Monday, May 18, 2026
spot_img
spot_img
spot_img

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ’ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ :ਮੰਤਰੀ ਸ਼੍ਰੀ ਕਟਾਰੂਚੱਕ

Date:

spot_img

👉ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਰੂਪਨਗਰ ਦੀ ਦਾਣਾ ਮੰਡੀ ’ਚ ਚੱਲ ਰਹੀ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

Rupnagar News: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ੁੱਕਰਵਾਰ ਨੂੰ ਰੂਪਨਗਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਆਖਿਆ ਕਿ ਹੁਣ ਤੱਕ ਮੰਡੀਆ ’ਚ 13 ਲੱਖ 16 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ ਲਗਭਗ 11 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ’ਚ 703 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ AGTF ਅਤੇ Tarn taran Police ਵੱਲੋਂ ਮੁਕਾਬਲੇ ਤੋਂ ਬਾਅਦ ਲੰਡਾ ਹਰੀਕੇ ਦੇ ਦੋ ਗੁਰਗੇ ਕਾਬੂ,ਦੋ ਪਿਸਤੌਲ ਬਰਾਮਦ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਅਦਾਇਗੀ ਖਰੀਦ ਹੋਣ ਦੇ 24 ਘੰਟਿਆਂ ’ਚ ਕੀਤੀ ਜਾ ਰਹੀ ਹੈ ਉੱਥੇ ਲਿਫ਼ਟਿੰਗ ’ਚ ਵੀ ਕੋਈ ਢਿੱਲ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮੰਡੀਆਂ ਦੇ ਦੌਰੇ ਦੌਰਾਨ ਫ਼ਿਲਹਾਲ ਕੋਈ ਮੁਸ਼ਕਿਲ ਸਾਹਮਣੇ ਨਹੀਂ ਆਈ।ਖੁਰਾਕ ਤੇ ਸਪਲਾਈ ਮੰਤਰੀ ਅਨੁਸਾਰ ਮੌਸਮ ਜੇਕਰ ਇੰਜ ਹੀ ਸਾਥ ਦਿੰਦਾ ਰਹੇ ਤਾਂ ਇਸ ਵਾਰ ਕਣਕ ਦੇ ਦਾਣੇ ਦੀ ਗੁਣਵੱਤਾ ਵੀ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਆਦੇਸ਼ਾਂ ਅਨੁਸਾਰ ਉਹ ਖੁਦ ਮੰਡੀਆਂ ਦਾ ਦੌਰਾ ਕਰਕੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ।

ਇਹ ਵੀ ਪੜ੍ਹੋ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਇਸ ਮੌਕੇ ਸ਼੍ਰੀ ਕਟਾਰੂਚੱਕ ਨੇ ਮਜ਼ਦੂਰ ਭਾਈਚਾਰੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਧਰਤੀ ਉਂਤੇ ਅਸਲ ਦੇਵਤਾ ਮਜ਼ਦੂਰ ਹਨ ਜੋ ਕਿ ਇੰਨੀ ਮਿਹਨਤ ਮੁਸ਼ੱਕਤ ਨਾਲ ਆਪਣਾ ਪਰਿਵਾਰ ਪਾਲਦੇ ਹਨ। ਉਨ੍ਹਾਂ ਮਜ਼ਦੂਰਾਂ ਦਾ ਫਸਲਾਂ ਦੇ ਮੰਡੀਕਰਨ ਵਿੱਚ ਸਹਿਯੋਗ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਇਨ੍ਹਾਂ ਦੇ ਨਾਲ ਖੜੀ ਹੈ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦਾ ਮਿਹਨਤਤਾਨਾ ਸਿਰਫ 1 ਸਾਲ ਵਿੱਚ ਹੀ 2 ਵਾਰ ਵਧਾਇਆ ਹੈ, ਉਨ੍ਹਾਂ ਕਿਹਾ ਕਿ ਪਹਿਲਾ 1 ਰੁਪਏ 80 ਤੋਂ ਵਧਾ ਕੇ 2 ਰੁਪਏ 21 ਪੈਸੇ ਕੀਤਾ ਤੇ ਵੱਧਦੀ ਮਹਿੰਗਾਈ ਤੇ ਆੜ੍ਹਤੀਆਂ ਦੀ ਮੰਗ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਦਲੇਰਾਨਾ ਫੈਸਲਾ ਲਿਆ ਤੇ 43 ਪੈਸੇ ਦਾ ਹੋਰ ਵਾਧਾ ਕਰਦੇ ਹੋਏ ਇਨ੍ਹਾਂ ਦਾ ਰੇਟ 2 ਰੁਪਏ 64 ਪੈਸੇ ਕੀਤੇ ਹਨ।

ਇਹ ਵੀ ਪੜ੍ਹੋ Gangster Happy Passia ਨੂੰ ਅਮਰੀਕਾ ‘ਚ ਹਿਰਾਸਤ ਵਿਚ ਲਏ ਜਾਣ ਦੀ ਚਰਚਾ !

ਉਨ੍ਹਾਂ ਦੱਸਿਆ ਕਿ ਇਸ ਵਾਧੇ ਨਾਲ ਲਗਭਗ 10 ਕਰੋੜ ਰੁਪਏ ਦਾ ਲਾਭ ਇਨ੍ਹਾਂ ਮਜ਼ਦੂਰ ਭਾਈਚਾਰੇ ਨੂੰ ਹੋਵੇਗਾ। ਉਨ੍ਹਾਂ ਨੇ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਹਰੇਕ ਦਾਣੇ ਨੂੰ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ, ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਭਾਗ ਸਿੰਘ ਮਦਾਨ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਇੰਪਰੁਵਮੇਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਸ਼ਿਵ ਕੁਮਾਰ ਲਾਲਪੁਰਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

spot_img

Share post:

spot_img

Popular

More like this
Related

Chandigarh News: ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ...

CM Bhagwant Mann Visit Patna Sahib: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

 👉*ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਬਣਾ...