ਝੋਨੇ ਦੀ ਖਰੀਦ ਅਤੇ ਚੁਕਾਈ ਦੇ ਮੁੱਦੇ ਨੂੰ ਲੈ ਕੇ ਉਗਰਾਹਾਂ ਜਥੇਬੰਦੀ ਵੱਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ

0
103

13 ਅਕਤੂਬਰ ਨੂੰ ਪੰਜਾਬ ਭਰ ਵਿੱਚ 12 ਤੋਂ 3 ਵਜੇ ਤੱਕ ਰੋਕਣਗੇ ਰੇਲਾਂ
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੀਆਂ ਮੰਡੀਆਂ ਵਿੱਚ ਰੁਲ ਰਹੇ ਝੋਨੇ ਦੀ ਪੂਰੀ ਐੱਮ ਐੱਸ ਪੀ ’ਤੇ ਖਰੀਦ ਅਤੇ ਨਾਲੋ ਨਾਲ ਚੁਕਾਈ ਦੇ ਦਿਨੋਂ ਦਿਨ ਵਿਗੜ ਰਹੇ ਮਸਲੇ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੱਲ੍ਹ 13 ਅਕਤੂਬਰ ਨੂੰ ਪੰਜਾਬ ਭਰ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਸਾਂਝੇ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸੰਸਾਰ ਬੈਂਕ ਦੀ ਖੁੱਲ੍ਹੀ ਮੰਡੀ ਦੀ ਨੀਤੀ ਵੱਲ ਅੱਗੇ ਵਧਣ ਲਈ ਹੀ ਕਿਸਾਨਾਂ ਦੀ ਲਹੂ ਪਸੀਨੇ ਦੀ ਕਮਾਈ ਪੈਰਾਂ ਹੇਠ ਰੋਲੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ’ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ

ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਦੀ ਗੰਭੀਰ ਬਣ ਚੁੱਕੀ ਸਮੱਸਿਆ ਦੇ ਹੱਲ ਲਈ ਵਾਰ ਵਾਰ ਕੀਤੀ ਜਾ ਰਹੀ ਮੰਗ ਨੂੰ ਦੋਨਾਂ ਸਰਕਾਰਾਂ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਪੰਜਾਬ ਦੇ ਸਮੂਹ ਝੋਨਾ ਉਤਪਾਦਕ ਕਿਸਾਨਾਂ ਅਤੇ ਇਨਸਾਫਪਸੰਦ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਰਕਾਰਾਂ ਦੀ ਇਸ ਕਿਸਾਨ ਵਿਰੋਧੀ ਨੀਤੀ ਨੂੰ ਪਛਾੜਨ ਲਈ ਭਲਕੇ 12 ਵਜੇ ਮਿਥੀਆਂ ਗਈਆਂ ਥਾਂਵਾਂ ਉੱਤੇ ਰੇਲਵੇ ਲਾਈਨਾਂ ’ਤੇ ਹੁੰਮਹੁਮਾ ਕੇ ਪਹੁੰਚਿਆ ਜਾਵੇ।

 

LEAVE A REPLY

Please enter your comment!
Please enter your name here