ਬਠਿੰਡਾ, 10 ਜੁਲਾਈ : 16 ਫਰਵਰੀ ਦੀ ਕੌਮੀ ਹੜਤਾਲ ਦੌਰਾਨ ਦੇਸ਼ ਦੀਆਂ ਟਰੇਡ ਆਰਗਨਾਈਜੇਸ਼ਨਾ , ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਅਧਿਆਪਕ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਵੱਲੋਂ ਇਸ ਹੜਤਾਲ ਵਿੱਚ ਹਿੱਸਾ ਲਿਆ ਗਿਆ। ਇਸ ਦੌਰਾਨ ਬਹੁਤ ਸਾਰੇ ਜਿਲਿ੍ਹਆਂ ਵਿੱਚ ਉਥੋਂ ਦੇ ਡੀਡੀਓਜ ਵੱਲੋਂ ਅਧਿਆਪਕਾਂ ਦੀ ਹੜਤਾਲ ਵਾਲੇ ਦਿਨ ਦੀ ਤਨਖਾਹ ਕਟੌਤੀ ਕੀਤੀ ਗਈ। ਜਿਸ ਖਿਲਾਫ ਜਥੇਬੰਦੀਆਂ ਵੱਲੋਂ ਤਿੱਖਾ ਸੰਘਰਸ਼ ਕਰਕੇ ਉਹ ਤਨਖਾਹ ਕਟੌਤੀ ਵਾਪਸ ਕਰਵਾਈ ਗਈ ਪਰ ਹੁਣ ਪਿਛਲੇ ਦਿਨੀ ਵਿਭਾਗ ਵੱਲੋਂ ਡੀ ਡੀ ਓਜ ਨੂੰ ਪੱਤਰ ਜਾਰੀ ਕਰਕੇ ਹੜਤਾਲੀ ਅਧਿਆਪਕਾਂ ਦੀ ਇੱਕ ਦਿਨ ਦੀ ਤਨਖਾਹ ਕੱਟਣ ਦਾ ਹੁਕਮ ਦਿੱਤਾ ਗਿਆ ਹੈ।
70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਇਸ ਪੱਤਰ ਵਿਰੁਧ ਡਟਦਿਆਂ ਡੈਮੋਕਰੇਟਿਕ ਟੀਚਰ ਫਰੰਟ ਦੇ ਜਿਲਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਸਰਕਾਰ ਨੂੰ ਇਹ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਹੜਤਾਲੀ ਅਧਿਆਪਕਾਂ ਦੀ ਤਨਖਾਹ ਕਟੌਤੀ ਕਰਕੇ ਉਹਨਾਂ ਦੀ ਜੁਬਾਨਬੰਦੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਖਿਲਾਫ ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ ,ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ , ਵਿੱਤ ਸਕੱਤਰ ਅਨਿਲ ਭੱਟ ,ਜਿਲਾ ਆਗੂ ਰਣਦੀਪ ਕੌਰ ਖਾਲਸਾ, ਬਲਜਿੰਦਰ ਕੌਰ ,ਬਲਾਕ ਪ੍ਰਧਾਨ ਭੋਲਾ ਰਾਮ, ਭੁਪਿੰਦਰ ਸਿੰਘ ਮਾਈਸਰਖਾਨਾ ,ਅਸ਼ਵਨੀ ਕੁਮਾਰ, ਬਲਕਾਰਨ ਸਿੰਘ ਕੋਟਸਮੀਰ, ਰਾਜਵਿੰਦਰ ਸਿੰਘ ਜਲਾਲ ਆਦਿ ਵੀ ਹਾਜ਼ਰ ਸਨ।
Share the post "ਹੜਤਾਲੀ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਵਿਰੋਧ ’ਚ ਡਟੀ ਡੀਟੀਐਫ਼, ਦਿੱਤੀ ਸੰਘਰਸ਼ ਦੀ ਚੇਤਾਵਨੀ"