਕਿ ਦਿੱਲੀ ਵਿਚ ਇਸ ਮਾਮਲੇ ਬਾਰੇ ਕਿਸੇ ਨੂੰ ਜਾਣਕਾਰੀ ਨਹੀਂ ਹੈ।ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਇਸ ਵੇਲੇ ਸਿੱਖ ਕੌਮ ਵਾਸਤੇ ਸਭ ਤੋਂ ਵੱਡਾ ਮਸਲਾ ਹੈ ਤੇ ਅਸੀਂ ਵਿਸ਼ਵਾਸ ਦਿਵਾਉਂਦੇ ਹਾਂ ਕਿ ਸਾਡੀ ਸਰਕਾਰ ਨਾਲ ਗੱਲਬਾਤ ਕਰਨ ਜਾਂ ਹੋਰ ਵੀ ਜੌ ਜਿੰਮੇਵਾਰੀ ਲਗਾਈ ਜਾਵੇਗੀ, ਅਸੀਂ ਅੱਗੇ ਹੋ ਕੇ ਸੇਵਾ ਨਿਭਾਵਾਂਗੇ।

ਇਹ ਵੀ ਪੜ੍ਹੋ 👉Vigilance Bureau ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਉਹਨਾਂ ਕਿਹਾ ਕਿ ਕੌਮੀ ਇਨਸਾਫ ਮੋਰਚੇ ਨੂੰ ਆਪਣੇ ਕਿਸੇ ਵੀ ਪ੍ਰੋਗਰਾਮ ਨੂੰ ਅੰਤਿਮ ਰੂਪ ਰੇਖਾ ਦੇਣ ਲੱਗਿਆਂ ਇਸ ਗੱਲ ਦਾ ਖਿਆਲ ਰੱਖਣਾ ਪਵੇਗਾ ਕਿ ਮੋਰਚੇ ਵਿਚ ਉਹ ਲੋਕ ਦਾਖਲ ਨਾ ਹੋ ਜਾਣ ਜੋ ਆਪਣਾ ਸਿਆਸੀ ਮਕਸਦ ਪੂਰਾ ਕਰਨਾ ਚਾਹੁੰਦੇ ਹਨ ਜਾਂ ਫਿਰ ਏਜੰਸੀਆਂ ਅਜਿਹੇ ਬੰਦਿਆਂ ਦੀ ਘੁਸਪੈਠ ਨਾ ਕਰਵਾ ਦੇਣ ਜਿਸ ਨਾਲ ਮੋਰਚੇ ਦੇ ਸੰਘਰਸ਼ ਦਾ ਕਿਸੇ ਵੀ ਤਰੀਕੇ ਨੁਕਸਾਨ ਹੋਵੇ।ਉਹਨਾਂ ਕਿਹਾ ਕਿ ਜਿਹੜਾ ਵੀ ਤੁਸੀਂ ਸੰਘਰਸ਼ ਕਰ ਰਹੇ ਹੋ, ਉਸ ਦੀ ਦਿੱਖ ਨਜ਼ਰ ਆ ਰਹੀ ਹੈ ਕਿ ਉਸ ਵਿਚ ਕਿਸਾਨ ਜਥੇਬੰਦੀਆਂ, ਵੱਖ-ਵੱਖ ਪਾਰਟੀ ਦੇ ਆਗੂ, ਸ਼੍ਰੋਮਣੀ ਕਮੇਟੀ ਤੇ ਹਰਿਆਣਾ ਕਮੇਟੀ ਦੇ ਨੁਮਾਇੰਦੇ ਤੇ ਵੱਖ-ਵੱਖ ਸੰਪਰਦਾਵਾਂ ਦੇ ਆਗੂ ਤੁਹਾਡੇ ਨਾਲ ਪਹੁੰਚੇ ਹਨ ਜਿਸਦੇ ਆਉਣ ਵਾਲੇ ਸਮੇਂ ਵਿਚ ਚੰਗੇ ਸਿੱਟੇ ਨਿਕਲਣਗੇ।

ਇਹ ਵੀ ਪੜ੍ਹੋ 👉ਰਾਹਤ ਦੀ ਖ਼ਬਰ; ਪੰਜਾਬ ਦੇ ਸਰਕਾਰੀ ਮੁਲਾਜਮਾਂ ਵੱਲੋਂ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਉਹਨਾਂ ਕਿਹਾ ਕਿ ਇਹ ਸੰਘਰਸ਼ ਜੋ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਤੁਸੀਂ ਚਲਾ ਰਹੇ ਹੋ, ਇਸਦਾ ਅੰਜ਼ਾਮ ਨੇੜੇ ਹੈ, ਇਸ ਲਈ ਸੁਚੇਤ ਰਹਿਣ ਦੀ ਲੋੜ ਹੈ।ਉਹਨਾਂ ਕਿਹਾ ਕਿ ਸਾਡੇ ਜਿਹੜੇ ਵੀਰਾਂ ਨੇ 30-30 ਜੇਲ੍ਹਾਂ ਕੱਟੀਆਂ, ਇਸਦੇ ਬਾਵਜੂਦ ਜੇਕਰ ਅਸੀਂ ਨਿੱਜੀ ਮੁਫਾਦਾਂ ਦੀ ਗੱਲ ਕਰਦੇ ਹਾਂ ਤਾਂ ਇਹ ਬਹੁਤ ਸ਼ਰਮ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਤੁਸੀਂ ਬਹੁਤ ਵਧੀਆ ਰੂਪ ਰੇਖਾ ਮਾਰਚ ਕੱਢਣ ਦੀ ਬਣਾ ਰਹੇ ਹੋ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਰੂਪ ਰੇਖਾ ਨੂੰ ਅਸੀਂ ਦੁਨੀਆਂ ਤੱਕ ਪਹੁੰਚਾਉਣਾ ਹੈ।ਉਹਨਾਂ ਕਿਹਾ ਕਿ ਯੂ ਪੀ, ਉੱਤਰਾਖੰਡ, ਮੱਧ ਪ੍ਰਦੇਸ਼ ਸਮੇਤ ਜਿਥੋਂ ਕਿਤੋਂ ਵੀ ਸਿੱਖ ਆ ਸਕਦੇ ਹਨ, ਇਸ ਪ੍ਰੋਗਰਾਮ ਵਿਚ ਆਉਣ ਤਾਂ ਜੋ ਅਸੀਂ ਇਹ ਸੁਨੇਹਾ ਦੇ ਸਕੀਏ ਕਿ ਸਾਡਾ ਇਕ ਨੁਕਾਤੀ ਏਜੰਡਾ ਅੱਜ ਬੰਦੀ ਸਿੰਘਾਂ ਦੀ ਰਿਹਾਈ ਹੈ।

ਇਹ ਵੀ ਪੜ੍ਹੋ 👉ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਉਹਨਾਂ ਕਿਹਾ ਕਿ ਗੱਲਬਾਤ ਲਈ ਜੋ ਟੀਮ ਤੁਸੀਂ ਤਿਆਰ ਕਰੋਗੇ ਸਾਡੀ ਦਿੱਲੀ ਕਮੇਟੀ ਦੀ ਜ਼ਿੰਮੇਵਾਰੀ ਜੋ ਵੀ ਲਗਾਓਗੇ ਅਸੀਂ ਪੂਰੀ ਤਰ੍ਹਾਂ ਨਿਭਾਵਾਂਗੇ ਤੇ ਸਭ ਤੋਂ ਮੂਹਰਲੀ ਕਤਾਰ ਵਿਚ ਖੜ੍ਹੇ ਹੋ ਕੇ ਕੰਮ ਕਰਾਂਗੇ।ਉਹਨਾਂ ਸੁਝਾਅ ਦਿੱਤਾ ਕਿ ਸੋਸ਼ਲ ਮੀਡੀਆ ਦਾ ਇਕ ਵਿੰਗ ਬਣਾਇਆ ਜਾਵੇ ਤੇ ਇੰਨਾ ਮਜ਼ਬੂਤ ਕੀਤਾ ਜਾਵੇ ਕਿ ਸਾਰੇ ਦੇਸ਼ ਵਿਚ ਸਾਡੀ ਆਵਾਜ਼ ਗੂੰਜ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਪੂ ਗੁਰਚਰਨ ਸਿੰਘ, ਗੁਰਦੀਪ ਸਿੰਘ ਬਠਿੰਡਾ, ਸਿੰਘ ਸਾਹਿਬ ਭਾਈ ਜਸਬੀਰ ਸਿੰਘ, ਦਿੱਲੀ ਕਮੇਟੀ ਤੋਂ ਸਹਿਯੋਗੀ ਸਾਥੀ ਮਨਜੀਤ ਸਿੰਘ ਭੋਮਾ, ਵੱਖ-ਵੱਖ ਜਥੇਬੰਦੀਆਂ ਦੇ ਆਏ ਕਿਸਾਨ ਭਰਾ ਤੇ ਕੌਮੀ ਇਨਸਾਫ ਮੋਰਚੇ ਦੇ ਆਗੂ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ: ਕੇਜਰੀਵਾਲ

👉ਰਾਹੁਲ ਗਾਂਧੀ ਲਾਸ਼ਾਂ 'ਤੇ ਰਾਜਨੀਤੀ ਨਾ ਕਰਨ, ਪੰਜਾਬੀ ਅਜਿਹੀ...

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਕਰਵਾਈ ਗਈ

ਔਰਤਾਂ ਅੱਜ ਦੇ ਸਮਾਜ ਵਿੱਚ ਕਿਸੇ ਪੱਖੋਂ ਵੀ ਘੱਟ...