ਪੇ ਸਕੇਲ ਲਾਗੂ ਨਾ ਹੋਣ ਕਾਰਨ MRSPTU ਦੇ ਅਧਿਆਪਕਾਂ ਦੀ ਭੁੱਖ ਹੜਤਾਲ ਸ਼ੁਰੂ

0
145
+2

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਮੂਹ ਫੈਕਲਟੀ ਮੈਂਬਰਾਂ ਵੱਲੋਂ 2016 ਵਿੱਚ ਘੋਸ਼ਿਤ ਕੀਤੇ ਗਏ ਨਵੇਂ ਪੇ ਸਕੇਲ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿੱਚ 18 ਫਰਵਰੀ 2025 (ਮੰਗਲਵਾਰ) ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ।60 ਦਿਨਾਂ ਦੇ ਲਗਾਤਾਰ ਸੰਘਰਸ਼ ਤੋਂ ਬਾਅਦ, ਪੰਜਾਬ ਸਰਕਾਰ ਨੇ 1 ਜਨਵਰੀ 2025 ਨੂੰ ਨਵੇਂ ਪੇ ਸਕੇਲ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਹਾਲਾਂਕਿ, ਨੋਟੀਫਿਕੇਸ਼ਨ ਜਾਰੀ ਹੋਏ ਨੂੰ 50 ਦਿਨ ਹੋ ਚੁੱਕੇ ਹਨ, ਪਰ ਅਜੇ ਤੱਕ ਇਹ ਨਵਾਂ ਪੇ ਸਕੇਲ ਐਮ.ਆਰ.ਐੱਸ.ਪੀ.ਟੀ.ਯੂ ਦੇ ਅਧਿਆਪਕਾਂ ਤੇ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ।

ਇਹ ਵੀ ਪੜ੍ਹੋ ਪਿੰਡ ਦੇ ਨੌਜਵਾਨ ਵੱਲੋਂ ਬਲੈਕਮੇਲਿਗ ਕਰਨ ਤੋਂ ਦੁਖੀ ਪਤੀ-ਪਤਨੀ ਨੇ ਕੀਤੀ ਆਤਮਹੱਤਿਆ

ਅਧਿਆਪਕਾਂ ਵੱਲੋਂ ਵਾਰ-ਵਾਰ ਯੂਨੀਵਰਸਿਟੀ ਅਤੇ ਡਾਇਰੈਕਟੋਰੇਟ ਆਫ ਟੈਕਨੀਕਲ ਐਜੂਕੇਸ਼ਨ ਦੇ ਅਧਿਕਾਰੀਆਂ ਨੂੰ ਲਿਖਤੀ ਰੂਪ ਵਿੱਚ ਆਪਣੀ ਜਾਇਜ਼ ਮੰਗ ਬਾਰੇ ਅਗਾਹ ਕੀਤਾ ਗਿਆ, ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਲਾਪਰਵਾਹੀ ਅਤੇ ਨਿਆਇਕ ਹੱਕਾਂ ਦੀ ਅਣਦੇਖੀ ਕਰਕੇ, ਅਧਿਆਪਕਾਂ ਨੇ ਪੂਰੀ ਤਰ੍ਹਾਂ ਕਲਾਸਾਂ ਦਾ ਬਾਈਕਾਟ ਕਰ ਦਿੱਤਾ ਅਤੇ ਚੇਨ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।ਭੁੱਖ ਹੜਤਾਲ ਸ਼ੁਰੂ ਕਰਨ ਵਾਲੇ ਅਧਿਆਪਕ ਡਾ. ਮਨੋਜ ਸ਼ਰਮਾ,ਡਾ. ਸੁਖਵਿੰਦਰ ਸਿੰਘ,ਡਾ. ਸ਼ਵੇਤਾ ਅਤੇ ਡਾ. ਵੀਰਪਾਲ ਕੌਰ ਹਨ।

ਇਹ ਵੀ ਪੜ੍ਹੋ  ਮਹਿਲਾ ਕਾਂਸਟੇਬਲ ਨੇ ਫ਼ਾਹਾ ਲੈ ਕੇ ਕੀਤੀ ਆਤਮਹੱਤਿਆ, ਜਾਂਚ ਜਾਰੀ

ਇਸ ਸੰਘਰਸ਼ ਤਹਿਤ, ਅਧਿਆਪਕਾਂ ਵੱਲੋਂ ਕਲਾਸਾਂ ਦਾ ਬਾਈਕਾਟ ਦੇ ਨਾਲ ਵਾਧੂ ਦਿੱਤੇ ਗਏ ਕੰਮਾਂ ਦਾ ਵੀ ਬਾਈਕਾਟ ਕੀਤਾ ਗਿਆ ਹੈ, ਅਗਰ ਇਸ ਕਾਰਨ ਵਿਦਿਆਰਥੀਆਂ ਦੀ ਪੜਾਈ ਅਤੇ ਹੋਰ ਸੰਬੰਧਤ ਕਾਰਜ ਪ੍ਰਭਾਵਿਤ ਹੁੰਦੇ ਹਨ, ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਡਾਇਰੈਕਟੋਰੇਟ ਆਫ ਟੈਕਨੀਕਲ ਐਜੂਕੇਸ਼ਨ, ਚੰਡੀਗੜ੍ਹ ਦੀ ਹੋਵੇਗੀ।ਅਧਿਆਪਕਾਂ ਵਿੱਚ ਸਰਕਾਰੀ ਅਣਗਹਿਲੀ ਅਤੇ ਹੋ ਰਹੀ ਦੇਰੀ ਕਾਰਨ ਭਾਰੀ ਰੋਸ ਵੱਧ ਰਿਹਾ ਹੈ, ਅਤੇ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰੱਖਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here