ਟਾਈਰ ਫਟਣ ਕਾਰਨ ਬੱਸ ਡਿਵਾਈਡਰ ’ਤੇ ਚੜ੍ਹੀ, ਅੱਧੀ ਦਰਜ਼ਨ ਸਵਾਰੀਆਂ ਜਖਮੀ

Date:

spot_img

ਬਠਿੰਡਾ, 11 ਮਾਰਚ : ਬਠਿੰਡਾ ਗੋਨਿਆਣਾ ਰੋਡ ’ਤੇ ਪਿੰਡ ਭੋਖੜਾ ਦੇ ਨੇੜੇ ਬੀਤੀ ਦੇਰ ਸ਼ਾਮ ਇਕ ਪ੍ਰਾਈਵੇਟ ਬੱਸ ਦਾ ਅਚਾਨਕ ਟਾਇਰ ਫਟ ਗਿਆ, ਜਿਸ ਕਾਰਨ ਬੱਸ ਅਸੰਤੁਲਿਤ ਹੋ ਕੇ ਸੜਕ ਦੇ ਡਿਵਾਈਡਰ ’ਤੇ ਜਾ ਚੜ੍ਹੀ। ਜਿਸਦੇ ਚੱਲਦੇ ਬੱਸ ’ਚ ਸਵਾਰ 5 ਵਿਅਕਤੀ ਜ਼ਖਮੀ ਹੋ ਗਏ। ਇੰਨ੍ਹਾਂ ਜਖਮੀਆਂ ਨੂੰ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਾਤ ਸਥਿਰ ਦੱਸੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਬੀ.ਐਮ.ਐਜੂਕੇਸ਼ਨ ਆਫ ਮੈਰਾਥਨ ਦੇ ਸਬੰਧ ਚ ਕੀਤੀ ਟੀ. ਸ਼ਰਟ ਜਾਰੀ

ਸੂਚਨਾ ਮੁਤਾਬਕ ਇਹ ਬੱਸ ਇੱਕ ਇੰਡਸਟਰੀ ਨਾਲ ਸਬੰਧਤ ਸੀ, ਜੋਕਿ ਛੁੱਟੀ ਤੋਂ ਬਾਅਦ ਮੁਲਾਜ਼ਮਾਂ ਨੂੰ ਘਰ ਛੱਡਣ ਲਈ ਬਠਿੰਡਾ ਤੋਂ ਆ ਰਹੀ ਸੀ। ਇਸ ਦੌਰਾਨ ਘਟਨਾ ਵਾਪਰ ਗਈ। ਇਸ ਮੌਕੇ ਬੱਸ ਵਿਚ ਕੁੱਲ 25 ਲੋਕ ਸਵਾਰ ਸਨ, ਕਈਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਖ਼ਮੀਆਂ ਦੀ ਪਹਿਚਾਣ ਮਮਤਾ ਰਾਣੀ ਪਤਨੀ ਰਾਕੇਸ਼ ਕੁਮਾਰ (42) ਵਾਸੀ ਬਲਰਾਜ ਨਗਰ, ਪਿੰਕੀ ਦੇਵੀ ਪਤਨੀ ਅਸ਼ੋਕ ਕੁਮਾਰ ਵਾਸੀ ਅਰਜੁਨ ਨਗਰ, ਨੀਲਮ ਰਾਣੀ ਪਤਨੀ ਪਵਨ ਕੁਮਾਰ ਵਾਸੀ ਅਰਜੁਨ ਨਗਰ, ਆਸ਼ਾ ਦੇਵੀ ਪਤਨੀ ਵਿਜੇ ਕੁਮਾਰ ਵਾਸੀ ਬਲਰਾਜ ਨਗਰ ਵਜੋਂ ਹੋਈ ਹੈ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...