ਬਠਿੰਡਾ, 23 ਅਪ੍ਰੈਲ : ਡੈਮੋਕਰੇਟਿਕ ਟੀਚਰ ਫਰੰਟ ਜਿਲਾ ਬਠਿੰਡਾ ਦੀ ਮੀਟਿੰਗ ਜਿਲਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਟੀਚਰ ਹੋਮ ਵਿਖੇ ਹੋਈ। ਇਸ ਮੀਟਿੰਗ ਵਿੱਚ ਜ਼ਿਲਾ, ਬਲਾਕਾਂ ਅਤੇ ਪ੍ਰਤੀਨਿਧ ਕੌਸਲ ਦੇ ਸਮੂਹ ਆਗੂਆਂ ਨੇ ਭਾਗ ਲਿਆ। ਆਗੂਆਂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਵੱਲੋਂ ਪਿਛਲੇ ਦਿਨੀ 16 ਫਰਵਰੀ ਦੀ ਹੜਤਾਲ ਦੌਰਾਨ ਤਨਖਾਹ ਕਟੌਤੀ ਕਰਨ ਦੇ ਮਸਲੇ ਅਤੇ ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਦੀ ਹੈਡਮੈਸਟਰਸ ਵੱਲੋਂ ਅਧਿਆਪਕ ਆਗੂ ਕੁਲਵਿੰਦਰ ਸਿੰਘ ਦੇ ਹਾਜ਼ਰੀ ਖਾਨੇ ਵਿੱਚ ਗੈਰ ਹਾਜ਼ਰੀ ਭਰਨ ਦੀ ਪੜਤਾਲ ਕਰਕੇ ਉਕਤ ਡੀਡੀਓ ਖਿਲਾਫ ਬਣਦੀ ਕਾਰਵਾਈ 16 ਅਪ੍ਰੈਲ ਤੱਕ ਕਰਨ ਦਾ ਭਰੋਸਾ ਵੀ ਦਿੱਤਾ ਸੀ ਪ੍ਰੰਤੂ ਵਾਰ ਵਾਰ ਸਮਾਂ ਦੇ ਕੇ ਜਿਲਾ ਸਿੱਖਿਆ ਅਫਸਰ ਬਠਿੰਡਾ ਵੱਲੋਂ ਮਸਲੇ ਨੂੰ ਹੱਲ ਕਰਨ ਦੀ ਥਾਂ ਟਾਲਮਟੋਲ ਕੀਤੀ ਜਾ ਰਹੀ ਹੈ।
ਸੁਖਬੀਰ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ, ਅਰਸ਼ਦੀਪ ਕਲੇਰ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ ,ਵਿੱਤ ਸਕੱਤਰ ਅਨਿਲ ਭੱਟ ਅਤੇ ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਜਿਲਾ ਸਿੱਖਿਆ ਅਫਸਰ ਵੱਲੋਂ ਨਾ ਤਾਂ ਜਿੰਨਾ ਆਗੂਆਂ ਦੀ ਤਨਖਾਹ ਕਟੌਤੀ ਕੀਤੀ ਹੈ ਉਹ ਵਾਪਸ ਕੀਤੀ ਹੈ ਅਤੇ ਨਾ ਹੀ ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਦੀ ਡੀ ਡੀ ਓ ਵੱਲੋਂ ਅਧਿਆਪਕ ਆਗੂ ਕੁਲਵਿੰਦਰ ਸਿੰਘ ਵਿਰਕ ਦੇ ਹਾਜ਼ਰੀ ਖਾਨੇ ਵਿੱਚ ਭਰੀ ਹੋਈ ਗੈਰ ਹਾਜ਼ਰੀ ਸਬੰਧੀ ਉਕਤ ਡੀਡੀਓ ਖਿਲਾਫ ਕੋਈ ਬਣਦੀ ਕਾਰਵਾਈ ਕੀਤੀ ਹੈ। ਅੱਜ ਦੀ ਮੀਟਿੰਗ ਵਿੱਚ ਸ਼ਾਮਿਲ ਵੱਡੀ ਗਿਣਤੀ ਜਿਲਾ ਬਲਾਕਾਂ ਅਤੇ ਪ੍ਰਤਿਨਿਧ ਕੌਂਸਲ ਦੇ ਮੈਂਬਰਾਂ ਵੱਲੋਂ ਜਿਲਾ ਸਿੱਖਿਆ ਅਫਸਰ ਬਠਿੰਡਾ ਦੇ ਰਵਈਏ ਅਤੇ ਤਨਖਾਹ ਕਟੌਤੀ ਕਰਨ ਵਾਲੇ ਡੀ ਡੀ ਓਜ਼ ਖਿਲਾਫ ਅਗਲੇ ਦਿਨੀ ਤਿੱਖਾ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮਾਈਸਰਖਾਨਾ ,ਭੋਲਾ ਰਾਮ, ਰਾਜਵਿੰਦਰ ਜਲਾਲ ,ਬਲਕਰਨ ਸਿੰਘ ਕੋਟਸ਼ਮੀਰ, ਅਸ਼ਵਨੀ ਕੁਮਾਰ ਡੱਬਵਾਲੀ ਜ਼ਿਲਾ ਆਗੂ ਰਣਦੀਪ ਕੌਰ ਖਾਲਸਾ,ਬਲਜਿੰਦਰ ਕੌਰ ਆਦਿ ਆਗੂਆਂ ਨੇ ਮੀਟਿੰਗ ਦੌਰਾਨ ਆਪਣੇ ਵਿਚਾਰ ਰੱਖੇ ਅਤੇ ਬਲਾਕਾਂ ਵੱਲੋਂ ਦਿੱਤੇ ਜਾਣ ਵਾਲੇ ਐਕਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਭਰੋਸਾ ਦਿੱਤਾ।
Share the post "ਡੀਟੀਐਫ਼ ਵੱਲੋਂ ਤਨਖਾਹ ਕਟੌਤੀ ਕਰਨ ਵਾਲੇ ਡੀ ਡੀ ਓ ਖਿਲਾਫ ਤਿੱਖਾ ਸੰਘਰਸ਼ ਕਰਨ ਦਾ ਐਲਾਨ"