ਇਸਤਰੀ ਅਕਾਲੀ ਦਲ ਦੀਆਂ ਆਗੂਆਂ ਨੇ ਭਰਤੀ ਵਾਲੀਆਂ ਕਾਪੀਆਂ ਹਰਗੋਬਿੰਦ ਕੌਰ ਨੂੰ ਸੌਂਪੀਆਂ
Bathinda News: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਲਈ ਕੀਤੀ ਗਈ ਭਰਤੀ ਮੁਹਿੰਮ ਦੌਰਾਨ ਇਸਤਰੀ ਅਕਾਲੀ ਦਲ ਨੇ ਵੱਡਾ ਯੋਗਦਾਨ ਪਾਇਆ ਹੈ ਤੇ ਬਹੁਤ ਸਾਰੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਹਨ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਬਠਿੰਡਾ ਵਿਖੇ ਪਾਰਟੀ ਦੇ ਦਫ਼ਤਰ ਵਿੱਚ ਗੱਲਬਾਤ ਕਰਦਿਆਂ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤਾ । ਉਹਨਾਂ ਕਿਹਾ ਕਿ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਵੱਲੋਂ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੈਂਬਰਸ਼ਿਪ ਕੀਤੀ ਗਈ ਹੈ ਜਿਸ ਦੌਰਾਨ ਔਰਤਾਂ ਅਤੇ ਮਰਦਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੈਂਬਰ ਬਣਾਇਆ ਗਿਆ ਹੈ ।
ਇਹ ਵੀ ਪੜ੍ਹੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ ਬੀ ਐਸ ਈ ਵੱਲੋਂ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਵਿਕਲਪ ਵਿਚੋਂ ਹਟਾਉਣ ਦਾ ਜ਼ੋਰਦਾਰ ਵਿਰੋਧ
ਉਹਨਾਂ ਦੱਸਿਆ ਕਿ ਅੱਜ ਭਰਤੀ ਵਾਲੀਆਂ ਕਾਪੀਆਂ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਨੇ ਉਹਨਾਂ ਕੋਲ ਜਮਾਂ ਕਰਵਾਈਆਂ ਹਨ ਤੇ ਇਹਨਾਂ ਕਾਪੀਆਂ ਨੂੰ ਅੱਗੇ ਪਾਰਟੀ ਦੀ ਹਾਈਕਮਾਂਡ ਕੋਲ ਭੇਜਿਆ ਜਾਵੇਗਾ । ਹਰਗੋਬਿੰਦ ਕੌਰ ਨੇ ਉਹਨਾਂ ਲੋਕਾਂ ਦਾ ਬਹੁਤ ਧੰਨਵਾਦ ਕੀਤਾ ਹੈ ਜੋ ਪਰਚੀਆਂ ਕਟਵਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਬਣੇ ਹਨ । ਉਹਨਾਂ ਕਿਹਾ ਕਿ ਆਮ ਜਨਤਾ ਨੂੰ ਹੁਣ ਇਹ ਪਤਾ ਲੱਗ ਚੁੱਕਾ ਹੈ ਕਿ ਲੋਕਾਂ ਦੇ ਭਲੇ ਦੀ ਗੱਲ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਜਦੋਂ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਤਾਂ ਝੂਠੇ ਲਾਰੇ ਲਗਾ ਕੇ ਲੋਕਾਂ ਨੂੰ ਗੁੰਮਰਾਹ ਹੀ ਕੀਤਾ ਹੈ ਤੇ ਉਹਨਾਂ ਦੇ ਪੱਲੇ ਕੱਖ ਨਹੀਂ ਪਾਇਆ । ਹਰਗੋਬਿੰਦ ਕੌਰ ਨੇ ਕਿਹਾ ਕਿ ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਅਕਾਲੀ ਦਲ ਦੀ ਭਰਤੀ ਮੁਹਿੰਮ ਦੌਰਾਨ ਇਸਤਰੀ ਅਕਾਲੀ ਦਲ ਨੇ ਪਾਇਆ ਵੱਡਾ ਯੋਗਦਾਨ: ਹਰਗੋਬਿੰਦ ਕੌਰ"