Friday, April 17, 2026
spot_img
spot_img

ਘਰੇਲੂ ਕਲੈਸ਼ ਦੇ ਚੱਲਦਿਆਂ ਬਠਿੰਡਾ ’ਚ ਪਿਊ ਵੱਲੋਂ ਗੋ+ਲੀ ਮਾਰ ਕੇ ਪੁੱਤ ਦਾ ਕ+ਤਲ

Date:

spot_img

Bathinda News: ਘਰੇਲੂ ਕਲੈਸ਼ ਦੇ ਚੱਲਦਿਆਂ ਐਤਵਾਰ ਸਵੇਰ ਇੱਕ ਬਾਪ ਵੱਲੋਂ ਆਪਣੇ ਹੀ ਇਕਲੌਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਵਾਪਰੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ (34 ਸਾਲ) ਦੇ ਤੌਰ ‘ਤੇ ਹੋਈ ਹੈ। ਮੁਲਜਮ ਪਿਊ ਦੀ ਸਿਨਾਖ਼ਤ ਸੁਖਵਿੰਦਰ ਸਿੰਘ ਦੇ ਤੌਰ ’ਤੇ ਹੋਈ ਹੈ, ਜਿਸਨੇ ਇਸ ਘਟਨਾ ਨੂੰ ਆਪਣੀ ਲਾਇਸੰਸੀ ਰਾਈਫ਼ਲ ਦੇ ਨਾਲ ਹੀ ਅੰਜਾਮ ਦਿੱਤਾ ਹੈ। ਇਹ ਘਟਨਾ ਘਰ ਦੇ ਵਿਚ ਹੀ ਵਾਪਰੀ ਦੱਸੀ ਜਾ ਰਹੀ ਹੈ, ਜਿੱਥੇ ਪ੍ਰਵਾਰ ਇਕੱਠਾ ਰਹਿੰਦਾ ਸੀ।

ਇਹ ਵੀ ਪੜ੍ਹੋ ਮੂਸਾ ਭੱਜਿਆ ਮੌਤ ਤੋਂ, ’ਤੇ ਮੌਤ ਅੱਗੇ ਖੜੀ; ਅਮਰੀਕਾ ਤੋਂ ਡਿਪੋਰਟ ਕੀਤੇ ਦੋ ਭਰਾਵਾਂ ਨੂੰ ਪੁਲਿਸ ਨੇ ਕਤਲ ਕੇਸ ’ਚ ਚੁੱਕਿਆ

ਮ੍ਰਿਤਕ ਅਰਸ਼ਦੀਪ ਸਿੰਘ ਇਕਲੌਤਾ ਪੁੱਤਰ ਸੀ ਅਤੇ ਉਹ ਵਿਆਹਿਆ ਹੋਇਆ ਸੀ ਤੇ ਉਸਦੇ ਅੱਗੇ ਦੋ ਛੋਟੇ-ਛੋਟੇ ਬੱਚੇ ਹਨ। ਥਾਣਾ ਸੰਗਤ ਦੇ ਐਸਐਚਓ ਪਰਮਪਾਰਸ ਸਿੰਘ ਚਾਹਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ ਤੇ ਮੁਲਜ਼ਮ ਨੂੰ ਕਾਬੂ ਕਰਨ ਦੇ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਦਸਿਆ ਕਿ ਹੁਣ ਤੱਕ ਦੀ ਮੁਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਨਾਂ ਪਿਊ-ਪੁੱਤ ਦਾ ਪਹਿਲਾਂ ਵੀ ਆਪਸ ਵਿਚ ਝਗੜਾ ਚੱਲਦਾ ਰਹਿੰਦਾ ਸੀ ਤੇ ਅੱਜ ਸਵੇਰ ਇਸੇ ਝਗੜੇ ਦੌਰਾਨ ਸੁਖਵਿੰਦਰ ਸਿੰਘ ਨੇ ਗੋਲੀ ਮਾਰ ਕੇ ਅਰਸ਼ਦੀਪ ਦਾ ਕਤਲ ਕਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...