ਚੰਡੀਗੜ੍ਹ, 7 ਫ਼ਰਵਰੀ : ਕਰੀਬ 13 ਸਾਲ ਪੁਰਾਣੇ ਰਿਸ਼ਵਤ ਕਾਂਡ ’ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੀ ਡੀਐਸਪੀ ਰਾਕਾ ਗੇਰਾ ਨੂੰ 6 ਸਾਲ ਦੀ ਕੈਦ ਅਤੇ 2 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਸੀ। ਸਾਬਕਾ ਡੀਐਸਪੀ ਰਾਕਾ ਗੇਰਾ ’ਤੇ ਮੁੱਲਾਂਪੁਰ ਦੇ ਇੱਕ ਬਿਲਡਰ ਕੋਲੋਂ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ। ਸੀਬੀਆਈ ਚੰਡੀਗੜ੍ਹ ਨੇ ਸੈਕਟਰ-15 ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ।
ਡੀਐਸਪੀ ਤੂਰ ਮੁੜ ਬਣੇ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ
ਛਾਪੇਮਾਰੀ ਦੌਰਾਨ ਉਕਤ ਮਹਿਲਾ ਡੀਐਸਪੀ ਦੇ ਘਰੋਂ ਨਜਾਇਜ਼ ਹਥਿਆਰ, ਸਰਾਬ ਤੇ ਹੋਰ ਕਾਫ਼ੀ ਸਮਾਨ ਬਰਾਮਦ ਹੋਇਆ ਸੀ। ਹਾਲਾਂਕਿ ਇਸ ਮਾਮਲੇ ਵਿਚ ਉਸਦੇ ਖਿਲਾਫ਼ ਅਦਾਲਤ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਪ੍ਰੰਤੂ ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਇਸ ਮੁਕੱਦਮੇ ਦੀ ਸੁਣਵਾਈ ’ਤੇ ਕਰੀਬ 5 ਸਾਲ ਲਈ ਰੋਕ ਲਗਾ ਦਿੱਤੀ ਸੀ ਪਰੰਤੂ ਅਗਸਤ 2023 ’ਚ ਸਟੇਅ ਹਟਾ ਲਿਆ ਗਿਆ। ਜਿਸਤੋਂ ਬਾਅਦ ਫਿਰ ਸੁਣਵਾਈ ਹੋਈ ਅਤੇ ਜਿਸ ਤੋਂ ਬਾਅਦ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ ਇਹ ਸਜ਼ਾ ਸੁਣਾਈ ਹੈ।