ਬਠਿੰਡਾ, 5 ਜਨਵਰੀ: ਪਿਛਲੇ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਆਪਣੀਆਂ ਲਗਾਤਾਰ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀ ਸੁਣਵਾਈ ਕਰਨ ਤੋਂ ਪੰਜਾਬ ਸਰਕਾਰ ਦੀ ਲਗਾਤਾਰ ਟਾਲਮਟੋਲ ਦੀ ਨੀਤੀ ਦਾ ਡਟਵਾਂ ਵਿਰੋਧ ਕਰਦੇ ਹੋਏ ਡੈਮੋਕ੍ਰੇਟਿਕ ਟੀਚਰ ਫ਼ਰੰਟ ਬਠਿੰਡਾ ਵੱਲੋਂ ਅੱਜ ਸ਼ਹਿਰ ਵਿੱਚ ਰੈਲੀ ਕੱਢੀ ਗਈ। ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਤਤਕਾਲੀ ਰਾਜਪਾਲ ਪੰਜਾਬ ਵੱਲੋਂ ਕੀਤਾ ਗਿਆ ਸੀ, ਇਸਦੇ ਬਾਵਜੂਦ ਵੀ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਜਬਰੀ ਪਿਕਟਿਸ ਸੋਸਾਇਟੀ ਅਧੀਨ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਸਿਫ਼ਾਰਸ਼ ਕਰਨ ਲਈ ਸਾਂਝੇ ਮਤੇ ਦਾ ਪ੍ਰਸਤਾਵ ਪੇਸ਼ ਕੀਤਾ
ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਅਤੇ ਵਿੱਤ ਸਕੱਤਰ ਅਨਿਲ ਭੱਟ ਨੇ ਕੰਪਿਊਟਰ ਅਧਿਆਪਕ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਹੱਕੀ ਘੋਲ ਦੀ ਡਟਵੀਂ ਹਮਾਇਤ ਕਰਦਿਆਂ ਕਿਹਾ ਕਿ ਉਕਤ ਜੱਥੇਬੰਦੀ ਦੇ ਆਗੂ ਜੌਨੀ ਸਿੰਗਲਾ ਨੂੰ ਲੱਗਭਗ 2 ਹਫਤੇ ਮਰਨ ਵਰਤ ਤੇ ਬੈਠੇ ਨੂੰ ਬੀਤ ਚੁੱਕੇ ਹਨ, ਪ੍ਰੰਤੂ ਪੰਜਾਬ ਸਰਕਾਰ ਜਾਣਬੁੱਝ ਕੇ ਮਸਲੇ ਦਾ ਹੱਲ ਕਰਨ ਦੀ ਥਾਂ ਮਸਲਾ ਉਲਝਾਉਣ ਦੇ ਰਾਹ ਤੁਰੀ ਹੋਈ ਹੈ।
ਇਹ ਵੀ ਪੜ੍ਹੋ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, ਤਿੰਨ ਜਣਿਆਂ ਦੀ ਹੋਈ ਮੌਤ
ਉਨ੍ਹਾਂ ਸਿੱਖਿਆ ਮੰਤਰੀ ਪੰਜਾਬ ਤੋਂ ਪੁਰਜ਼ੋਰ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਿੱਖਿਆ ਵਿਭਾਗ ਵਿੱਚ ਪੂਰੇ ਤਨਖਾਹ ਸਕੇਲਾਂ ਸਮੇਤ ਮਰਜ ਕੀਤਾ ਜਾਵੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਆਗੂ ਬਲਜਿੰਦਰ ਕੌਰ, ਰਣਦੀਪ ਕੌਰ ਖਾਲਸਾ, ਬਲਾਕ ਪ੍ਰਧਾਨ ਭੋਲਾ ਤਲਵੰਡੀ, ਰਾਜਵਿੰਦਰ ਸਿੰਘ ਜਲਾਲ, ਭੁਪਿੰਦਰ ਸਿੰਘ ਮਾਈਸਰਖਾਨਾ, ਬਲਕਰਨ ਕੋਟ ਸ਼ਮੀਰ, ਅਸ਼ਵਨੀ ਕੁਮਾਰ ਆਦਿ ਨੇ ਕੰਪਿਊਟਰ ਅਧਿਆਪਕਾਂ ਦੀ ਹੱਕੀ ਸੰਘਰਸ਼ ਨਾਲ ਇੱਕ ਮੁੱਠਥਾ ਦਿਖਾਉਂਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਦੇ ਹੱਲ ਕੀਤੇ ਜਾਣ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਡੀਟੀਐਫ਼ ਨੇ ਕੱਢੀ ਸ਼ਹਿਰ ’ਚ ਰੈਲੀ"