spot_img

ਭਗਵੰਤ ਮਾਨ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

Date:

spot_img

👉ਪੰਜਾਬ ਦੀ ਸੁਆਦੀ ਮਿੱਠੀ ਲੀਚੀ ਹੁਣ ਦੋਹਾ (ਕਤਰ) ਦੀਆਂ ਸ਼ੈਲਫ਼ਾਂ ‘ਤੇ ਵਿਕ ਰਹੀ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੀਚੀ ਕਾਸ਼ਤਕਾਰਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਪੈਰ ਪਸਾਰਨ ਲਈ ਵਧਾਈ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਦੀ ਲੀਚੀ ਹੁਣ ਕੌਮੀ ਹੱਦ-ਬੰਨ੍ਹਿਆਂ ਤੋਂ ਪਾਰ ਦੋਹਾ, ਕਤਰ ਤੱਕ ਪਹੁੰਚ ਗਈ ਹੈ।ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਲੈ ਜਾਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪਹਿਲੀ ਵਾਰ ਪਠਾਨਕੋਟ ਤੋਂ ਮਿੱਠੀਆਂ-ਸੁਆਦੀ ਲੀਚੀਆਂ ਦੋਹਾ, ਕਤਰ ਦੇ ਸਟੋਰਾਂ ਤੱਕ ਪਹੁੰਚੀਆਂ ਹਨ।

ਇਹ ਵੀ ਪੜ੍ਹੋ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ:ਮੁੱਖ ਮੰਤਰੀ 

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਾਸ਼ਤਕਾਰਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਲਈ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਕਰ ਕੇ ਨਵਾਂ ਅਧਿਆਏ ਲਿਖਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਉਪਜਾਊ ਮਿੱਟੀ ‘ਚ ਉਗਾਏ ਜਾਣ ਵਾਲੇ ਫਲਾਂ ਦੇ ਨਾਲ-ਨਾਲ ਸੂਬੇ ਦੇ ਹੋਰ ਉਤਪਾਦ ਵੀ ਦੇਸ਼ ਭਰ ਅਤੇ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਪੇਸ਼ ਕੀਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਦੇ ਕਿਸਾਨਾਂ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ ਇਹ ਪਹਿਲੀ ਵਾਰ ਹੈ ਜਦੋਂ ਇਹ ਸੁਆਦੀ ਮਿੱਠੀਆਂ ਲੀਚੀਆਂ ਅੰਤਰਰਾਸ਼ਟਰੀ ਸ਼ੈਲਫਾਂ ‘ਤੇ ਵਿਕ ਰਹੀਆਂ ਹਨ।

ਇਹ ਵੀ ਪੜ੍ਹੋ Big News; ਪੰਜਾਬ ਦੇ ਵਿਚ ਵੱਡੀ ਪੱਧਰ ‘ਤੇ IAS ਤੇ PCS ਅਫ਼ਸਰਾਂ ਦੀਆਂ ਹੋਈਆਂ ਬਦਲੀਆਂ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੀਲ ਪੱਥਰ ਪੰਜਾਬ ਦੇ ਮਿਹਨਤੀ ਅਤੇ ਸਿਰੜੀ ਕਿਸਾਨਾਂ ਲਈ ਵਿਸ਼ਵ ਪੱਧਰ ‘ਤੇ ਮਾਨਤਾ ਦੇ ਨਵੇਂ ਯੁੱਗ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰ ਕੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਆਮਦਨ ਵਧਾਉਣ ਲਈ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਕੱਢਣਾ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਅਥਾਹ ਸੰਭਾਵਨਾਵਾਂ ਹਨ ਅਤੇ ਸਰਕਾਰ ਸੂਬੇ ਭਰ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਪਹਿਲਕਦਮੀਆਂ ਕਰਦੀ ਰਹੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...