America ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Date:

spot_img

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਧਰਮਪਤਨੀ ਬੀਬੀ ਹਰਮੀਤ ਕੌਰ, ਸਪੁੱਤਰ ਭਾਈ ਤਰਲੋਚਨ ਸਿੰਘ ਅਤੇ ਪਰਿਵਾਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਸਤਿਕਾਰ ਸਹਿਤ ਯਾਦ ਕੀਤਾ। ਉਨ੍ਹਾਂ ਭਾਈ ਅਮਰੀਕ ਸਿੰਘ ਦੇ ਪਰਿਵਾਰ ਨਾਲ ਪੰਥਕ ਵਿਚਾਰਾਂ ਵੀ ਕੀਤੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ  Chadigarh Murder Case; ਮੁੱਖ ਮਾਸਟਰਮਾਈਂਡ ਵੀ ਪੁਲਿਸ ਹਿਰਾਸਤ ‘ਚ !

ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦਾ ਨਾਮ ਸਿੱਖ ਕੌਮ ਦੇ ਇਤਿਹਾਸ ਵਿੱਚ ਅਦੁੱਤੀ ਕੁਰਬਾਨੀ, ਦ੍ਰਿੜ੍ਹਤਾ ਅਤੇ ਪੰਥਕ ਸਮਰਪਣ ਦੇ ਪ੍ਰਤੀਕ ਵਜੋਂ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਅਮਰੀਕ ਸਿੰਘ ਨੇ ਆਪਣੇ ਜੀਵਨ ਨੂੰ ਸਿੱਖ ਕੌਮ ਦੇ ਹੱਕਾਂ, ਧਾਰਮਿਕ ਆਜ਼ਾਦੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਸਮਰਪਿਤ ਕੀਤਾ ਅਤੇ ਉਨ੍ਹਾਂ ਦੀ ਸ਼ਹਾਦਤ ਨੇ ਸਿੱਖ ਸੰਘਰਸ਼ ਦੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹਾਸਲ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਨਾ ਸਮੁੱਚੀ ਕੌਮ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਰਿਵਾਰਾਂ ਨੇ ਪੰਥ ਦੀ ਚੜ੍ਹਦੀ ਕਲਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਭਾਈ ਅਮਰੀਕ ਸਿੰਘ ਜੀ ਦੇ ਜੀਵਨ, ਵਿਚਾਰਧਾਰਾ ਅਤੇ ਪੰਥਕ ਯੋਗਦਾਨ ਬਾਰੇ ਵੀ ਵਿਚਾਰ ਸਾਂਝੇ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Punjab Government ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

👉ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੋਹਾਲੀ ਵਿਖੇ 70...

जापान की संसद और शीर्ष नेताओं तक पहुंचा श्रीमद्भगवद्गीता का संदेश

👉जापान में पांच दिवसीय अंतर्राष्ट्रीय गीता महोत्सव-2026 का शुभारंभ गीता...